ਕਿਸ਼ੋਰ ਸਿੱਖਿਆ ਪ੍ਰੋਗਰਾਮ ਤਹਿਤ ਏਡਜ਼ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਜ਼ਿਲਾ ਪੱਧਰੀ ਸਲੋਗਨ, ਲੇਖ ਤੇ ਪੇਂਟਿੰਗ ਮੁਕਬਲੇ ਕਰਵਾਏ

Spread the love

 ਫ਼ਰੀਦਕੋਟ, 18 ਦਸੰਬਰ (ਵਿਪਨ ਮਿੱਤਲ)-ਪੰਜਾਬ ਰਾਜ ਵਿੱਦਿਅਕ ਖੋਜ ਤੇ ਸਿਖਲਾਈ ਪ੍ਰੀਸ਼ਦ ਦੇ ਆਦੇਸ਼ਾਂ ਅਨੁਸਾਰ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਫ਼ਰੀਦਕੋਟ ਸ਼੍ਰੀਮਤੀ ਨੀਲਮ ਰਾਣੀ, ਉਪ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਸ਼੍ਰੀ ਪ੍ਰਦੀਪ ਦਿਓੜਾ ਦੀ ਯੋਗ ਅਗਵਾਈ ਹੇਠ ਕਿਸ਼ੋਰ ਸਿੱਖਿਆ ਗਤੀਵਿਧੀਆਂ ਤਹਿਤ ਏਡਜ਼ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਸਲੋਗਨ, ਲੇਖ, ਪੇਂਟਿੰਗ ਦੇ ਮੁਕਾਬਲੇ ਪਹਿਲੇ ਪੜਾਅ ’ਚ ਜ਼ਿਲੇ ਦੇ ਸਰਕਾਰੀ ਸਕੂਲਾ ਅੰਦਰ ਕਰਵਾਏ ਗਏ। ਜੇਤੂ ਵਿਦਿਆਰਥੀਆਂ ਨੇ ਦੂਜੇ ਪੜਾਅ ’ਚ ਬਲਾਕ ਪੱਧਰੀ ਮੁਕਾਬਲੇ ’ਚ ਭਾਗ ਲਿਆ। ਤੀਜੇ ਪੜਾਅ ’ਚ ਬਲਾਕ ਪੱਧਰ ਤੇ ਪਹਿਲਾ, ਦੂਜਾ ਅਤੇ ਤੀਜਾ ਸਥਾਨ ਲੈਣ ਵਾਲੇ ਵਿਦਿਆਰਥੀਆਂ ਨੇ ਜ਼ਿਲਾ ਪੱਧਰੀ ਮੁਕਾਬਲੇ ’ਚ ਭਾਗ ਲਿਆ। ਇਸ ਮੌਕੇੇ ਜੇਤੂਆਂ ਨੂੰ ਸਨਮਨਿਤ ਕਰਨ ਲਈ ਕੀਤੇ ਗਏ ਸਮਾਗਮ ’ਚ ਮੁੱਖ ਮਹਿਮਾਨ ਵਜੋਂ ਸਿਵਲ ਸਰਜਨ ਡਾ.ਚੰਦਰ ਸ਼ੇਖਰ ਕੱਕੜ ਸ਼ਾਮਲ ਹੋਏ। ਉਨ੍ਹਾਂ ਬੜੇ ਹੀ ਵਿਸਥਾਰ ਨਾਲ ਵਿਦਿਆਰਥੀਆਂ ਨੂੰ ‘ਸਕਰੀਨ ਤੋਂ ਗਰੀਨ’ ਵੱਲ ਜਾਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਹਾਜ਼ਰ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਬੱਚਿਆਂ ਨੂੰ ਸਵੇਰ ਮੌਕੇ ਨਿਰੰਤਰ ਪੀ.ਟੀ., ਯੋਗਾ, ਸਰੀਰਕ ਕਸਰਤਾਂ ਕਰਵਾਕੇ ਤੰਦਰੁਸਤ ਰੱਖਣ ਵਾਸਤੇ ਉਪਰਾਲੇ ਕੀਤੇ ਜਾਣ। ਉਨ੍ਹਾਂ ਮਿਡ-ਡੇ-ਮੀਲ ਦੀ ਮਹੱਤਤਾ, ਬੱਚਿਆਂ ਨੂੰ ਦਿੱਤੀਆਂ ਜਾਣ ਵਾਲੀਆਂ ਆਈਰਨ, ਐਲਬੈਂਡਾਜ਼ੋਲ ਦੀਆਂ ਟੈਬਲੇਟਿਸ ਪੂਰੀ ਸੁਹਿਦਰਤਾ ਨਾਲ ਖਆਉਣ ਵਾਸਤੇ ਪ੍ਰੇਰਿਤ ਕੀਤਾ। ਇਸ ਮੌਕੇ ਉਨ੍ਹਾਂ ਏਡਜ਼ ਦੇ ਕਾਰਨ, ਲੱਛਣ, ਇਲਾਜ ਬਾਰੇ ਅਤੇ ਮਾਨਸਿਕ ਸਿਹਤ ਸਬੰਧੀ ਬਹੁਤ ਹੀ ਸ਼ਾਨਦਾਰ ਢੰਗ ਨਾਲ ਜਾਣਕਾਰੀ ਦਿੱਤੀ। ਇਸ ਮੌਕੇ ਬਲਾਕ ਫ਼ਰੀਦਕੋਟ-2 ਦੇ ਨੋਡਲ ਅਫ਼ਸਰ ਪਿ੍ਰੰਸੀਪਲ ਦੀਪਕ ਸਿੰਘ ਨੇ ਬੱਚਿਆਂ ਨੂੰ ਏਡਜ਼ ਤੋਂ ਬਚਾਅ ਲਈ ਸਾਨੂੰ ਸਭ ਤੋਂ ਪਹਿਲਾਂ ਮੁਕੰਮਲ ਜਾਣਕਾਰੀ ਹੋਣੀ ਚਾਹੀਦੀ ਹੈ। ਉਨ੍ਹਾਂ  ਇੱਥੇ ਏਡਜ਼ ਸਬੰਧੀ ਮਿਲੀ ਜਾਣਕਾਰੀ ਨੂੰ ਅੱਗੇ ਆਪਣੇ ਘਰਾਂ-ਪ੍ਰੀਵਾਰਾਂ ’ਚ ਬਾਕੀ ਮੈਂਬਰਾਂ ਨਾਲ ਸਾਂਝਾ ਕਰਨਾ ਚਾਹੀਦਾ ਹੈ। ਉਨ੍ਹਾਂ ਦੱਸਿਆ ਅੱਜ ਪਹਿਲਾ, ਦੂਜਾ, ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਕ੍ਰਮਵਾਰ 2000, 1500, 1000 ਦੇ ਇਨਾਮ, ਪ੍ਰਮਾਣ ਪੱਤਰ ਅਤੇ ਯਾਦਗਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਭਾਗੀਦਾਰ ਬੱਚਿਆਂ ਨੂੰ ਪ੍ਰਮਾਣ ਪੱਤਰ ਅਤੇ ਗਾਈਡ ਅਧਿਆਪਕਾਂ ਨੂੰ ਪ੍ਰੰਸ਼ਸ਼ਾ ਪੱਤਰ ਦੇ ਕੇ ਸਨਮਾਨਿਆ ਗਿਆ। ਇਸ ਮੌਕੇ ਜ਼ਿਲਾ ਸਹਾਇਕ ਨੋਡਲ ਅਫ਼ਸਰ ਕਿਸ਼ੋਰ ਸਿੱਖਿਆ ਜਸਬੀਰ ਸਿੰਘ ਜੱਸੀ ਜ਼ਿਲਾ ਗਾਈਡੈਂਸ ਕਾਊਂਸਲਰ ਨੇ ਬਚਾਓ ’ਚ ਹੀ ਬਚਾਓ, ਇਲਾਜ ਨਾਲੋਂ ਪ੍ਰਹੇਜ਼ ਚੰਗਾ ਵਿਸ਼ਿਆਂ ਤੇ ਪ੍ਰੇਰਿਤ ਕੀਤਾ। ਇਸ ਮੌਕੇ ਕਰਵਾਏ ਮੁਕਾਬਲਿਆਂ ਦੀ ਜੱਜਮੈਂਟ ਆਰਟ ਐਂਡ ਕਰਾਫ਼ਟ ਅਧਿਆਪਕ ਜਸਵੀਰ ਕੌਰ ਫ਼ਰੀਦਕੋਟ, ਇਕਬਾਲ ਸਿੰਘ ਸਿਬੀਆਂ, ਤੇਜਿੰਦਰ ਸਿੰਘ ਭਾਣਾ, ਪਰਮਿੰਦਰ ਸਿੰਘ ਮਾਨੀ ਸਿੰਘ ਵਾਲਾ ਨੇ ਕੀਤੀ। ਮੁਕਾਬਲੇ ਦੀ ਸਫ਼ਲਤਾ ਵਾਸਤੇ ਸਟੇਟ ਐਵਾਰਡੀ ਲੈਕਚਰਾਰ ਜਸਵਿੰਦਰਪਾਲ ਸਿੰਘ ਮਿੰਟੂ, ਲੈਕਚਰਾਰ ਗਗਨਦੀਪ ਬਾਜਾਖਾਨਾ, ਹਰਬਿੰਦਰ ਸਿੰਘ ਸੋਢੀ ਭੋਲੂਵਾਲਾ, ਜਸਵਿੰਦਰ ਸਿੰਘ ਪੁਰਬਾ ਪੰਜਗਰਾਈ

ਕਲਾਂ, ਸੁਰਿੰਦਰਪਾਲ ਸਿੰਘ ਸੋਨੀ, ਨਵਜੋਤ ਕੌਰ ਕਲਸੀ, ਕੰਵਰਜੀਤ ਕੌਰ ਨੇ ਅਹਿਮ ਭੂਮਿਕਾ ਅਦਾ ਕੀਤੀ। ਇਸ ਮੌਕੇ ਬੱਚਿਆਂ-ਅਧਿਆਪਕਾਂ ਲਈ ਰਿਫ਼ਰੈਸ਼ਮੈਂਟ ਦਾ ਪ੍ਰਬੰਧ ਕੀਤਾ ਗਿਆ। ਇਸ ਮੌਕੇ ਕਰਵਾਏ ਮੁਕਾਬਲਿਆਂ ਦੇ ਅੰਤਿਮ ਨਤੀਜੇ ਇਸ ਪ੍ਰਕਾਰ ਰਹੇ: ਸਲੋਗਨ  ਮੁਕਾਬਲੇ ’ਚ ਖੁਸ਼ਪ੍ਰੀਤ ਸਿੰਘ ਸਰਕਾਰੀ ਮਿਡਲ ਸਕੂਲ ਮਾਨੀ ਸਿੰਘ ਵਾਲਾ, ਏਕਮਜੋਤ ਕੌਰ ਸਰਕਾਰੀ ਹਾਈ ਸਕੂਲ ਸਿਬੀਆਂ, ਨੀਰੂ ਸਰਕਾਰੀ ਮਿਡਲ ਸਕੂਲ ਰਾਮਗੜ੍ਹ-ਭਗਤੂਆਣਾ, ਲੇਖ ਮੁਕਾਬਲੇ ’ਚ ਕਰਿਤਿਕਾ ਸਕੂਲ ਆਫ਼ ਐਮੀਨੈਂਸ ਫ਼ਰੀਦਕੋਟ, ਕਿਰਨ ਗੁਪਤਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਪੰਜਗਰਾਈ ਕਲਾਂ,ਪਰਨੀਤ ਕੌਰ ਡਾ.ਚੰਦਾ ਸਿੰਘ ਮਰਵਾਹ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ,ਪੇਂਟਿੰਗ ਮੁਕਾਬਲੇ ’ਚ ਸੁਮੀਤ ਕੌਰ ਸਕੂਲ ਆਫ਼ ਐਮੀਨੈਂਸ ਸਕੂਲ ਫ਼ਰੀਦਕੋਟ, ਖੁਸ਼ਪ੍ਰੀਤ ਕੌਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਪੰਜਗਰਾਈ ਕਲਾਂ, ਕਰਮਪ੍ਰੀਤ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਰਗਾੜੀ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ।ਅੰਤ ’ਚ ਜੇਤੂ ਵਿਦਿਆਰਥੀਆਂ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਨੀਲਮ ਰਾਣੀ, ਉਪ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਪ੍ਰਦੀਪ ਦਿਓੜਾ, ਜ਼ਿਲਾ ਨੋਡਲ ਅਫ਼ਸਰ ਪਿ੍ਰੰਸੀਪਲ ਦੀਪਕ ਸਿੰਘ, ਸਹਾਇਕ ਨੋਡਲ ਅਫ਼ਸਰ ਜਸਬੀਰ ਸਿੰਘ ਜੱਸੀ ਨੇ ਵਧਾਈ ਦਿੰਦਿਆਂ ਭਵਿੱਖ ’ਚ ਹੋਣ ਵਾਲੇ ਮੁਕਬਾਲਿਆਂ ਹੋਰ ਤਿਆਰ ਕਰਨ ਵਾਸਤੇ ਉਤਸ਼ਾਹਿਤ ਕੀਤਾ। ਉਨ੍ਹਾਂ ਜੇਤੂ ਸਕੂਲਾਂ ਦੇ ਪਿ੍ਰੰਸੀਪਲ, ਮੁੱਖ ਅਧਿਆਪਕ, ਇੰਚਾਰਜਾਂ ਅਤੇ ਗਾਈਡ ਅਧਿਆਪਕਾਂ ਨੂੰ ਵਧਾਈ ਦਿੱਤੀ।

  • Related Posts

    ਖੇਡਾਂ ਵਤਨ ਪੰਜਾਬ ਦੀਆਂ ਵਿੱਚ ਸੰਤ ਬਾਬਾ ਪੰਜਾਬ ਸਿੰਘ ਆਦਰਸ਼ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ।   

    Spread the love

    Spread the love ਤਪਾ ਮੰਡੀ 16 ਸਤੰਬਰ (ਗੋਲਡੀ  ਵਿਆਸ) ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਸੰਤ ਬਾਬਾ ਪੰਜਾਬ ਸਿੰਘ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ…

    ਕੋਟ ਸ਼ਮੀਰ ਦੇ ਗੱਭਰੂ ਦੀ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਜਿਲ੍ਹੇ ਲਈ ਚੋਣ

    Spread the love

    Spread the loveਬਠਿੰਡਾ 16 ਸਤੰਬਰ (ਸੁਰਿੰਦਰਪਾਲ ਸਿੰਘ):= ਕਹਿੰਦੇ ਨੇ ਕਿ ਬੂਰੀ ਦਾ ਦੁੱਧ ਤੇ ਦੇਸੀ ਘਿਓ ਸ਼ੁਧ ਮੁੱਲ ਮੋੜ ਹੀ ਦਿੰਦੇ ਨੇ । ਇਸ ਅਖਾਣ ਨੂੰ ਨੰਬਰਦਾਰ ਨੇ ਸੱਚ ਕਰ ਵਿਖਾਇਆ…

    Leave a Reply

    Your email address will not be published. Required fields are marked *