ਕੁਟੀਆ ਸਾਹਿਬ ਬਨਾਂ-ਟੌਂਸਾਂ ਵਿਖੇ ਕਾਂਵੜੀਆਂ ਲਈ ਵਿਸ਼ਾਲ ਲੰਗਰ ਅੱਜ ਤੋਂ ਸ਼ੁਰੂ: ਮੁੱਖ ਪ੍ਰਬੰਧਕ ਵਾਸਦੇਵ ਭੂੰਬਲਾ 24 ਘੰਟੇ ਲੰਗਰ, ਰਹਿਣ-ਸਹਿਣ ਤੇ ਮੈਡੀਕਲ ਦੀਆਂ ਮਿਲੇਗੀਆਂ ਮੁਫ਼ਤ ਸਹੂਲਤਾਂ; 9 ਅਗਸਤ ਤੋਂ ਆਰੰਭ ਹੋਣਗੇ ਸ਼੍ਰੀ ਅਖੰਡ ਪਾਠ ਸਾਹਿਬ

Spread the love
ਨਵਾਂਸ਼ਹਿਰ /ਕਾਠਗੜ੍ਹ, 7 ਅਗਸਤ (ਜਤਿੰਦਰਪਾਲ ਸਿੰਘ ਕਲੇਰ):=ਧੰਨ ਧੰਨ ਸਤਿਗੁਰੂ ਗੰਗਾ ਨੰਦ ਜੀ ਮਹਾਰਾਜ ਭੂਰੀ ਵਾਲਿਆਂ ਦੇ ਅਪਾਰ ਆਸ਼ੀਰਵਾਦ ਅਤੇ ਸੁਆਮੀ ਕ੍ਰਿਸ਼ਨਾ ਨੰਦ ਜੀ ਮਹਾਰਾਜ ਭੂਰੀ ਵਾਲਿਆਂ ਦੀ ਪਵਿੱਤਰ ਸਰਪਰਸਤੀ ਹੇਠ ਕੁਟੀਆ ਸਾਹਿਬ ਬਣਾਂ-ਟੌਂਸਾਂ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਹਰਿਦੁਆਰ ਤੋਂ ਗੰਗਾ ਜਲ ਲੈ ਕੇ ਆ ਰਹੇ ਕਾਂਵੜੀਆਂ ਲਈ ਵਿਸ਼ੇਸ਼ ਲੰਗਰ ਅਤੇ ਸੇਵਾ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਧਾਰਮਿਕ ਸਮਾਗਮ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਪ੍ਰਬੰਧਕ ਵਾਸਦੇਵ ਭੂੰਬਲਾ ਨੇ ਦੱਸਿਆ ਕਿ ਇਹ ਲੰਗਰ ਸੇਵਾ ਅੱਜ 6 ਅਗਸਤ ਤੋਂ ਸ਼ੁਰੂ ਹੋ ਕੇ 11 ਅਗਸਤ 2026 ਤੱਕ ਨਿਰੰਤਰ ਜਾਰੀ ਰਹੇਗੀ।ਮੁੱਖ ਪ੍ਰਬੰਧਕ ਵਾਸਦੇਵ ਭੂੰਬਲਾ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਵੜੀਆਂ ਦੀ ਸੁਵਿਧਾ ਲਈ 24 ਘੰਟੇ ਲੰਗਰ ਦੀ ਸੇਵਾ ਦੇ ਨਾਲ-ਨਾਲ ਉਨ੍ਹਾਂ ਦੇ ਰਹਿਣ-ਸਹਿਣ ਅਤੇ ਸਿਹਤ ਸੰਭਾਲ ਲਈ ਮੈਡੀਕਲ ਦੀਆਂ ਮੁਫ਼ਤ ਸਹੂਲਤਾਂ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਧਾਰਮਿਕ ਜੋੜ ਮੇਲੇ ਦੌਰਾਨ ਸ਼੍ਰੀ ਅਖੰਡ ਪਾਠ ਸਾਹਿਬ ਦਾ ਆਰੰਭ 9 ਅਗਸਤ ਦਿਨ ਐਤਵਾਰ ਨੂੰ ਹੋਵੇਗਾ, ਜਿਨ੍ਹਾਂ ਦੇ ਮੱਧ ਦੇ ਭੋਗ 10 ਅਗਸਤ ਦਿਨ ਸੋਮਵਾਰ ਨੂੰ ਪਾਏ ਜਾਣਗੇ ਅਤੇ ਸੰਪੂਰਨ ਭੋਗ 11 ਅਗਸਤ ਦਿਨ ਮੰਗਲਵਾਰ ਨੂੰ ਪੈਣਗੇ।ਉਨ੍ਹਾਂ ਸਮੂਹ ਇਲਾਕਾ ਨਿਵਾਸੀਆਂ ਅਤੇ ਸੰਗਤਾਂ ਨੂੰ ਪਵਿੱਤਰ ਮਹਾਂਸ਼ਿਵਰਾਤਰੀ ਦੀਆਂ ਲੱਖ-ਲੱਖ ਵਧਾਈਆਂ ਦਿੰਦਿਆਂ ਅਪੀਲ ਕੀਤੀ ਕਿ ਉਹ ਇਸ ਧਾਰਮਿਕ ਸਮਾਗਮ ਵਿੱਚ ਵੱਧ-ਚੜ੍ਹ ਕੇ ਹਾਜ਼ਰੀ ਭਰਨ, ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਅਤੇ ਕਾਂਵੜੀਆਂ ਦੀ ਸੇਵਾ ਵਿੱਚ ਆਪਣਾ ਬਹੁਮੁੱਲਾ ਯੋਗਦਾਨ ਪਾਉਣ।
  • Related Posts

    ਪੰਜਾਬ ਦੇ ਪ੍ਰਸਿੱਧ ਗੀਤਕਾਰ ਮਹਿੰਦਰ ਸੂਦ ਵਿਰਕ ਦਾ ਨਵਾਂ ਪੰਜਾਬੀ ਗੀਤ “ਮਾਂ” ਜਲਦ ਹੀ ਸਰੋਤਿਆਂ ਦੇ ਰੂਬਰੂ ਕੀਤਾ ਜਾਵੇਗਾ ਸੂਦ ਵਿਰਕ ਲਾਈਵ ਪ੍ਰੋਡਕਸ਼ਨ ਦੀ ਨਵੀਂ ਪੇਸ਼ਕਸ਼: ਗੀਤਕਾਰ ਮਹਿੰਦਰ ਸੂਦ ਵਿਰਕ ਦਾ ਭਾਵਪੂਰਤ ਪੰਜਾਬੀ ਗੀਤ ‘ਮਾਂ’ ਹੋ ਰਿਹਾ ਹੈ ਰਿਲੀਜ਼

    Spread the love

    Spread the loveਫਗਵਾੜਾ ,ਵਿਰਕ 26 ਸਤੰਬਰ (ਪ੍ਰੀਤ ਕੌਰ ਪ੍ਰੀਤੀ) ਪੰਜਾਬੀ ਸਾਹਿਤ ਅਤੇ ਗੀਤਕਾਰੀ ਦੇ ਖੇਤਰ ਵਿੱਚ ਆਪਣੀ ਵਿਲੱਖਣ ਪਹਿਚਾਣ ਬਣਾਉਣ ਵਾਲੇ ਪ੍ਰਸਿੱਧ ਗੀਤਕਾਰ ਮਹਿੰਦਰ ਸੂਦ ਵਿਰਕ ਦਾ ਇੱਕ ਹੋਰ ਨਵਾਂ…

    ਸਰਜੀਵਨ ਲਤਾ ਸ਼ਰਮਾ ਸ਼੍ਰੀ ਬ੍ਰਾਹਮਣ ਸਭਾ ਮਹਿਲਾ ਵਿੰਗ ਪੰਜਾਬ ਦੀ ਕਾਰਜਕਾਰੀ ਪ੍ਰਧਾਨ ਬਣੀ। ਪੰਜਾਬ ਪ੍ਰਧਾਨ ਸੁਨੀਲ ਪਰਾਸ਼ਰ ਨੇ ਨਿਯੁਕਤੀ ਪੱਤਰ ਸੌਂਪਿਆ ਅਤੇ ਮਹਿਲਾ ਵਿੰਗ ਨੂੰ ਹੋਰ ਮਜ਼ਬੂਤ ਕਰਨ ਦਾ ਸੰਕਲਪ ਲਿਆ।

    Spread the love

    Spread the loveਫਗਵਾੜਾ, 26 ਸਤੰਬਰ (ਪ੍ਰੀਤ ਕੌਰ ਪ੍ਰੀਤੀ) ਸੰਗਠਨ ਨੂੰ ਹੋਰ ਮਜ਼ਬੂਤ ਕਰਨ ਅਤੇ ਔਰਤਾਂ ਦੀ ਭਾਗੀਦਾਰੀ ਵਧਾਉਣ ਦੇ ਉਦੇਸ਼ ਨਾਲ, ਸ਼੍ਰੀ ਬ੍ਰਾਹਮਣ ਸਭਾ ਪੰਜਾਬ (ਰਜਿਸਟਰਡ) ਨੇ ਫਗਵਾੜਾ ਦੀ ਸਰਜੀਵਨ ਲਤਾ…

    Leave a Reply

    Your email address will not be published. Required fields are marked *