ਸਾਵਣ ਮਹੀਨੇ ਨੂੰ ਮੁੱਖ ਰੱਖਦਿਆਂ ਮੇਨ ਬਾਜ਼ਾਰ ਦੇ ਦੁਕਾਨਦਾਰਾਂ ਵੱਲੋਂ ਭੰਡਾਰਾ

Spread the love
ਜਗਰਾਉਂ 8 ਅਗਸਤ (ਜਸਵਿੰਦਰ ਸਿੰਘ ਡਾਂਗੀਆ ) ਸਾਵਣ ਦੇ ਪਵਿੱਤਰ ਮਹੀਨੇ ਨੂੰ ਮੁੱਖ ਰੱਖਦਿਆਂ ਮੇਨ ਬਾਜ਼ਾਰ, ਜਗਰਾਉਂ ਦੇ ਦੁਕਾਨਦਾਰਾਂ ਵੱਲੋਂ ਰਲ-ਮਿਲ ਕੇ ਛੋਲੇ-ਕੁਲਚੇ ਅਤੇ ਕੜਾਹ ਪ੍ਰਸ਼ਾਦ ਦਾ ਭੰਡਾਰਾ ਲਗਾਇਆ ਗਿਆ। ਇਸ ਮੌਕੇ ਬਾਜ਼ਾਰ ਵਿੱਚੋਂ ਲੰਘਣ ਵਾਲੀ ਸੰਗਤ ਅਤੇ ਰਾਹਗੀਰਾਂ ਨੇ ਸ਼ਰਧਾ ਨਾਲ ਭੰਡਾਰਾ ਛਕਿਆ। ਦੱਸਿਆ ਗਿਆ ਕਿ ਮੇਨ ਬਾਜ਼ਾਰ ਦੇ ਦੁਕਾਨਦਾਰਾਂ ਵੱਲੋਂ ਇਹ ਭੰਡਾਰਾ ਹਰ ਸਾਲ ਸਾਵਣ ਮਹੀਨੇ ਦੌਰਾਨ ਲਗਾਇਆ ਜਾਂਦਾ ਹੈ। ਇਸ ਵਾਰ ਵੀ ਸਾਰੇ ਦੁਕਾਨਦਾਰਾਂ ਨੇ ਆਪਸੀ ਸਹਿਯੋਗ ਅਤੇ ਸੇਵਾ ਦੀ ਭਾਵਨਾ ਨਾਲ ਭੰਡਾਰੇ ਵਿੱਚ ਵੱਧ-ਚੜ੍ਹ ਕੇ ਯੋਗਦਾਨ ਪਾਇਆ। ਭੰਡਾਰੇ ਦੀ ਸੇਵਾ ਵਿੱਚ ਖਾਸ ਤੌਰ ’ਤੇ ਮਹੇਸ਼, ਇੰਦਰ ਸਿੰਘ, ਬਲਵੀਰ ਸਿੰਘ (ਗੋਪੀ ਟੇਲਰ), ਪਰਮਿੰਦਰ ਸਿੰਘ, ਹਰਪ੍ਰੀਤ ਸਿੰਘ, ਸੰਨੀ ਕੰਡਾ, ਮੰਨੀ ਕੰਡਾ, ਰਾਜੂ, ਰਿੰਪੀ ਨਾਗੀ, ਨੂਰੀ, ਜੱਜ, ਮੁਕੇਸ਼ ਅਤੇ ਪ੍ਰਿੰਸ ਜੇਵੀਲਰਜ਼ ਸਮੇਤ ਹੋਰਨਾਂ ਦੁਕਾਨਦਾਰਾਂ ਨੇ ਸੇਵਾ ਨਿਭਾਈ। ਇਸ ਦੌਰਾਨ ਰਾਹਗੀਰਾਂ ਅਤੇ ਸੰਗਤ ਨੇ ਭੰਡਾਰਾ ਛਕਦਿਆਂ ਦੁਕਾਨਦਾਰਾਂ ਵੱਲੋਂ ਸਾਵਣ ਮਹੀਨੇ ਨੂੰ ਮੁੱਖ ਰੱਖ ਕੇ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਦੁਕਾਨਦਾਰਾਂ ਨੇ ਕਿਹਾ ਕਿ ਅਜਿਹੇ ਧਾਰਮਿਕ ਅਤੇ ਸਮਾਜਿਕ ਉਪਰਾਲੇ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਦੇ ਹਨ ਅਤੇ ਲੋਕਾਂ ਵਿੱਚ ਸੇਵਾ ਦੀ ਭਾਵਨਾ ਪੈਦਾ ਕਰਦੇ ਹਨ।
  • Related Posts

    ਭਾਜਪਾ ਦੀ ਸਟੇਜ ਤੇ ਦੋ ਮਹਿਲਾਵਾਂ ਨੇ ਨਸ਼ਿਆਂ ਤੋਂ ਪੀੜਤ ਬੱਚਿਆਂ ਦਾ ਦਰਦ ਭਾਜਪਾ ਆਗੂ ਐਚ ਐਸ ਫੂਲਕਾ ਅੱਗੇ ਫਰੋਲਿਆ, ਸਟੇਜ ਤੇ ਭਾਵਕ ਹੋਈ ਔਰਤ                                        ‌

    Spread the love

    Spread the loveਤਪਾ ਮੰਡੀ 24 ਸਤੰਬਰ( ਗੋਲਡੀ ਵਿਆਸ) ਭਾਰਤੀ ਜਨਤਾ ਪਾਰਟੀ ਦੀ ਨਸ਼ਾ ਛੱਡੋ ਸੰਕਲਪ ਯਾਤਰਾ ਤਪਾ ਦੀ ਅਨਾਜ ਮੰਡੀ ਵਿੱਚ ਪਹੁੰਚੀ। ਸਮਾਗਮ ਦੌਰਾਨ ਭਾਜਪਾ ਆਗੂ ਐਚ ਐਸ ਫੂਲਕਾ ਨੂੰ…

    ਸ਼ਿਵਾਲਿਕ ਪਬਲਿਕ ਸਕੂਲ ਤਪਾ ਵਿਖੇ ਗਣੇਸ਼ ਚਤੁਰਥੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ

    Spread the love

    Spread the loveਤਪਾ ਮੰਡੀ 24  ਸਤੰਬਰ (ਗੋਲਡੀ ਵਿਆਸ) ਸਥਾਨਕ ਸ਼ਿਵਾਲਿਕ ਪਬਲਿਕ ਸਕੂਲ, ਵਿਖੇ ਗਣੇਸ਼ ਚਤੁਰਥੀ ਦਾ ਪਵਿੱਤਰ ਤਿਉਹਾਰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿੱਚ ਭਗਵਾਨ ਗਣੇਸ਼ ਜੀ…

    Leave a Reply

    Your email address will not be published. Required fields are marked *