ਨੌਜਵਾਨ ਵਿਦੇਸ਼ਾਂ ਦੀ ਬਜਾਏ ਆਪਣੇ ਦੇਸ਼ ਵਿੱਚ ਰਹਿ ਕੇ ਰੁਜ਼ਗਾਰ ਪੈਦਾ ਕਰਨ: ਜਤਿੰਦਰ ਸਿੰਘ ਸਰਾਂ

Spread the love
ਬਰਨਾਲਾ, 7 ਅਗਸਤ 2026 ਬਲਵੰਤ ਸਿੰਘ ਸਿੱਧੂ =ਗੁਰੂ ਕਿਰਪਾ ਵੀਲ ਵੈਲੰਸ ਦੇ ਮਾਲਕ ਜਤਿੰਦਰ ਸਿੰਘ ਸਰਾਂ ਨੇ ਨੌਜਵਾਨਾਂ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਕਾਰੋਬਾਰਾਂ ਦੀ ਕੋਈ ਘਾਟ ਨਹੀਂ, ਲੋੜ ਸਿਰਫ਼ ਮਿਹਨਤ ਕਰਨ ਵਾਲੇ ਇਨਸਾਨ ਦੀ ਹੈ। ਉਨ੍ਹਾਂ ਦੱਸਿਆ ਕਿ ਉਹ ਵੀ ਇੱਕ ਆਮ ਪਿੰਡ ਦੇ ਪਰਿਵਾਰ ਨਾਲ ਸਬੰਧ ਰੱਖਦੇ ਹਨ। ਪਹਿਲਾਂ ਉਨ੍ਹਾਂ ਨੇ ਵੀਲ ਵੈਲੰਸ ਦਾ ਕੰਮ ਸਿੱਖਿਆ, ਫਿਰ ਕੁਝ ਸਮਾਂ ਭਾਈਵਾਲੀ ਵਿੱਚ ਕੰਮ ਕੀਤਾ ਅਤੇ ਮਿਹਨਤ ਤੇ ਇਮਾਨਦਾਰੀ ਦੇ ਸਦਕਾ ਅੱਜ ਆਪਣਾ ਸਫ਼ਲ ਕਾਰੋਬਾਰ ਖੜ੍ਹਾ ਕੀਤਾ ਹੈ।ਜਤਿੰਦਰ ਸਿੰਘ ਸਰਾਂ ਨੇ ਕਿਹਾ ਕਿ ਅੱਜ ਦੇ ਦੌਰ ਵਿੱਚ ਕੰਮ ਕਰਨ ਲਈ ਆਧੁਨਿਕ ਸਾਧਨਾਂ ਦੀ ਕੋਈ ਕਮੀ ਨਹੀਂ। ਜੇ ਨੌਜਵਾਨ ਕਿਸੇ ਕੰਮ ਨੂੰ ਸਿੱਖਣ ਅਤੇ ਮਿਹਨਤ ਕਰਨ ਦਾ ਜਜ਼ਬਾ ਰੱਖਣ ਤਾਂ ਉਹ ਆਪਣੇ ਹੀ ਦੇਸ਼ ਵਿੱਚ ਵਧੀਆ ਕਮਾਈ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਉਹ ਖੁਦ ਵੀ ਇੱਕ ਸਮੇਂ ਵਿਦੇਸ਼ ਜਾਣ ਬਾਰੇ ਸੋਚਦੇ ਸਨ, ਪਰ ਅੱਜ ਉਨ੍ਹਾਂ ਨੂੰ ਮਹਿਸੂਸ ਹੁੰਦਾ ਹੈ ਕਿ ਆਪਣੇ ਦੇਸ਼ ਵਰਗੀ ਕੋਈ ਰੀਸ ਨਹੀਂ। ਇੱਥੇ ਉਹ ਵਧੀਆ ਆਮਦਨ ਕਮਾ ਰਹੇ ਹਨ ਅਤੇ ਸਮੇਂ ਸਿਰ ਆਪਣੇ ਪਰਿਵਾਰ ਨਾਲ ਵੀ ਸਮਾਂ ਬਿਤਾਉਂਦੇ ਹਨ।ਉਨ੍ਹਾਂ ਦੱਸਿਆ ਕਿ ਗੁਰੂ ਕਿਰਪਾ ਵੀਲ ਵੈਲੰਸ ਦੀ ਵਰਕਸ਼ਾਪ ਬਾਬਾ ਗਾਧਾ ਸਕੂਲ ਤੋਂ ਅੱਗੇ, ਪੈਟਰੋਲ ਪੰਪ ਦੇ ਸਾਹਮਣੇ ਸਥਿਤ ਹੈ। ਇੱਥੇ ਠੰਢੀ ਹਵਾ (ਏਅਰ ਸਰਵਿਸ), ਟਾਇਰ-ਟਿਊਬ ਅਤੇ ਵੀਲ ਵੈਲੰਸ ਨਾਲ ਸਬੰਧਤ ਹਰ ਤਰ੍ਹਾਂ ਦੀਆਂ ਸੇਵਾਵਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ।ਅੰਤ ਵਿੱਚ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵਾਹਨਾਂ ਦੀ ਸੇਵਾ ਦਾ ਮੌਕਾ ਦੇਣ ਅਤੇ ਸਥਾਨਕ ਕਾਰੋਬਾਰੀਆਂ ਨੂੰ ਪ੍ਰੋਤਸਾਹਨ ਦੇਣ। ਨਾਲ ਹੀ ਉਨ੍ਹਾਂ ਨੌਜਵਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਵਿਦੇਸ਼ਾਂ ਵੱਲ ਭੱਜਣ ਦੀ ਬਜਾਏ ਆਪਣੇ ਦੇਸ਼ ਵਿੱਚ ਹੀ ਕੋਈ ਹੁਨਰ ਸਿੱਖ ਕੇ ਆਪਣਾ ਕਾਰੋਬਾਰ ਸ਼ੁਰੂ ਕਰਨ ਅਤੇ ਦੂਜਿਆਂ ਲਈ ਵੀ ਰੁਜ਼ਗਾਰ ਦੇ ਮੌਕੇ ਪੈਦਾ ਕਰਨ।
  • Related Posts

    ਪੰਜਾਬ ਦੇ ਪ੍ਰਸਿੱਧ ਗੀਤਕਾਰ ਮਹਿੰਦਰ ਸੂਦ ਵਿਰਕ ਦਾ ਨਵਾਂ ਪੰਜਾਬੀ ਗੀਤ “ਮਾਂ” ਜਲਦ ਹੀ ਸਰੋਤਿਆਂ ਦੇ ਰੂਬਰੂ ਕੀਤਾ ਜਾਵੇਗਾ ਸੂਦ ਵਿਰਕ ਲਾਈਵ ਪ੍ਰੋਡਕਸ਼ਨ ਦੀ ਨਵੀਂ ਪੇਸ਼ਕਸ਼: ਗੀਤਕਾਰ ਮਹਿੰਦਰ ਸੂਦ ਵਿਰਕ ਦਾ ਭਾਵਪੂਰਤ ਪੰਜਾਬੀ ਗੀਤ ‘ਮਾਂ’ ਹੋ ਰਿਹਾ ਹੈ ਰਿਲੀਜ਼

    Spread the love

    Spread the loveਫਗਵਾੜਾ ,ਵਿਰਕ 26 ਸਤੰਬਰ (ਪ੍ਰੀਤ ਕੌਰ ਪ੍ਰੀਤੀ) ਪੰਜਾਬੀ ਸਾਹਿਤ ਅਤੇ ਗੀਤਕਾਰੀ ਦੇ ਖੇਤਰ ਵਿੱਚ ਆਪਣੀ ਵਿਲੱਖਣ ਪਹਿਚਾਣ ਬਣਾਉਣ ਵਾਲੇ ਪ੍ਰਸਿੱਧ ਗੀਤਕਾਰ ਮਹਿੰਦਰ ਸੂਦ ਵਿਰਕ ਦਾ ਇੱਕ ਹੋਰ ਨਵਾਂ…

    ਸਰਜੀਵਨ ਲਤਾ ਸ਼ਰਮਾ ਸ਼੍ਰੀ ਬ੍ਰਾਹਮਣ ਸਭਾ ਮਹਿਲਾ ਵਿੰਗ ਪੰਜਾਬ ਦੀ ਕਾਰਜਕਾਰੀ ਪ੍ਰਧਾਨ ਬਣੀ। ਪੰਜਾਬ ਪ੍ਰਧਾਨ ਸੁਨੀਲ ਪਰਾਸ਼ਰ ਨੇ ਨਿਯੁਕਤੀ ਪੱਤਰ ਸੌਂਪਿਆ ਅਤੇ ਮਹਿਲਾ ਵਿੰਗ ਨੂੰ ਹੋਰ ਮਜ਼ਬੂਤ ਕਰਨ ਦਾ ਸੰਕਲਪ ਲਿਆ।

    Spread the love

    Spread the loveਫਗਵਾੜਾ, 26 ਸਤੰਬਰ (ਪ੍ਰੀਤ ਕੌਰ ਪ੍ਰੀਤੀ) ਸੰਗਠਨ ਨੂੰ ਹੋਰ ਮਜ਼ਬੂਤ ਕਰਨ ਅਤੇ ਔਰਤਾਂ ਦੀ ਭਾਗੀਦਾਰੀ ਵਧਾਉਣ ਦੇ ਉਦੇਸ਼ ਨਾਲ, ਸ਼੍ਰੀ ਬ੍ਰਾਹਮਣ ਸਭਾ ਪੰਜਾਬ (ਰਜਿਸਟਰਡ) ਨੇ ਫਗਵਾੜਾ ਦੀ ਸਰਜੀਵਨ ਲਤਾ…

    Leave a Reply

    Your email address will not be published. Required fields are marked *