ਪਿੰਡ ਪੜੌਲ ਵਿਖੇ ਸਵ. ਹਰੀਪ੍ਰਕਾਸ਼ ਸਿੰਘ ਚਾਹਲ ਦੀ ਯਾਦ ਵਿੱਚ ਖੂਨਦਾਨ ਕੈਂਪ ਲਾਇਆ ਗਿਆ

Spread the love
ਨਿਊ ਚੰਡੀਗੜ੍ਹ, 8 ਅਗਸਤ (ਬਜ਼ੀਦਪੁਰ) – ਨਿਊ ਚੰਡੀਗੜ੍ਹ ਨੇੜਲੇ ਪਿੰਡ ਪੜੌਲ ਸਥਿਤ ਗੁਰਦੁਆਰਾ ਸਾਹਿਬ ਵਿਖੇ ਪਰਿਵਾਰ ਵੱਲੋਂ ਸਵ. ਸ. ਹਰੀਪ੍ਰਕਾਸ਼ ਸਿੰਘ ਚਾਹਲ ਦੀ ਯਾਦ ਵਿੱਚ ਖੂਨਦਾਨ ਕੈਂਪ ਲਗਾਇਆ ਗਿਆ। ਇਸ ਕੈਂਪ ਲਈ ਸ. ਬਲਵਿੰਦਰ ਸਿੰਘ ਚਾਹਲ ਵੱਲੋਂ ਵਿਸ਼ੇਸ਼ ਸਹਿਯੋਗ ਦਿੱਤਾ ਗਿਆ। ਬਲੱਡ ਡੌਨਰ ਕੌਂਸਲ ਮੋਰਿੰਡਾ ਦੇ ਸਹਿਯੋਗ ਨਾਲ ਇਹ ਕੈਂਪ ਹੋਮੀ ਭਾਬਾ ਕੈਂਸਰ  ਹਸਪਤਾਲ ਵੱਲੋ ਲਗਾਇਆ ਗਿਆ। ਜਿਸ ਵਿੱਚ ਸ਼੍ਰੀ ਸੁਨੀਲ ਸਰੀਨ ਨੇ ਵਿਸ਼ੇਸ਼ ਯੋਗਦਾਨ ਪਾਇਆ। ਪਿੰਡ ਦੇ ਸਰਪੰਚ ਸ. ਹਰਪ੍ਰੀਤ ਸਿੰਘ ਪੱਡਾ ਅਤੇ ਸਮੂਹ ਗ੍ਰਾਮ ਪੰਚਾਇਤ ਵੱਲੋਂ ਵੀ ਕੈਂਪ ਨੂੰ ਸਫਲ ਬਣਾਉਣ ਲਈ ਭਰਪੂਰ ਸਹਿਯੋਗ ਦਿੱਤਾ ਗਿਆ।ਇਸ ਮੌਕੇ ਗੁਰਦੁਆਰਾ ਸਾਹਿਬ  ਦੇ ਪ੍ਰਧਾਨ   ਸ. ਪਰਮਜੀਤ ਸਿੰਘ, ਸੁਖਵਿੰਦਰ ਸਿੰਘ ਬਾਜਵਾ, ਰਣਜੋਧ ਸਿੰਘ ਪੱਡਾ, ਗੁਰਵਿੰਦਰ ਸਿੰਘ ਬਿੱਟੂ ਅਤੇ ਫਤਿਹ ਸਿੰਘ ਬਾਜਵਾ ਸਮੇਤ ਹੋਰ ਪਤਵੰਤੇ ਹਾਜ਼ਰ ਹੋਏ। ਇਸ ਕੈਂਪ ਵਿੱਚ 50 ਖੂਨਦਾਨੀਆਂ ਨੇ ਖੂਨ ਕਢਵਾਇਆ।
  • Related Posts

    ਭਾਜਪਾ ਦੀ ਸਟੇਜ ਤੇ ਦੋ ਮਹਿਲਾਵਾਂ ਨੇ ਨਸ਼ਿਆਂ ਤੋਂ ਪੀੜਤ ਬੱਚਿਆਂ ਦਾ ਦਰਦ ਭਾਜਪਾ ਆਗੂ ਐਚ ਐਸ ਫੂਲਕਾ ਅੱਗੇ ਫਰੋਲਿਆ, ਸਟੇਜ ਤੇ ਭਾਵਕ ਹੋਈ ਔਰਤ                                        ‌

    Spread the love

    Spread the loveਤਪਾ ਮੰਡੀ 24 ਸਤੰਬਰ( ਗੋਲਡੀ ਵਿਆਸ) ਭਾਰਤੀ ਜਨਤਾ ਪਾਰਟੀ ਦੀ ਨਸ਼ਾ ਛੱਡੋ ਸੰਕਲਪ ਯਾਤਰਾ ਤਪਾ ਦੀ ਅਨਾਜ ਮੰਡੀ ਵਿੱਚ ਪਹੁੰਚੀ। ਸਮਾਗਮ ਦੌਰਾਨ ਭਾਜਪਾ ਆਗੂ ਐਚ ਐਸ ਫੂਲਕਾ ਨੂੰ…

    ਸ਼ਿਵਾਲਿਕ ਪਬਲਿਕ ਸਕੂਲ ਤਪਾ ਵਿਖੇ ਗਣੇਸ਼ ਚਤੁਰਥੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ

    Spread the love

    Spread the loveਤਪਾ ਮੰਡੀ 24  ਸਤੰਬਰ (ਗੋਲਡੀ ਵਿਆਸ) ਸਥਾਨਕ ਸ਼ਿਵਾਲਿਕ ਪਬਲਿਕ ਸਕੂਲ, ਵਿਖੇ ਗਣੇਸ਼ ਚਤੁਰਥੀ ਦਾ ਪਵਿੱਤਰ ਤਿਉਹਾਰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿੱਚ ਭਗਵਾਨ ਗਣੇਸ਼ ਜੀ…

    Leave a Reply

    Your email address will not be published. Required fields are marked *