ਪ੍ਰਿੰਸੀਪਲ ਮੈਡਮ ਦੇਵਗਨ ਨੇ ਲੀਡਿੰਗ ਟਰਾਂਸਫਰਮੇਸ਼ਨ ਵਿਸ਼ੇ ‘ਤੇ ਵਰਕਸ਼ਾਪ ‘ਚ ਲਿਆ ਭਾਗ 

Spread the love

 ਪੱਟੀ ਸਦੀਕ, 18 ਸਤੰਬਰ (ਬਲਕਰਨ ਸਿੰਘ ਮਸ਼ਾਲ)- ਸ਼੍ਰੀਮਤੀ ਨਵਨੀਤ ਦੇਵਗਨ, ਪ੍ਰਿੰਸੀਪਲ, ਇੰਪੀਰੀਅਲ ਇੰਟਰਨੈਸ਼ਨਲ ਸਕੂਲ ਫਾਰ ਐਕਸੀਲੈਂਸ, ਖੂਈਆਂ ਸਰਵਰ ਨੇ ਸੀਬੀਐਸਈ ਸੈਂਟਰ ਆਫ ਐਕਸੀਲੈਂਸ, ਚੰਡੀਗੜ੍ਹ ਦੀ ਅਗਵਾਈ ਹੇਠ ‘ਲੀਡਿੰਗ ਟਰਾਂਸਫਾਰਮੇਸ਼ਨ’ ਵਿਸ਼ੇ ’ਤੇ ਤਿੰਨ ਰੋਜ਼ਾ ਵਰਕਸ਼ਾਪ ਵਿੱਚ ਭਾਗ ਲਿਆ। ਇਹ ਵਰਕਸ਼ਾਪ 12 ਦਸੰਬਰ ਤੋਂ 14 ਦਸੰਬਰ 2024 ਤੱਕ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ, ਧਨੌਲਾ ਰੋਡ, ਬਰਨਾਲਾ ਵਿਖੇ ਲਗਾਈ ਗਈ। ਇਸ ਵਰਕਸ਼ਾਪ ਦਾ ਉਦੇਸ਼ ਪ੍ਰਿੰਸੀਪਲਾਂ ਨੂੰ ਵਿਦਿਅਕ ਲੀਡਰਸ਼ਿਪ ਅਤੇ ਸਰਵਪੱਖੀ ਵਿਕਾਸ ਲਈ ਆਧੁਨਿਕ ਪਹੁੰਚ ਤੋਂ ਜਾਣੂ ਕਰਵਾ ਕੇ ਸਿੱਖਿਆ ਪ੍ਰਣਾਲੀ ਦੇ ਵੱਖ-ਵੱਖ ਪਹਿਲੂਆਂ ‘ਤੇ ਚਰਚਾ ਕਰਨਾ ਸੀ। ਜਿਸ ਵਿੱਚ ਸਿੱਖਿਆਂ ਪ੍ਰਣਾਲੀ ਨੂੰ ਵਿਦਿਆਰਥੀ ਕੇਂਦਰਿਤ, ਅਧਿਆਪਕ ਕੇਂਦਰਿਤ, ਸਕੂਲ ਪ੍ਰਬੰਧਨ ਕੇਂਦਰਿਤ, ਮਾਤਾ-ਪਿਤਾ ਕੇਂਦਰਿਤ ਅਤੇ ਸਮਾਜ ਕੇਂਦਰਿਤ ਬਣਾਉਣਾ ਸ਼ਾਮਲ ਅਤੇ ਸਾਰਥਕ ਫੀਡਬੈਕ ਲੈਣ ‘ਤੇ ਜ਼ੋਰ ਦਿੱਤਾ ਗਿਆ। ਇਸ ਵਰਕਸ਼ਾਪ ਦੇ ਰਿਸੋਰਸ ਪਰਸਨ ਸ਼੍ਰੀਮਤੀ ਸਪਨਾ ਅਤੇ ਸ਼੍ਰੀਮਤੀ ਅਨੁਪਮਾ ਸ਼ਰਮਾ, ਜਿਨ੍ਹਾਂ ਨੇ ਲੀਡਰਸ਼ਿਪ ਦੇ ਹੁਨਰ ਨੂੰ ਮਜ਼ਬੂਤ ਕਰਨ ਲਈ ਵਿਹਾਰਕ ਉਦਾਹਰਣਾਂ ਪੇਸ਼ ਕੀਤੀਆਂ ਅਤੇ ਦੱਸਿਆ ਕਿ ਕਿਵੇਂ ਸਾਰੇ ਹਿੱਸੇਦਾਰਾਂ ਵਿੱਚ ਤਾਲਮੇਲ ਵਿਦਿਅਕ ਗੁਣਵੱਤਾ ਵਿੱਚ ਸੁਧਾਰ ਕਰ ਸਕਦਾ ਹੈ। ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਨਵਨੀਤ ਦੇਵਗਨ ਨੇ ਇਸ ਨੂੰ ਬੇਹੱਦ ਲਾਹੇਵੰਦ ਦੱਸਿਆ। ਉਨ੍ਹਾਂ ਕਿਹਾ ਕਿ ਵਰਕਸ਼ਾਪ ਨੇ ਲੀਡਰਸ਼ਿਪ ਦੇ ਹੁਨਰ ਨੂੰ ਨਿਖਾਰਨ ਅਤੇ ਸਿੱਖਿਆਂ ਨੂੰ ਸੰਪੂਰਨ ਦ੍ਰਿਸ਼ਟੀਕੋਣ ਤੋਂ ਦੇਖਣ ਦਾ ਮੌਕਾ ਪ੍ਰਦਾਨ ਕੀਤਾ ਹੈ। ਸਕੂਲ ਵਿੱਚ ਵਿਦਿਆਰਥੀਆਂ, ਅਧਿਆਪਕਾਂ, ਮਾਪਿਆਂ ਅਤੇ ਸਮਾਜ ਵਿੱਚ ਤਾਲਮੇਲ

ਕਰਕੇ ਹੀ ਸਿੱਖਿਆ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾ ਸਕਦਾ ਹੈ। ਤਿੰਨ ਦਿਨਾਂ ਦੀ ਡੂੰਘੀ ਵਿਚਾਰ-ਵਟਾਂਦਰੇ ਅਤੇ ਸਿਖਲਾਈ ਤੋਂ ਬਾਅਦ, ਸਰਟੀਫ਼ਿਕੇਟ ਵੰਡਣ ਨਾਲ ਵਰਕਸ਼ਾਪ ਦੀ ਸਮਾਪਤੀ ਹੋਈ ਅਤੇ ਸਾਰੇ ਭਾਗੀਦਾਰਾਂ ਨੂੰ ਸਿੱਖਿਆਂ ਪ੍ਰਣਾਲੀ ਵਿੱਚ ਸਕਾਰਾਤਮਕ ਤਬਦੀਲੀਆਂ ਲਿਆਉਣ ਲਈ ਪ੍ਰੇਰਿਤ ਕੀਤਾ ਗਿਆ।

  • Related Posts

    ਭਾਜਪਾ ਆਗੂ ਦੀਪਕ ਸ਼ਰਮਾ ਨੇ ਭਾਜਪਾ ਵਰਕਰਾਂ ਨਾਲ ਰਲ ਕੇ ਮਨਾਇਆ ਡਾਕਟਰ ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ

    Spread the love

    Spread the loveਕੀਤੇ ਸ਼ਰਧਾ ਦੇ ਫੁੱਲ ਭੇਟ ਤੇ ਕੱਟੇ ਗਏ ਕੇਕ। ਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ) ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਵੱਲੋਂ ਭਾਜਪਾ ਦੇ ਆਗੂ ਦੀਪਕ ਸ਼ਰਮਾ ਦੀ ਅਗਵਾਈ ਹੇਠ…

    ਸੰਤ ਸੁਖਜੀਤ ਸਿੰਘ ਸੀਚੇਵਾਲ ਨੇ ਭੁਲੱਥ ਪਹੁੰਚਕੇ ਕਾਲੀ ਵੇਈਂ ਘਾਟ  ‘ਤੇ ਕੀਤਾ ਸਫਾਈ ਮੁਹਿੰਮ ਦਾ ਮੁਆਇਨਾ 

    Spread the love

    Spread the love ਭੁਲੱਥ 12 ਅਪ੍ਰੈਲ (ਕੰਨੂੰ ਭੁਲੱਥ) ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਪਵਿੱਤਰ ਤਿਉਹਾਰ ਸਬੰਧੀ ਕਾਲੀ ਵੇਈਂ ਦੀ ਸਾਫ ਸਫਾਈ ਕਰਕੇ ਵੱਖ-ਵੱਖ…

    Leave a Reply

    Your email address will not be published. Required fields are marked *