ਕਿਰਤੀ ਕਿਸਾਨ ਯੂਨੀਅਨ ਦਾ ਕਪੂਰਥਲਾ ਜ਼ਿਲ੍ਹੇ ਦਾ ਅਜਲਾਸ  ਸਫਲਤਾ ਪੂਰਵਕ ਹੋਇਆ ਸੰਪੰਨ 

Spread the love
ਫੱਤੂਢੀਂਗਾ 7ਅਗਸਤ ਕੁਲਵਿੰਦਰ ਸਿੰਘ =ਕਿਰਤੀ ਕਿਸਾਨ ਯੂਨੀਅਨਦਾ ਜ਼ਿਲੇ ਦਾ ਅਜਲਾਸ ਪਿੰਡ ਭੰਡਾਲ ਬੇਟ ਜਾਨੀ ਸ਼ਾਹ ਪੱਤੀ ਗੁਰਦੁਆਰਾ ਸਾਹਿਬ ਵਿਖੇ ਹੋਇਆ ਜ਼ਿਲੇ ਭਰ ਤੋਂ ਆਏ ਡੈਲੀ ਗੇਟ ਕਿਸਾਨਾਂ ਦੀ ਭਰਵੀਂ ਹਾਜ਼ਰੀ ਵਿੱਚ ਸ਼ੁਰੂ ਕੀਤਾ ਗਿਆ ਤਰਸੇਮ ਸਿੰਘ ਬੰਨਾਮੱਲ ਵਲੋਂ ਸਟੇਜ ਸਕੱਤਰ ਦੀ ਜ਼ਿੰਮੇਵਾਰੀ ਨਿਭਾਉਂਦਿਆਂ ਹੋਇਆਂ ਆਏ ਹੋਏ ਡੈਲੀ ਗੇਟਾਂ ਦਾ ਸੁਆਗਤ ਕੀਤਾ ਗਿਆ ਇਸ ਉਪਰੰਤ ਜ਼ਿਲੇ ਭਰ ਤੋਂ ਆਏ ਆਗੂਆਂ ਨੇ ਜਥੇਬੰਦੀ ਦੀਆਂ ਹੁਣ ਤੱਕ ਦੀਆਂ ਪ੍ਰਾਪਤੀਆਂ ਤੇ ਕਮਜ਼ੋਰੀਆਂ ਤੇ ਖੁਲ ਕੇ ਚਰਚਾ ਕੀਤੀ ਅਤੇ ਜਥੇਬੰਦਕ ਤਾਕਤ ਨੂੰ ਹੋਰ ਵਧਾਉਣ ਦਾ ਅਹਿਦ ਲਿਆ ਇਸ ਮੌਕੇ ਤੇ ਵਿਸ਼ੇਸ਼ ਤੌਰ ਤੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਸੰਤੋਖ ਸਿੰਘ ਸੰਧੂ ਅਬਜਰਬਰ ਤੋਂਰ ਤੇ ਪਹੁੰਚੇ ਹੋਏ ਸਨ ਸੰਤੋਖ ਸਿੰਘ ਸੰਧੂ ਨੇ ਕਿਸਾਨੀ ਮੰਗਾਂ ਬਾਰੇ ਬੋਲਦਿਆਂ ਕਿਹਾ ਕਿ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਭਾਰਤ ਨਾਲ ਮੁਫ਼ਤ ਵਪਾਰ ਸਮਝੋਤਾ ਬਿਜਲੀ ਸੋਧ ਰਾਹੀਂ ਬਿਜਲੀ ਸੈਕਟਰ ਨੂੰ ਕਾਰਪੋਰੇਟਾ ਹਵਾਲੇ ਕਰਨ ਦੀਆਂ ਚਾਲਾ ਅਤੇ ਕਿਸਾਨਾਂ ਸਿਰ ਚੜ੍ਹੇ ਕਰਜ਼ਿਆਂ ਨੂੰ ਤੁਰੰਤ ਰੱਦ ਕੀਤਾ ਜਾਣਾ ਚਾਹੀਦਾ ਹੈ ਬਲਵਿੰਦਰ ਸਿੰਘ ਭੁੱਲਰ ਨੇ ਕਿਹਾ ਕਿ ਦਰਿਆਈ ਪਾਣੀਆਂ ਦੇ ਮਸਲੇ ਨੂੰ ਹੱਲ ਕਰਨ ਦੀ ਮੰਗ ਕਰਦਿਆਂ 1, ਸਤੰਬਰ ਨੂੰ ਸੰਯੁਕਤ ਮੋਰਚੇ ਦੇ ਸੱਦੇ ਤੇ ਚੰਡੀਗੜ੍ਹ ਲਗਾਏ ਜਾਣਵਾਲੇ ਮੋਰਚੇ ਲਈ ਕਿਸਾਨਾਂ ਨੂੰ ਵੱਧ ਚੜ ਕੇ ਤਿਆਰੀਆਂ ਕਰਨ ਲਈ ਕਿਹਾ ਇਸ ਤੋਂ ਬਾਅਦ ਤਰਸੇਮ ਸਿੰਘ ਬੰਨਾਮੱਲ ਨੇ ਰੀਵਿਊ ਰਿਪੋਰਟ ਪੇਸ਼ ਕੀਤੀ ਤੇ ਐਲਾਨ ਨਾਮਾ ਪੜਿਆ ਗਿਆ ਇਸ ਨੂੰ ਅਜਲਾਸ ਵਲੋਂ ਪਾਸ ਕੀਤਾ ਗਿਆ ਸੰਤੋਖ ਸਿੰਘ ਸੰਧੂ ਵਲੋਂ ਪੈਨਲ ਪੇਸ਼ ਕੀਤਾ ਗਿਆ ਜਿਸ ਵਿੱਚ ਬਲਵਿੰਦਰ ਸਿੰਘ ਭੁੱਲਰ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਭੰਡਾਲ ਨੂੰ ਮੀਤ ਪ੍ਰਧਾਨ ਜਸਵੰਤ ਸਿੰਘ ਵਿਰਲੀ ਨੂੰ ਸੀਨੀਅਰ ਮੀਤ ਪ੍ਰਧਾਨ ਤਰਸੇਮ ਸਿੰਘ ਬੰਨਾਮੱਲ ਨੂੰ ਜ਼ਿਲ੍ਹਾ ਸਕੱਤਰ ਬਿਕਰਮਜੀਤ ਸਿੰਘ ਭੀਲਾ ਨੂੰ ਜੁਆਇੰਟ ਸਕੱਤਰ ਜਗਜੀਤ ਸਿੰਘ ਔਜਲਾ ਨੂੰ ਪ੍ਰੈਸ ਸਕੱਤਰ ਤੇ ਲੁਭਾਇਆ ਸਿੰਘ ਕਾਲਾ ਸੰਘਿਆਂ ਨੂੰ ਖ਼ਜ਼ਾਨਚੀ ਚੁਣਿਆ ਗਿਆ ਕਰਮਜੀਤ ਸਿੰਘ ਨੂਰਪੁਰ ਜੱਟਾਂ ਮਲਕੀਤ ਸਿੰਘ ਧਾਲੀਵਾਲ ਫ਼ਕੀਰ ਸਿੰਘ ਲੱਖਣ ਕੇ ਪੱਡੇ ਗੁਰਪ੍ਰੀਤ ਸਿੰਘ ਲੱਖਣ ਕੇ ਪੱਡੇ ਗੁਰਬੀਰ ਸਿੰਘ ਕਾਦੂਪੁਰ ਸੇਵਾ ਸਿੰਘ ਮੁਰਾਦ ਪੁਰ ਹਰਮੇਲ ਸਿੰਘ ਕੋਠੇ ਕਾਲਾ ਸਿੰਘ ਵਾਲਾ ਗੁਰਭੇਜ ਸਿੰਘ ਬੂਹ ਮਨਦੀਪ ਸਿੰਘ ਖ਼ਾਨਪੁਰ ਗੁਰਪ੍ਰੀਤ ਸਿੰਘ ਭੀਮ ਕਦੀਮ ਸੀਤਲ ਸਿੰਘ ਸੰਗੋਜਲਾ ਭਜਨ ਸਿੰਘ ਸੰਗੋਜਲਾ ਸੱਜਣ ਸਿੰਘ ਭੰਡਾਲ ਜਸਮੇਲ ਸਿੰਘ ਸੁਰਖ ਪੁਰ ਬਲਵੀਰ ਸਿੰਘ ਫਜਲਾ ਬਾਦ ਮਨਦੀਪ ਸਿੰਘ ਅਲਾਉਦੀਪੁਰ ਮੈਂਬਰ ਚੁਣੇ ਗਏ ਅਖੀਰ ਵਿੱਚ ਚੁਣੀ ਗਈ ਕਮੇਟੀ ਨੂੰ ਡੀ ਟੀ ਐਫ ਦੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਅਲੂਵਾਲ ਨੇ ਸੰਦੇਸ਼ ਦਿੱਤਾ ਤੇ ਮੁਬਾਰਕਬਾਦ ਦਿੱਤੀ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਨਿਰਮਲ ਸਿੰਘ ਸ਼ੇਰਪੁਰ ਸੱਧਾ ਤੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਜਵਾਲਾ ਪੁਰ ਨੇ ਵੀ ਨਵੀਂ ਚੁਣੀ ਕਮੇਟੀ ਨੂੰ ਸੰਦੇਸ਼ ਦਿੱਤਾ ਤੇ ਮੁਬਾਰਕਬਾਦ ਦਿੱਤੀ ਨਵੀਂ ਚੁਣੀ ਗਈ ਕਮੇਟੀ ਨੇ ਅਹਿਦ ਕੀਤਾ ਕਿ ਉਹ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਕੰਮ ਕਰਨਗੇ।
  • Related Posts

    ਪੰਜਾਬ ਦੇ ਪ੍ਰਸਿੱਧ ਗੀਤਕਾਰ ਮਹਿੰਦਰ ਸੂਦ ਵਿਰਕ ਦਾ ਨਵਾਂ ਪੰਜਾਬੀ ਗੀਤ “ਮਾਂ” ਜਲਦ ਹੀ ਸਰੋਤਿਆਂ ਦੇ ਰੂਬਰੂ ਕੀਤਾ ਜਾਵੇਗਾ ਸੂਦ ਵਿਰਕ ਲਾਈਵ ਪ੍ਰੋਡਕਸ਼ਨ ਦੀ ਨਵੀਂ ਪੇਸ਼ਕਸ਼: ਗੀਤਕਾਰ ਮਹਿੰਦਰ ਸੂਦ ਵਿਰਕ ਦਾ ਭਾਵਪੂਰਤ ਪੰਜਾਬੀ ਗੀਤ ‘ਮਾਂ’ ਹੋ ਰਿਹਾ ਹੈ ਰਿਲੀਜ਼

    Spread the love

    Spread the loveਫਗਵਾੜਾ ,ਵਿਰਕ 26 ਸਤੰਬਰ (ਪ੍ਰੀਤ ਕੌਰ ਪ੍ਰੀਤੀ) ਪੰਜਾਬੀ ਸਾਹਿਤ ਅਤੇ ਗੀਤਕਾਰੀ ਦੇ ਖੇਤਰ ਵਿੱਚ ਆਪਣੀ ਵਿਲੱਖਣ ਪਹਿਚਾਣ ਬਣਾਉਣ ਵਾਲੇ ਪ੍ਰਸਿੱਧ ਗੀਤਕਾਰ ਮਹਿੰਦਰ ਸੂਦ ਵਿਰਕ ਦਾ ਇੱਕ ਹੋਰ ਨਵਾਂ…

    ਸਰਜੀਵਨ ਲਤਾ ਸ਼ਰਮਾ ਸ਼੍ਰੀ ਬ੍ਰਾਹਮਣ ਸਭਾ ਮਹਿਲਾ ਵਿੰਗ ਪੰਜਾਬ ਦੀ ਕਾਰਜਕਾਰੀ ਪ੍ਰਧਾਨ ਬਣੀ। ਪੰਜਾਬ ਪ੍ਰਧਾਨ ਸੁਨੀਲ ਪਰਾਸ਼ਰ ਨੇ ਨਿਯੁਕਤੀ ਪੱਤਰ ਸੌਂਪਿਆ ਅਤੇ ਮਹਿਲਾ ਵਿੰਗ ਨੂੰ ਹੋਰ ਮਜ਼ਬੂਤ ਕਰਨ ਦਾ ਸੰਕਲਪ ਲਿਆ।

    Spread the love

    Spread the loveਫਗਵਾੜਾ, 26 ਸਤੰਬਰ (ਪ੍ਰੀਤ ਕੌਰ ਪ੍ਰੀਤੀ) ਸੰਗਠਨ ਨੂੰ ਹੋਰ ਮਜ਼ਬੂਤ ਕਰਨ ਅਤੇ ਔਰਤਾਂ ਦੀ ਭਾਗੀਦਾਰੀ ਵਧਾਉਣ ਦੇ ਉਦੇਸ਼ ਨਾਲ, ਸ਼੍ਰੀ ਬ੍ਰਾਹਮਣ ਸਭਾ ਪੰਜਾਬ (ਰਜਿਸਟਰਡ) ਨੇ ਫਗਵਾੜਾ ਦੀ ਸਰਜੀਵਨ ਲਤਾ…

    Leave a Reply

    Your email address will not be published. Required fields are marked *