ਗਊ ਹੱਤਿਆ,ਗੈਰ-ਕਾਨੂੰਨੀ ਸਮੱਗਲਿੰਗ ਤੇ ਗਊ ਮਾਸ ਨਾਲ ਸੰਬੰਧਿਤ ਅਪਰਾਧਾਂ ‘ਤੇ ਸਖ਼ਤ ਕਾਨੂੰਨ ਦਾ ਸਵਾਗਤ ਗਊਸ਼ਾਲਾ ਕਮੇਟੀ ਦੇ ਸੀਨੀਅਰ ਮੈਂਬਰ ਅਨੂਪ ਸਿੰਗਲਾ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ

Spread the love
ਬੱਸੀ ਪਠਾਣਾ, 08 ਅਗਸਤ (ਉਦੇ ਧੀਮਾਨ): ਪੰਜਾਬ ਵਿਧਾਨ ਸਭਾ ਦੇ ਮੌਨਸੂਨ ਸੈਸ਼ਨ ਦੌਰਾਨ ਗਊ ਹੱਤਿਆ, ਗੈਰ-ਕਾਨੂੰਨੀ ਗਊ ਸਮੱਗਲਿੰਗ ਅਤੇ ਗਊ ਮਾਸ ਨਾਲ ਸੰਬੰਧਿਤ ਅਪਰਾਧਾਂ ਵਿੱਚ ਦੋਸ਼ੀ ਪਾਏ ਜਾਣ ਵਾਲਿਆਂ ਲਈ 10 ਸਾਲ ਤੱਕ ਦੀ ਸਜ਼ਾ ਦੀ ਵਿਵਸਥਾ ਕਰਨ ਵਾਲਾ ਕਾਨੂੰਨ ਪਾਸ ਹੋਣ ਉਪਰੰਤ ਗਊਸ਼ਾਲਾ ਕਮੇਟੀ ਦੇ ਸੀਨੀਅਰ ਮੈਂਬਰ ਅਨੂਪ ਸਿੰਗਲਾ ਨੇ ਇਸ ਦਾ ਭਰਵਾਂ ਸਵਾਗਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਪ੍ਰਗਟ ਕੀਤਾ। ਅਨੂਪ ਸਿੰਗਲਾ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਫ਼ੈਸਲਾ ਗਊਆਂ ਦੀ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਗਊ ਹੱਤਿਆ, ਗੈਰ-ਕਾਨੂੰਨੀ ਸਮੱਗਲਿੰਗ ਅਤੇ ਗਊ ਮਾਸ ਦੇ ਗੈਰ-ਕਾਨੂੰਨੀ ਕਾਰੋਬਾਰ ‘ਤੇ ਪ੍ਰਭਾਵਸ਼ਾਲੀ ਰੋਕ ਲਗਾਉਣ ਵਿੱਚ ਅਹਿਮ ਭੂਮਿਕਾ ਨਿਭਾਏਗਾ। ਉਨ੍ਹਾਂ ਕਿਹਾ ਕਿ ਸਖ਼ਤ ਸਜ਼ਾ ਦੀ ਵਿਵਸਥਾ ਨਾਲ ਅਜਿਹੇ ਅਪਰਾਧਾਂ ਵਿੱਚ ਕਮੀ ਆਵੇਗੀ ਅਤੇ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਵਿੱਚ ਡਰ ਪੈਦਾ ਹੋਵੇਗਾ। ਉਨ੍ਹਾਂ ਕਿਹਾ ਕਿ ਗਊ ਭਾਰਤੀ ਸੰਸਕ੍ਰਿਤੀ, ਆਸਥਾ ਅਤੇ ਪਰੰਪਰਾ ਦਾ ਮਹੱਤਵਪੂਰਨ ਪ੍ਰਤੀਕ ਹੈ। ਇਸ ਦੀ ਸੁਰੱਖਿਆ ਲਈ ਸਰਕਾਰ ਵੱਲੋਂ ਚੁੱਕਿਆ ਗਿਆ ਇਹ ਕਦਮ ਸਮੇਂ ਦੀ ਲੋੜ ਸੀ। ਉਨ੍ਹਾਂ ਆਸ ਪ੍ਰਗਟਾਈ ਕਿ ਸਰਕਾਰ ਇਸ ਕਾਨੂੰਨ ਨੂੰ ਪੂਰੀ ਸਖ਼ਤੀ ਨਾਲ ਲਾਗੂ ਕਰੇਗੀ ਤਾਂ ਜੋ ਦੋਸ਼ੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਯਕੀਨੀ ਬਣਾਈ ਜਾ ਸਕੇ ਅਤੇ ਗਊ ਸੁਰੱਖਿਆ ਦੇ ਮੰਤਵ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਅਮਲ ਵਿੱਚ ਲਿਆਂਦਾ ਜਾ ਸਕੇ। ਅਨੂਪ ਸਿੰਗਲਾ ਨੇ ਕਿਹਾ ਕਿ ਇਹ ਕਾਨੂੰਨ ਗਊਆਂ ਦੀ ਰੱਖਿਆ, ਕਾਨੂੰਨ ਦੇ ਰਾਜ ਨੂੰ ਹੋਰ ਮਜ਼ਬੂਤ ਕਰਨ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ‘ਤੇ ਨਕੇਲ ਕੱਸਣ ਵੱਲ ਇੱਕ ਮਹੱਤਵਪੂਰਨ ਮੀਲ ਦਾ ਪੱਥਰ ਸਾਬਤ ਹੋਵੇਗਾ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *