ਬਾਬਾ ਸਾਹਿਬ ਦੇ ਜੀਵਨ ਤੋਂ ਜਾਣੂ ਕਰਵਾਉਣ ਲਈ 30 ਅਗਸਤ ਨੂੰ ਹੋਵੇਗੀ ਪੁਸਤਕ ਪ੍ਰਤੀਯੋਗਤਾ   ਬੱਚਿਆਂ ਨੂੰ ਵੰਡੀਆਂ ਗਈਆਂ ਬਾਬਾ ਸਾਹਿਬ ਦੀ ਜੀਵਨੀ ਦੀਆਂ ਕਿਤਾਬਾਂ

Spread the love
ਮਾਛੀਵਾੜਾ ਸਾਹਿਬ, 7 ਅਗਸਤ (ਸੁੱਚਾ ਬੰਗੜ)-ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਜੀਵਨ, ਸੰਘਰਸ਼ ਅਤੇ ਸੰਵਿਧਾਨਕ ਮੁੱਲਾਂ ਤੋਂ ਨਵੀਂ ਪੀੜ੍ਹੀ ਨੂੰ ਜਾਣੂ ਕਰਵਾਉਣ ਦੇ ਉਦੇਸ਼ ਨਾਲ ਆਉਣ ਵਾਲੀ 30 ਅਗਸਤ ਨੂੰ ਇੱਥੇ ਇੱਕ ਵਿਸ਼ੇਸ਼ ‘ਪੁਸਤਕ ਪ੍ਰਤੀਯੋਗਤਾ’ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਅੱਜ ਬੱਚਿਆਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਬਾਬਾ ਸਾਹਿਬ ਦੇ ਸਮਾਜਿਕ ਯੋਗਦਾਨ, ਸਮਾਨਤਾ ਅਤੇ ਸਿੱਖਿਆ ਦੇ ਸੰਦੇਸ਼ਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ। ਸਮਾਜ ਸੇਵੀ ਪਰਮਜੀਤ ਸਿੰਘ ਨੀਲੋਂ ਅਤੇ ਕੁਲਵੰਤ ਕੌਰ ਨੀਲੋਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਇਸ ਉਪਰਾਲੇ ਦੌਰਾਨ ਬੱਚਿਆਂ ਨੂੰ ਬਾਬਾ ਸਾਹਿਬ ਦੀ ਜੀਵਨੀ ਨਾਲ ਸਬੰਧਤ ਮਹੱਤਵਪੂਰਨ ਤੱਥਾਂ ਤੋਂ ਜਾਣੂ ਕਰਵਾਇਆ ਗਿਆ। ਦੱਸਿਆ ਗਿਆ ਕਿ ਕਿਵੇਂ ਬਾਬਾ ਸਾਹਿਬ ਨੇ ਸਮਾਜ ਵਿੱਚੋਂ ਛੂਤ-ਛਾਤ ਨੂੰ ਖਤਮ ਕਰਕੇ ਸਮਾਨਤਾ ਅਤੇ ਸਵੈਮਾਣ ਲਈ ਆਪਣਾ ਸਾਰਾ ਜੀਵਨ ਸਮਰਪਿਤ ਕੀਤਾ।ਪੁਸਤਕਾਂ ਪ੍ਰਾਪਤ ਕਰਨ ਤੇ ਬੱਚਿਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਪ੍ਰਤੀਯੋਗਤਾ ਵਿੱਚ ਹਿੱਸਾ ਲੈਣ ਵਾਲੇ ਹਰੇਕ ਬੱਚੇ ਨੂੰ ਬਾਬਾ ਸਾਹਿਬ ਦੀ ਜੀਵਨੀ ‘ਤੇ ਅਧਾਰਿਤ ਕਿਤਾਬ ਦਾ 17ਵਾਂ ਐਡੀਸ਼ਨ ਭੇਟ ਕੀਤਾ ਗਿਆ। ਇਸ ਪੁਸਤਕ ਵਿੱਚ ਬਾਬਾ ਸਾਹਿਬ ਦੇ ਜੀਵਨ, ਉਨ੍ਹਾਂ ਦੇ ਕਾਰਜਾਂ ਅਤੇ ਰਾਸ਼ਟਰ ਨਿਰਮਾਣ ਵਿੱਚ ਦਿੱਤੇ ਯੋਗਦਾਨ ਦਾ ਵਿਸਥਾਰਪੂਰਵਕ ਵਰਣਨ ਕੀਤਾ ਗਿਆ ਹੈ।ਬੁਲਾਰਿਆਂ ਨੇ ਕਿਹਾ ਕਿ ਇਹ ਪ੍ਰਤੀਯੋਗਤਾ ਸਿਰਫ਼ ਇੱਕ ਪ੍ਰੀਖਿਆ ਨਹੀਂ, ਸਗੋਂ ਇੱਕ ਮੁਹਿੰਮ ਹੈ ਜਿਸ ਦਾ ਮਕਸਦ ਬੱਚਿਆਂ ਦੇ ਅੰਦਰ ਨੈਤਿਕਤਾ, ਸਮਾਜਿਕ ਜ਼ਿੰਮੇਵਾਰੀ ਅਤੇ ਮਨੁੱਖਤਾ ਦੇ ਗੁਣਾਂ ਨੂੰ ਵਿਕਸਤ ਕਰਨਾ ਹੈ। ਇਸ ਮੌਕੇ ਐਡਵੋਕੇਟ ਸੋਹਣ ਬੇਦੀ, ਬੇਗਮਪੁਰਾ ਟਾਈਗਰ ਫੋਰਸ ਦੇ ਬਲਵੀਰ ਚੰਦ, ਕੁਲਦੀਪ ਸਿੰਘ ਅਤੇ ਚਰਨਜੀਤ ਸਿੰਘ ਸਮੇਤ ਕਈ ਪਤਵੰਤੇ ਹਾਜ਼ਰ ਸਨ।
  • Related Posts

    ਪੰਜਾਬ ਦੇ ਪ੍ਰਸਿੱਧ ਗੀਤਕਾਰ ਮਹਿੰਦਰ ਸੂਦ ਵਿਰਕ ਦਾ ਨਵਾਂ ਪੰਜਾਬੀ ਗੀਤ “ਮਾਂ” ਜਲਦ ਹੀ ਸਰੋਤਿਆਂ ਦੇ ਰੂਬਰੂ ਕੀਤਾ ਜਾਵੇਗਾ ਸੂਦ ਵਿਰਕ ਲਾਈਵ ਪ੍ਰੋਡਕਸ਼ਨ ਦੀ ਨਵੀਂ ਪੇਸ਼ਕਸ਼: ਗੀਤਕਾਰ ਮਹਿੰਦਰ ਸੂਦ ਵਿਰਕ ਦਾ ਭਾਵਪੂਰਤ ਪੰਜਾਬੀ ਗੀਤ ‘ਮਾਂ’ ਹੋ ਰਿਹਾ ਹੈ ਰਿਲੀਜ਼

    Spread the love

    Spread the loveਫਗਵਾੜਾ ,ਵਿਰਕ 26 ਸਤੰਬਰ (ਪ੍ਰੀਤ ਕੌਰ ਪ੍ਰੀਤੀ) ਪੰਜਾਬੀ ਸਾਹਿਤ ਅਤੇ ਗੀਤਕਾਰੀ ਦੇ ਖੇਤਰ ਵਿੱਚ ਆਪਣੀ ਵਿਲੱਖਣ ਪਹਿਚਾਣ ਬਣਾਉਣ ਵਾਲੇ ਪ੍ਰਸਿੱਧ ਗੀਤਕਾਰ ਮਹਿੰਦਰ ਸੂਦ ਵਿਰਕ ਦਾ ਇੱਕ ਹੋਰ ਨਵਾਂ…

    ਸਰਜੀਵਨ ਲਤਾ ਸ਼ਰਮਾ ਸ਼੍ਰੀ ਬ੍ਰਾਹਮਣ ਸਭਾ ਮਹਿਲਾ ਵਿੰਗ ਪੰਜਾਬ ਦੀ ਕਾਰਜਕਾਰੀ ਪ੍ਰਧਾਨ ਬਣੀ। ਪੰਜਾਬ ਪ੍ਰਧਾਨ ਸੁਨੀਲ ਪਰਾਸ਼ਰ ਨੇ ਨਿਯੁਕਤੀ ਪੱਤਰ ਸੌਂਪਿਆ ਅਤੇ ਮਹਿਲਾ ਵਿੰਗ ਨੂੰ ਹੋਰ ਮਜ਼ਬੂਤ ਕਰਨ ਦਾ ਸੰਕਲਪ ਲਿਆ।

    Spread the love

    Spread the loveਫਗਵਾੜਾ, 26 ਸਤੰਬਰ (ਪ੍ਰੀਤ ਕੌਰ ਪ੍ਰੀਤੀ) ਸੰਗਠਨ ਨੂੰ ਹੋਰ ਮਜ਼ਬੂਤ ਕਰਨ ਅਤੇ ਔਰਤਾਂ ਦੀ ਭਾਗੀਦਾਰੀ ਵਧਾਉਣ ਦੇ ਉਦੇਸ਼ ਨਾਲ, ਸ਼੍ਰੀ ਬ੍ਰਾਹਮਣ ਸਭਾ ਪੰਜਾਬ (ਰਜਿਸਟਰਡ) ਨੇ ਫਗਵਾੜਾ ਦੀ ਸਰਜੀਵਨ ਲਤਾ…

    Leave a Reply

    Your email address will not be published. Required fields are marked *