ਭਾਜਪਾ ਦੇ ਨੌਜਵਾਨ ਆਗੂ ਇਸ਼ੂਪਾਲ ਚੌਧਰੀ ਨੇ ਨਵੇਂ ਸੂਬਾ ਪ੍ਰਧਾਨ ਅਨੁਜ ਖੋਸਲਾ ਨੂੰ ਦਿੱਤੀ ਵਧਾਈ

Spread the love
ਨੂਰਪੁਰਬੇਦੀ, 6 ਅਗਸਤ ਦਲਜੀਤ ਚੁਨੌਲੀ : ਵਿਧਾਨ ਸਭਾ ਹਲਕਾ ਰੂਪਨਗਰ ਤੋਂ ਭਾਜਪਾ ਦੇ ਨੌਜਵਾਨ ਆਗੂ ਇਸ਼ੂਪਾਲ ਚੌਧਰੀ ਨੇ ਅੱਜ ਭਾਰਤੀ ਜਨਤਾ ਯੁਵਾ ਮੋਰਚਾ ਪੰਜਾਬ ਦੇ ਨਵੇਂ ਨਿਯੁਕਤ ਸੂਬਾ ਪ੍ਰਧਾਨ ਅਨੁਜ ਖੋਸਲਾ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਮਿਲਣ ‘ਤੇ ਦਿਲੋਂ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਦੋਵਾਂ ਆਗੂਆਂ ਵਿਚ ਸੰਗਠਨ ਨੂੰ ਹੋਰ ਮਜ਼ਬੂਤ ਕਰਨ, ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਅਤੇ ਪੰਜਾਬ ਦੇ ਮੌਜੂਦਾ ਸਮਾਜਿਕ ਤੇ ਰਾਜਨੀਤਿਕ ਮੁੱਦਿਆਂ ਸਬੰਧੀ ਵੀ ਵਿਚਾਰ-ਵਟਾਂਦਰਾ ਹੋਇਆ।ਇਸ ਮੌਕੇ ਇਸ਼ੂਪਾਲ ਚੌਧਰੀ ਨੇ ਕਿਹਾ ਕਿ ਅਨੁਜ ਖੋਸਲਾ ਇੱਕ ਮਿਹਨਤੀ, ਨਿਮਰ ਅਤੇ ਸਮਰਪਿਤ ਨੌਜਵਾਨ ਆਗੂ ਹਨ, ਜਿਨ੍ਹਾਂ ਨੇ ਸੰਗਠਨ ਵਿੱਚ ਲੰਬੇ ਸਮੇਂ ਤੱਕ ਨਿਸ਼ਠਾ ਅਤੇ ਇਮਾਨਦਾਰੀ ਨਾਲ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਅਨੁਜ ਖੋਸਲਾ ਦੀ ਸਾਦਗੀ, ਕਰਮਠਤਾ ਅਤੇ ਨੌਜਵਾਨਾਂ ਨੂੰ ਨਾਲ ਲੈ ਕੇ ਚੱਲਣ ਦੀ ਸੋਚ ਉਨ੍ਹਾਂ ਨੂੰ ਇੱਕ ਪ੍ਰਭਾਵਸ਼ਾਲੀ ਨੇਤਾ ਬਣਾਉਂਦੀ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਉਨ੍ਹਾਂ ਦੀ ਅਗਵਾਈ ਹੇਠ ਭਾਜਪਾ ਯੁਵਾ ਮੋਰਚਾ ਪੰਜਾਬ ਨਵੇਂ ਜੋਸ਼ ਨਾਲ ਅੱਗੇ ਵਧੇਗਾ ਅਤੇ ਰਾਜ ਦੇ ਨੌਜਵਾਨਾਂ ਦੀਆਂ ਆਸਾਂ ਅਤੇ ਉਮੀਦਾਂ ‘ਤੇ ਪੂਰੀ ਤਰ੍ਹਾਂ ਖਰਾ ਉਤਰੇਗਾ। ਇਸ਼ੂਪਾਲ ਚੌਧਰੀ ਨੇ ਅੱਗੇ ਕਿਹਾ ਕਿ ਅੱਜ ਦਾ ਨੌਜਵਾਨ ਪੰਜਾਬ ਦੇ ਵਿਕਾਸ, ਰੁਜ਼ਗਾਰ, ਸਿੱਖਿਆ ਅਤੇ ਨਸ਼ਾ-ਮੁਕਤ ਸਮਾਜ ਵਰਗੇ ਮੁੱਦਿਆਂ ‘ਤੇ ਗੰਭੀਰਤਾ ਨਾਲ ਕੰਮ ਕਰਨਾ ਚਾਹੁੰਦਾ ਹੈ। ਭਾਜਪਾ ਯੁਵਾ ਮੋਰਚਾ ਨੌਜਵਾਨਾਂ ਨੂੰ ਇੱਕ ਮਜ਼ਬੂਤ ਮੰਚ ਪ੍ਰਦਾਨ ਕਰ ਰਿਹਾ ਹੈ, ਜਿੱਥੇ ਉਹ ਆਪਣੀ ਯੋਗਤਾ ਅਤੇ ਸਮਾਜ ਸੇਵਾ ਦੀ ਭਾਵਨਾ ਨਾਲ ਦੇਸ਼ ਅਤੇ ਸੂਬੇ ਦੀ ਤਰੱਕੀ ਵਿੱਚ ਯੋਗਦਾਨ ਪਾ ਸਕਦੇ ਹਨ। ਉਨ੍ਹਾਂ ਕਿਹਾ ਕਿ ਉਹ ਵੀ ਸੰਗਠਨ ਨੂੰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਦੇ ਰਹਿਣਗੇ। ਇਸ ਮੌਕੇ ਅਨੁਜ ਖੋਸਲਾ ਨੇ ਇਸ਼ੂਪਾਲ ਚੌਧਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਦਿੱਤੀ ਗਈ ਇਸ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਯੁਵਾ ਮੋਰਚਾ ਦਾ ਮੁੱਖ ਉਦੇਸ਼ ਪੰਜਾਬ ਦੇ ਹਰ ਨੌਜਵਾਨ ਤੱਕ ਪਹੁੰਚਣਾ, ਉਨ੍ਹਾਂ ਨੂੰ ਰਾਸ਼ਟਰ ਨਿਰਮਾਣ ਅਤੇ ਸਮਾਜ ਸੇਵਾ ਨਾਲ ਜੋੜਨਾ ਅਤੇ ਸੰਗਠਨ ਨੂੰ ਬੂਥ ਪੱਧਰ ਤੱਕ ਹੋਰ ਮਜ਼ਬੂਤ ਕਰਨਾ ਹੈ। ਉਨ੍ਹਾਂ ਕਿਹਾ ਕਿ ਸਾਰੇ ਕਾਰਕੁਨਾਂ ਦੇ ਸਹਿਯੋਗ ਨਾਲ ਭਾਜਪਾ ਯੁਵਾ ਮੋਰਚਾ ਪੰਜਾਬ ਵਿੱਚ ਨਵੀਆਂ ਉਚਾਈਆਂ ਹਾਸਲ ਕਰੇਗਾ। ਫੋਟੋ ਕੈਪਸ਼ਨ: ਅਨਜ ਖੋਸਲਾ ਨੂੰ ਮੁਬਾਰਕਬਾਦ ਭੇਟ ਕਰਦੇ ਹੋਏ ਭਾਜਪਾ ਆਗੂ ਇਸ਼ੂਪਾਲ ਚੌਧਰੀ
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *