ਵਿਧਾਨ ਸਭਾ ਚੋਣਾਂ ਸਬੰਧੀ ਵਾਰਿਸ ਪੰਜਾਬ ਦੇ ਜਥੇਬੰਦੀ ਵੱਲੋਂ ਫੂਸ ਮੰਡੀ ਵਿਖੇ ਅਹਿਮ ਮੀਟਿੰਗ।

Spread the love
ਰਾਮਾਂ ਮੰਡੀ 06ਅਗਸਤ (ਅਸ਼ੋਕ) ਬਠਿੰਡਾ ਦਿਹਾਤੀ ਦੇ ਪਿੰਡ ਫੂਸ ਮੰਡੀ ਵਿਖੇ ਵਾਰਿਸ ਪੰਜਾਬ ਦੇ ਜਥੇਬੰਦੀ ਦੀ ਇੱਕ ਅਹਿਮ ਮੀਟਿੰਗ ਆਯੋਜਿਤ ਕੀਤੀ ਗਈ। ਜਿਸ ਵਿੱਚ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਜਥੇਬੰਦੀ ਦੇ ਆਗੂ ਦੋ ਵਿਧਾਨ ਸਭਾ ਹਲਕਾ ਦੇਖ ਰਹੇ ਹਰਮੰਦਰ ਸਿੰਘ ਗੁਲਾਬ ਗੜ੍ਹ ਨੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਬੂਥ ਪੱਧਰ ਤੱਕ ਤਨਦੇਹੀ ਨਾਲ ਕੰਮ ਕਰਕੇ ਜਥੇਬੰਦੀ ਨੂੰ ਮਜ਼ਬੂਤ ਕਰਨ, ਲੋਕਾਂ ਨਾਲ ਸਿੱਧਾ ਸੰਪਰਕ ਵਧਾਉਣ ਅਤੇ ਚੋਣਾਵੀ ਰਣਨੀਤੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ 'ਤੇ ਜ਼ੋਰ ਦਿੱਤਾ ਜਾਵੇ।ਇਸ ਮੌਕੇ ਕਾਰਜਕਾਰੀ ਕਮੇਟੀ ਮੈਂਬਰ ਅਵਤਾਰ ਸਿੰਘ ਜੈ ਸਿੰਘ ਵਾਲਾ, ਤੇ ਗੁਰਤੇਜ ਸਿੰਘ ਫੌਜੀ ਸਕੱਤਰ ਕਾਰਜਕਾਰੀ ਕਮੇਟੀ ਮੈਂਬਰ ਸਤਵਿੰਦਰ ਸਿੰਘ ,ਮੀਤ ਪ੍ਰਧਾਨ ਪ੍ਰਦੀਪ ਸਿੰਘ ਤੇ ਮਨਪ੍ਰੀਤ ਸਿੰਘ ਆਦਿ ਆਗੂਆਂ ਨੇ ਕਿਹਾ ਕਿ ਜਥੇਬੰਦੀ ਪੰਜਾਬ ਦੇ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਕੇਂਦਰ ਵਿੱਚ ਰੱਖ ਕੇ ਆਪਣੀ ਅਗਲੀ ਰਣਨੀਤੀ ਤਿਆਰ ਕਰ ਰਹੀ ਹੈ ਅਤੇ ਆਉਣ ਵਾਲੀਆਂ ਚੋਣਾਂ ਲਈ ਵਰਕਰਾਂ ਨੂੰ ਸਰਗਰਮ ਰਹਿਣ ਦੀ ਅਪੀਲ ਕੀਤੀ। ਮੀਟਿੰਗ ਵਿੱਚ ਵੱਡੀ ਗਿਣਤੀ ਵਿੱਚ ਜਥੇਬੰਦੀ ਦੇ ਅਹੁਦੇਦਾਰਾਂ ਅਤੇ ਸਮਰਥਕਾਂ ਨੇ ਹਾਜ਼ਰੀ ਭਰੀ ਅਤੇ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ ਦਾ ਸੰਕਲਪ ਦੁਹਰਾਇਆ। ਇਹ ਵੀ ਚਰਚਾ ਹੋਈ ਕਿ ਜਥੇਬੰਦੀ ਸੂਬੇ ਭਰ ਵਿੱਚ ਆਪਣੀਆਂ ਸਰਗਰਮੀਆਂ ਨੂੰ ਹੋਰ ਤੇਜ ਕਰੇਗੀ।ਇਸ ਮੌਕੇ ਤੇ ਪਿੰਡ ਵਾਸੀਆਂ ਨੇ ਜਥੇਬੰਦੀ ਦੇ ਆਗੂਆਂ ਵੱਲੋਂ ਦਿੱਤੇ ਵਿਚਾਰਾਂ ਨੂੰ ਸੁਣਕੇ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਗਿਆ
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *