ਸ਼ੀਤਲ ਅੰਗੂਰਾਲ ਨੂੰ ਨਵੀਂ ਜ਼ਿੰਮੇਵਾਰੀ ਏਸੀ ਮੋਰਚਾ ਦੇ ਸੂਬਾ ਪ੍ਰਧਾਨ ਬਣਨ ’ਤੇ ਸੇਵੇਵਾਲਾ ਵੱਲੋਂ ਵਧਾਈ

Spread the love
ਜੈਤੋ, 8 ਅਗਸਤ (ਮਨਜੀਤ ਢੱਲਾ)- ਭਾਜਪਾ ਵੱਲੋਂ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਪਾਰਟੀ ਦੀਆਂ ਵੱਖ-ਵੱਖ ਜਥੇਬੰਦਕ ਇਕਾਈਆਂ ਨੂੰ ਸਰਗਰਮ ਕਰਨ ਲਈ ਕੀਤੀਆਂ ਜਾ ਰਹੀਆਂ ਨਿਯੁਕਤੀਆਂ ਤਹਿਤ ਭਾਜਪਾ ਦੇ ਸੀਨੀਅਰ ਆਗੂ ਸ੍ਰੀ ਸ਼ੀਤਲ ਅੰਗੂਰਾਲ ਨੂੰ ਏਸੀ ਮੋਰਚਾ ਦਾ ਨਵ-ਨਿਯੁਕਤ ਸੂਬਾ ਪ੍ਰਧਾਨ ਬਣਾਏ ਜਾਣ ’ਤੇ ਭਾਜਪਾ ਆਗੂਆਂ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਏਸੀ ਮੋਰਚਾ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਅਤੇ ਵਿਧਾਨ ਸਭਾ ਹਲਕਾ ਜੈਤੋ ਦੇ ਕਨਵੀਨਰ ਪ੍ਰਕਾਸ਼ ਸਿੰਘ ਸੇਵੇਵਾਲਾ ਨੇ ਸ੍ਰੀ ਅੰਗੂਰਾਲ ਨੂੰ ਵਧਾਈ ਦਿੰਦਿਆਂ ਕਿਹਾ ਕਿ ਪਾਰਟੀ ਵੱਲੋਂ ਯੋਗ ਆਗੂਆਂ ਨੂੰ ਜ਼ਿੰਮੇਵਾਰੀਆਂ ਦੇ ਕੇ ਸੰਗਠਨ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ।ਸੇਵੇਵਾਲਾ ਨੇ ਆਸ ਪ੍ਰਗਟਾਈ ਕਿ ਸ੍ਰੀ ਅੰਗੂਰਾਲ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਂਦਿਆਂ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਮੋਰਚੇ ਦੀਆਂ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ।ਇਸ ਮੌਕੇ ਸੀਨੀਅਰ ਭਾਜਪਾ ਆਗੂ ਮਨਜੀਤ ਸਿੰਘ ਢਿੱਲਵਾ, ਗੁਰਬਰਿੰਦਰ ਸਿੰਘ, ਰਣਬੀਰ ਸਿੰਘ ਸੇਵੇਵਾਲਾ, ਬਲਾਕ ਸੰਮਤੀ ਮੈਂਬਰ ਵਿਜੇ ਕੁਮਾਰ ਵਿੱਕੀ, ਡਾ. ਕਸ਼ਮੀਰ ਸਿੰਘ ਸੇਢਾ ਸਿੰਘ ਵਾਲਾ ਸਮੇਤ ਹੋਰ ਆਗੂ ਤੇ ਵਰਕਰ ਹਾਜ਼ਰ ਸਨ। ਆਗੂਆਂ ਨੇ ਸ੍ਰੀ ਅੰਗੂਰਾਲ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ।
  • Related Posts

    ਭਾਜਪਾ ਦੀ ਸਟੇਜ ਤੇ ਦੋ ਮਹਿਲਾਵਾਂ ਨੇ ਨਸ਼ਿਆਂ ਤੋਂ ਪੀੜਤ ਬੱਚਿਆਂ ਦਾ ਦਰਦ ਭਾਜਪਾ ਆਗੂ ਐਚ ਐਸ ਫੂਲਕਾ ਅੱਗੇ ਫਰੋਲਿਆ, ਸਟੇਜ ਤੇ ਭਾਵਕ ਹੋਈ ਔਰਤ                                        ‌

    Spread the love

    Spread the loveਤਪਾ ਮੰਡੀ 24 ਸਤੰਬਰ( ਗੋਲਡੀ ਵਿਆਸ) ਭਾਰਤੀ ਜਨਤਾ ਪਾਰਟੀ ਦੀ ਨਸ਼ਾ ਛੱਡੋ ਸੰਕਲਪ ਯਾਤਰਾ ਤਪਾ ਦੀ ਅਨਾਜ ਮੰਡੀ ਵਿੱਚ ਪਹੁੰਚੀ। ਸਮਾਗਮ ਦੌਰਾਨ ਭਾਜਪਾ ਆਗੂ ਐਚ ਐਸ ਫੂਲਕਾ ਨੂੰ…

    ਸ਼ਿਵਾਲਿਕ ਪਬਲਿਕ ਸਕੂਲ ਤਪਾ ਵਿਖੇ ਗਣੇਸ਼ ਚਤੁਰਥੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ

    Spread the love

    Spread the loveਤਪਾ ਮੰਡੀ 24  ਸਤੰਬਰ (ਗੋਲਡੀ ਵਿਆਸ) ਸਥਾਨਕ ਸ਼ਿਵਾਲਿਕ ਪਬਲਿਕ ਸਕੂਲ, ਵਿਖੇ ਗਣੇਸ਼ ਚਤੁਰਥੀ ਦਾ ਪਵਿੱਤਰ ਤਿਉਹਾਰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿੱਚ ਭਗਵਾਨ ਗਣੇਸ਼ ਜੀ…

    Leave a Reply

    Your email address will not be published. Required fields are marked *