ਸਰਕਾਰ ਆਉਣ ਤੇ ਬੰਦੀ ਸਿੰਘਾਂ ਦੀ ਰਿਹਾਈ ਪਹਿਲ ਦੇ ਆਧਾਰ ਤੇ ਹੋਵੇਗੀ – ਸਰਬਜੀਤ ਸਿੰਘ ਖਾਲਸਾ, ਤਰਸੇਮ ਸਿੰਘ, ਇਆਲੀ ====== ਸਰਕਾਰ ਆਉਣ ਤੇ ਸਭ ਵਰਗਾਂ ਦਾ ਰੱਖਿਆ ਜਾਵੇਗਾ ਧਿਆਨ ====

Spread the love
ਬਾਘਾ ਪੁਰਾਣਾ, 8 ਅਗਸਤ ( ਪ ਪ)– ਪੰਜਾਬ ਵਿੱਚ ਸਮੇਂ ਸਮੇਂ ਤੇ ਵੱਖ ਵੱਖ ਪਾਰਟੀਆਂ ਦੀ ਸਰਕਾਰ ਬਣੀ ਪਰ ਪੰਜਾਬ ਦੀ ਕਿਸੇ ਵੀ ਰਾਜਨੀਤਿਕ ਧਿਰ ਨੇ ਪੰਜਾਬ ਦਾ ਕੱਖ ਨਹੀਂ ਸਵਾਰਿਆ, ਸਿਰਫ਼ ਤੇ ਸਿਰਫ਼ ਨਿੱਜੀ ਮੁਫਾਦਾਂ ਨੂੰ ਅੱਗੇ ਰੱਖਿਆ, ਪੰਜਾਬ ਦੇ ਪਾਣੀਆਂ ਦੇ ਮਸਲਾ, ਪੰਜਾਬ ਦੀ ਰਾਜਧਾਨੀ, ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ ਜਿਉਂ ਦੀ ਤਿਉਂ ਹੈ ਅਤੇ ਨਾ ਹੀ ਨੌਜਵਾਨਾਂ ਦੀ ਕਿਸੇ ਨੇ ਸਾਰ ਲਈ, ਜਿਸ ਕਰਕੇ ਅੱਜ ਲੋਕ ਖ਼ਾਸਕਰ ਨੌਜਵਾਨ ਵਰਗ ਅਕਾਲੀ ਦਲ ਵਾਰਿਸ ਪੰਜਾਬ ਨਾਲ ਵੱਡੀ ਪੱਧਰ ਤੇ ਜੁੜ ਰਿਹਾ ਹੈ। ਇਹ ਵਿਚਾਰ ਫਰੀਦਕੋਟ ਤੋਂ ਮੈਂਬਰ ਪਾਰਲੀਮੈਂਟ ਸਰਬਜੀਤ ਸਿੰਘ ਖਾਲਸਾ, ਤਰਸੇਮ ਸਿੰਘ,  ਮਨਪ੍ਰੀਤ ਸਿੰਘ ਇਆਲੀ ਅਤੇ ਸੀਨੀ ਆਗੂ ਗੁਰਜੰਟ ਸਿੰਘ ਭੁੱਟੋ ਰੋਡੇ ,ਅਮਰਜੀਤ ਸਿੰਘ ਲੰਢੇਕੇ, ਬਲਤੇਜ ਸਿੰਘ ਲੰਗੇਆਣਾ ਨੇ ਰਾਜਿਆਣਾ ਦੇ ਇੱਕ ਪੈਲਸ ਵਿੱਚ ਲੋਕਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ। ਉਕਤ ਆਗੂਆਂ ਨੇ ਕਿਹਾ ਕਿ ਪੰਜਾਬ ਤੇ ਹਰ ਵਰਗ ਦੇ ਲੋਕਾਂ ਨੂੰ ਨਾਲ ਲੈ ਕੇ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਵਿੱਚ ਪੰਥਕ ਸਰਕਾਰ ਬਣਾਈ ਜਾਵੇਗੀ, ਜਿਸ ਵਿੱਚ ਹਰ ਵਰਗ ਦੇ ਲੋਕਾਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ ਅਤੇ ਪੰਜਾਬ ਦੇ ਸਾਰੇ ਮਸਲੇ ਹੱਲ ਕੀਤੇ ਜਾਣਗੇ। ਆਗੂਆਂ ਨੇ ਕਿਹਾ ਕਿ ਅਜੋਕੇ ਦੌਰ ਵਿੱਚ ਪੰਜਾਬ ਵਿੱਚ ਭ੍ਰਿਸ਼ਟਾਚਾਰ, ਕਤਲੋਗਾਰਦ, ਨਸ਼ਾਖੋਰੀ ਦਾ ਬੋਲਬਾਲਾ ਹੈ, ਪੰਜਾਬ ਦਾ ਮੁਲਾਜ਼ਮ, ਨੌਜਵਾਨ, ਕਿਸਾਨ, ਦੁਕਾਨਦਾਰ, ਵਪਾਰੀ ਗੱਲ ਕੀ ਹਰ ਵਰਗ ਦੁਖੀ ਹੈ। ਪੰਥਕ ਸਰਕਾਰ ਆਉਣ ਤੇ ਸਭ ਦੇ ਮਸਲੇ ਹੱਲ ਕੀਤੇ ਜਾਣਗੇ। ਇਸ ਤੋਂ ਇਲਾਵਾ ਮਨਦੀਪ ਸਿੱਧੂ, ਗੁਰਪ੍ਰੀਤ ਸਿੰਘ ਗੋਪੀ ਰਾਜਿਆਣਾ ਅਤੇ ਰਛਪਾਲ ਸਿੰਘ ਸੋਸਣ ਨੇ ਸੰਬੋਧਨ ਕਰਦਿਆਂ ਪੰਜਾਬ ਅਤੇ ਹਲਕਾ ਬਾਘਾ ਪੁਰਾਣਾ ਲੋਕਾਂ ਨੂੰ ਵੱਧ ਚੜ੍ਹ ਕੇ ਵਾਰਿਸ ਪੰਜਾਬ ਅਕਾਲੀ ਦਲ ਦਾ ਸਾਥ ਦੇਣ ਦੀ ਅਪੀਲ ਕੀਤੀ। ਇਸ ਮੌਕੇ ਪਿਛਲੇ ਲੰਬੇ ਸਮੇਂ ਤੋਂ ਮਨਪ੍ਰੀਤ ਸਿੰਘ ਇਯਾਲੀ ਦੀ ਟੀਮ ਵਿੱਚ ਕੰਮ ਕਰਨ ਵਾਲੇ ਸੀਨੀ ਆਗੂ ਤੇ ਸਾਬਕਾ ਚੇਅਰਮੈਨ ਜਗਤਾਰ ਸਿੰਘ ਰਾਜਿਆਣਾ, ਅਮਰਜੀਤ ਸਿੰਘ ਲੰਡੇਕੇ, ਗੁਰਜੰਟ ਸਿੰਘ ਭੁੱਟੋ ਰੋਡੇ, ਬਲਤੇਜ ਸਿੰਘ ਲੰਗੇਆਣਾ, ਮੋਦਨ ਸਿੰਘ ਰਾਜਿਆਣਾ,  ਬਲਜੀਤ ਸਿੰਘ ਜੱਸ ਮੰਗੇਵਾਲਾ, ਸੁਖਦੀਪ ਸਿੰਘ ਰੋਡੇ, ਗੁਰਪ੍ਰੀਤ ਸਿੰਘ ਰਾਜਿਆਣਾ, ਜਸਮੇਲ ਸਿੰਘ ਗੋਰਾ ਰਾਜਿਆਣਾ,ਜਥੇਦਾਰ ਬਲਦੇਵ ਸਿੰਘ ਮਾਣੂੰਕੇ ਅਕਾਲੀ ਦਲ ਵਾਰਿਸ ਪੰਜਾਬ ਵਿੱਚ ਰਸਮੀਂ ਤੌਰ ਤੇ ਸ਼ਾਮਿਲ ਹੋ ਗਏ, ਇਸ ਤੋਂ ਇਲਾਵਾ ਹੋਰ ਲੋਕ ਵੀ ਵੱਖ ਵੱਖ ਪਾਰਟੀਆਂ ਛੱਡ ਕੇ ਅਕਾਲੀ ਦਲ ਵਾਰਿਸ ਪੰਜਾਬ ਵਿੱਚ ਸ਼ਾਮਲ ਹੋ ਗਏ ਜਿਨ੍ਹਾਂ ਨੂੰ ਸਿਰੋਪਾਓ ਪਾ ਕੇ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ।  ਇਸ ਮੌਕੇ ਦਲੇਰ ਸਿੰਘ ਡੋਡ, ਬਲਵਿੰਦਰ ਸਿੰਘ ਬਾਵਾ, ਜਸਵਿੰਦਰ ਸਿੰਘ ਸਿੱਧੂ ਧਰਮਕੋਟ, ਜੱਸਾ ਰਾਜੇਆਣਾ ਤੋਂ ਇਲਾਵਾ ਇਲਾਕੇ ਭਰ ਦੇ ਮੋਹਤਬਰ ਵਿਅਕਤੀ ਅਤੇ ਲੋਕ ਭਾਰੀ ਬਾਰਸ਼ ਹੋਣ ਦੇ ਬਾਵਜੂਦ ਵੱਡੀ ਗਿਣਤੀ ਵਿੱਚ ਆਗੂਆਂ ਦੇ ਵਿਚਾਰ ਸੁਣਨ ਲਈ ਮਿੱਤਲ ਪੈਲਿਸ ਰਾਜਿਆਣਾ ਵਿਖੇ ਪਹੁੰਚੇ। ਇਸ ਪ੍ਰੋਗਰਾਮ ਨੂੰ ਮੁੱਖ ਰੱਖਦਿਆ ਪ੍ਰਬੰਧਕਾਂ ਵੱਲੋ ਕੀਤੇ ਪ੍ਰਬੰਧ ਘੱਟ ਪੈ ਗਏ ਇਕੱਠ ਇੰਨਾ ਜਿਆਦਾ ਸੀ ਕਿ ਲੋਕਾਂ ਨੂੰ ਖੜਕੇ ਹੀ ਇਹ ਸਾਰੇ ਲੀਡਰਾਂ ਦੇ ਵਿਚਾਰ ਸੁਣਨੇ ਪਏ।
  • Related Posts

    ਭਾਜਪਾ ਦੀ ਸਟੇਜ ਤੇ ਦੋ ਮਹਿਲਾਵਾਂ ਨੇ ਨਸ਼ਿਆਂ ਤੋਂ ਪੀੜਤ ਬੱਚਿਆਂ ਦਾ ਦਰਦ ਭਾਜਪਾ ਆਗੂ ਐਚ ਐਸ ਫੂਲਕਾ ਅੱਗੇ ਫਰੋਲਿਆ, ਸਟੇਜ ਤੇ ਭਾਵਕ ਹੋਈ ਔਰਤ                                        ‌

    Spread the love

    Spread the loveਤਪਾ ਮੰਡੀ 24 ਸਤੰਬਰ( ਗੋਲਡੀ ਵਿਆਸ) ਭਾਰਤੀ ਜਨਤਾ ਪਾਰਟੀ ਦੀ ਨਸ਼ਾ ਛੱਡੋ ਸੰਕਲਪ ਯਾਤਰਾ ਤਪਾ ਦੀ ਅਨਾਜ ਮੰਡੀ ਵਿੱਚ ਪਹੁੰਚੀ। ਸਮਾਗਮ ਦੌਰਾਨ ਭਾਜਪਾ ਆਗੂ ਐਚ ਐਸ ਫੂਲਕਾ ਨੂੰ…

    ਸ਼ਿਵਾਲਿਕ ਪਬਲਿਕ ਸਕੂਲ ਤਪਾ ਵਿਖੇ ਗਣੇਸ਼ ਚਤੁਰਥੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ

    Spread the love

    Spread the loveਤਪਾ ਮੰਡੀ 24  ਸਤੰਬਰ (ਗੋਲਡੀ ਵਿਆਸ) ਸਥਾਨਕ ਸ਼ਿਵਾਲਿਕ ਪਬਲਿਕ ਸਕੂਲ, ਵਿਖੇ ਗਣੇਸ਼ ਚਤੁਰਥੀ ਦਾ ਪਵਿੱਤਰ ਤਿਉਹਾਰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿੱਚ ਭਗਵਾਨ ਗਣੇਸ਼ ਜੀ…

    Leave a Reply

    Your email address will not be published. Required fields are marked *