ਬਲਾਚੌਰ, 8 ਅਗਸਤ (ਜਤਿੰਦਰਪਾਲ ਸਿੰਘ ਕਲੇਰ) : ਥਾਣਾ ਬਲਾਚੌਰ ਦੀ ਪੁਲਿਸ ਨੇ ਗਸ਼ਤ ਦੌਰਾਨ ਇੱਕ ਨੌਜਵਾਨ ਨੂੰ 3 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਵਿੱਚ ਸਫਲਤਾ ਪ੍ਰਾਪਤ ਕੀਤੀ ਹੈ। ਫੜੇ ਗਏ ਆਰੋਪੀ ਦੀ ਪਛਾਣ ਦੀਪਕ ਉਰਫ਼ ਦੀਪੂ ਪੁੱਤਰ ਹਰਬੰਸ ਲਾਲ, ਵਾਸੀ ਸਾਹਿਬਾ, ਥਾਣਾ ਬਲਾਚੌਰ ਵਜੋਂ ਹੋਈ ਹੈ।ਜਾਣਕਾਰੀ ਦਿੰਦਿਆਂ ਤਫ਼ਤੀਸ਼ੀ ਅਫ਼ਸਰ ਐਸ ਆਈ ਰਾਕੇਸ਼ ਪਾਲ ਨੇ ਦੱਸਿਆ ਕਿ ਉਹ ਸਮੇਤ ਪੁਲਿਸ ਪਾਰਟੀ ਇਲਾਕੇ ਵਿੱਚ ਗਸ਼ਤ ਕਰਦੇ ਹੋਏ ਪਿੰਡ ਸਿੰਬਲ ਮਜਾਰਾ ਪਾਸ ਪੁੱਜੇ ਸਨ। ਉੱਥੇ ਮੌਜੂਦ ਨੌਜਵਾਨ ਦੀਪਕ ਉਰਫ਼ ਦੀਪੂ ਦੀ ਸ਼ੱਕ ਦੇ ਆਧਾਰ ‘ਤੇ ਚੈਕਿੰਗ ਕੀਤੀ ਗਈ, ਤਾਂ ਉਸ ਦੇ ਕਬਜ਼ੇ ਵਿੱਚੋਂ 3 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਆਰੋਪੀ ਵਿਰੁੱਧ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰਕੇ ਉਸ ਦੀ ਗ੍ਰਿਫ਼ਤਾਰੀ ਅਮਲ ਵਿੱਚ ਲਿਆਂਦੀ ਹੈ।






