ਸ਼੍ਰੀ ਬਾਲਾ ਜੀ ਸ਼ਿਆਮ ਪਰਿਵਾਰ ਨੇ ਪਹਿਲਾਂ ਮੁਫ਼ਤ ਮੈਡੀਕਲ ਕੈਂਪ ਲਗਾਇਆ  ਸ਼੍ਰੀ ਬਾਲਾ ਜੀ ਸ਼ਿਆਮ ਪਰਿਵਾਰ ਵੱਲੋ ਲਗਾਇਆ ਮੁਫ਼ਤ ਮੈਡੀਕਲ ਕੈਂਪ ਸ਼ਲਾਘਾਯੋਗ ਕਾਰਜ – ਇੰਦਰਜੀਤ ਸਿੰਘ ਦੀਵਾਨਾ 

Spread the love
ਬੱਸੀ ਪਠਾਣਾ, 08 ਅਗਸਤ (ਉਦੇ ਧੀਮਾਨ): ਸ਼੍ਰੀ ਬਾਲਾ ਜੀ ਸ਼ਿਆਮ ਪਰਿਵਾਰ ਵੱਲੋਂ ਸੰਸਥਾ ਦੇ ਪ੍ਰਧਾਨ ਰਾਜੇਸ਼ ਮਿੱਤਲ ਦੀ ਅਗਵਾਈ ਹੇਠ ਅਰਦਾਸ ਮਲਟੀਸਪੈਸ਼ਲਟੀ ਹਸਪਤਾਲ ਬੱਸੀ ਪਠਾਣਾਂ ਦੇ ਸਹਿਯੋਗ ਨਾਲ ਡੇਰਾ ਸਵਾਮੀ ਨਰਾਇਣਪੁਰੀ ਦੇਵੀ ਮੰਦਰ ਵਿਖੇ ਪਹਿਲਾਂ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ। ਕੈਂਪ ਦਾ ਮੁੱਖ ਉਦੇਸ਼ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਅਤੇ ਸਿਹਤ ਪ੍ਰਤੀ ਜਾਗਰੂਕ ਕਰਨਾ ਸੀ।ਕੈਂਪ ਵਿੱਚ ਗੋਲਡ ਮੈਡਲਿਸਟ ਹਾਕੀ ਵਰਲਡ ਕੱਪ ਖਿਡਾਰੀ ਇੰਦਰਜੀਤ ਸਿੰਘ ਦੀਵਾਨਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਅਤੇ ਸੰਸਥਾ ਦੇ ਸਮੂੰਹ ਮੈਂਬਰਾਂ ਵੱਲੋਂ ਇੰਦਰਜੀਤ ਸਿੰਘ ਦੀਵਾਨਾ ਨੂੰ ਸਿਰਪਾਓ ਪਾਕੇ ਸਨਮਾਣਿਤ ਕੀਤਾ ਗਿਆ। ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਵੱਖ-ਵੱਖ ਬਿਮਾਰੀਆਂ ਨਾਲ ਸਬੰਧਤ 102 ਮਰੀਜ਼ਾਂ ਦੀ ਮੁਫ਼ਤ ਜਾਂਚ ਕੀਤੀ ਗਈ ਅਤੇ ਲੋੜ ਅਨੁਸਾਰ ਮੁਫ਼ਤ ਦਵਾਈਆਂ ਵੀ ਪ੍ਰਦਾਨ ਕੀਤੀਆਂ ਗਈਆਂ। ਮੁੱਖ ਮਹਿਮਾਨ ਇੰਦਰਜੀਤ ਸਿੰਘ ਦੀਵਾਨਾ ਨੇ ਸ਼੍ਰੀ ਬਾਲਾ ਜੀ ਸ਼ਿਆਮ ਪਰਿਵਾਰ ਵੱਲੋਂ ਕੀਤੇ ਜਾ ਰਹੇ ਸਮਾਜ ਸੇਵਾ ਦੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਲੋੜਵੰਦ ਲੋਕਾਂ ਤੱਕ ਸਿਹਤ ਸਹੂਲਤਾਂ ਪਹੁੰਚਾਉਣਾ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮੈਡੀਕਲ ਕੈਂਪ ਲੋਕਾਂ ਨੂੰ ਆਪਣੀ ਸਿਹਤ ਪ੍ਰਤੀ ਜਾਗਰੂਕ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਡਾਕਟਰਾਂ ਵੱਲੋਂ ਲੋਕਾਂ ਨੂੰ ਸੰਤੁਲਿਤ ਖੁਰਾਕ ਲੈਣ, ਨਿਯਮਤ ਕਸਰਤ ਕਰਨ ਅਤੇ ਸਮੇਂ-ਸਮੇਂ ’ਤੇ ਸਿਹਤ ਦੀ ਜਾਂਚ ਕਰਵਾਉਣ ਲਈ ਪ੍ਰੇਰਿਤ ਕੀਤਾ ਗਿਆ। ਸੰਸਥਾ ਦੇ ਪ੍ਰਧਾਨ ਰਾਜੇਸ਼ ਮਿੱਤਲ ਅਤੇ ਸਮੂਹ ਮੈਂਬਰਾਂ ਨੇ ਕਿਹਾ ਕਿ ਸ਼੍ਰੀ ਬਾਲਾ ਜੀ ਸ਼ਿਆਮ ਪਰਿਵਾਰ ਵੱਲੋਂ ਭਵਿੱਖ ਵਿੱਚ ਵੀ ਸਮਾਜ ਸੇਵਾ ਦੇ ਕਾਰਜ ਲਗਾਤਾਰ ਜਾਰੀ ਰੱਖੇ ਜਾਣਗੇ ਅਤੇ ਲੋੜਵੰਦ ਲੋਕਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ਇਸ ਮੌਕੇ ਡੇਰਾ ਸਵਾਮੀ ਨਰਾਇਣਪੁਰੀ ਦੇਵੀ ਮੰਦਰ ਦੇ ਗੱਦੀਨਸ਼ੀਨ ਮਹੰਤ ਬਾਬਾ ਵਿਸਾਖਪੁਰੀ ਜੀ ਮਹਾਰਾਜ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਇਸ ਮੌਕੇ ਪ੍ਰਧਾਨ ਰਾਜੇਸ਼ ਮਿੱਤਲ,ਨਵਨੀਨ ਗੁਪਤਾ, ਨਰੇਸ਼ ਕੁਮਾਰ, ਰਾਕੇਸ਼ ਕੁਮਾਰ, ਗੋਲਡੀ ਗੁਰਾਨੀ, ਪਰਵੀਨ ਕੁਮਾਰ, ਸਾਹਿਲ ਕੁਮਾਰ, ਦੀਪਕ ਮਿੱਤਲ, ਮਨੋਜ ਕੁਮਾਰ, ਸੂਰਜ ਸ਼ਾਹ, ਵਿੱਕੀ ਮਿੱਤਲ, ਦਿਨੇਸ਼ ਕੁਮਾਰ, ਰਾਜਨ ਸਿਆਲ,ਅਮਿਤ ਅਰੋੜਾ ਹਾਜ਼ਰ ਸਨ।
  • Related Posts

    ਭਾਜਪਾ ਦੀ ਸਟੇਜ ਤੇ ਦੋ ਮਹਿਲਾਵਾਂ ਨੇ ਨਸ਼ਿਆਂ ਤੋਂ ਪੀੜਤ ਬੱਚਿਆਂ ਦਾ ਦਰਦ ਭਾਜਪਾ ਆਗੂ ਐਚ ਐਸ ਫੂਲਕਾ ਅੱਗੇ ਫਰੋਲਿਆ, ਸਟੇਜ ਤੇ ਭਾਵਕ ਹੋਈ ਔਰਤ                                        ‌

    Spread the love

    Spread the loveਤਪਾ ਮੰਡੀ 24 ਸਤੰਬਰ( ਗੋਲਡੀ ਵਿਆਸ) ਭਾਰਤੀ ਜਨਤਾ ਪਾਰਟੀ ਦੀ ਨਸ਼ਾ ਛੱਡੋ ਸੰਕਲਪ ਯਾਤਰਾ ਤਪਾ ਦੀ ਅਨਾਜ ਮੰਡੀ ਵਿੱਚ ਪਹੁੰਚੀ। ਸਮਾਗਮ ਦੌਰਾਨ ਭਾਜਪਾ ਆਗੂ ਐਚ ਐਸ ਫੂਲਕਾ ਨੂੰ…

    ਸ਼ਿਵਾਲਿਕ ਪਬਲਿਕ ਸਕੂਲ ਤਪਾ ਵਿਖੇ ਗਣੇਸ਼ ਚਤੁਰਥੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ

    Spread the love

    Spread the loveਤਪਾ ਮੰਡੀ 24  ਸਤੰਬਰ (ਗੋਲਡੀ ਵਿਆਸ) ਸਥਾਨਕ ਸ਼ਿਵਾਲਿਕ ਪਬਲਿਕ ਸਕੂਲ, ਵਿਖੇ ਗਣੇਸ਼ ਚਤੁਰਥੀ ਦਾ ਪਵਿੱਤਰ ਤਿਉਹਾਰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿੱਚ ਭਗਵਾਨ ਗਣੇਸ਼ ਜੀ…

    Leave a Reply

    Your email address will not be published. Required fields are marked *