*ਪਿੰਡ ਚੰਦਿਆਣੀ ਖੁਰਦ ਵਿਖੇ ਵਿਧਾਇਕ ਸੰਤੋਸ਼ ਕਟਾਰੀਆ ਨੇ ਵੰਡੀਆਂ ਰਾਸ਼ਨ ਕਿੱਟਾਂ; ਕਿਹਾ— ‘ਲੋਕਾਂ ਦੀ ਸੇਵਾ ਹੀ ਸਾਡੀ ਮੁੱਖ ਪਹਿਲ’*

Spread the love
​ਬਲਾਚੌਰ, 8 ਅਗਸਤ (ਜਤਿੰਦਰ ਪਾਲ ਸਿੰਘ ਕਲੇਰ )​ਹਲਕਾ ਬਲਾਚੌਰ ਦੇ ਪਿੰਡ ਚੰਦਿਆਣੀ ਖੁਰਦ ਵਿਖੇ ਮੇਰੀ ਰਸੋਈ ਯੋਜਨਾ ਤਹਿਤ ਲੋੜਵੰਦ ਰਾਸ਼ਨ ਧਾਰਕ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਦੀ ਵੰਡ ਕੀਤੀ ਗਈ। ਇਹ ਕਿੱਟਾਂ ਜਿਨ੍ਹਾਂ ਵਿੱਚ 2 ਕਿਲੋ ਛੋਲਿਆਂ  ਦੀ ਦਾਲ, 2 ਕਿਲੋ ਖੰਡ, 1 ਕਿਲੋ ਆਇਓਡੀਨ ਵਾਲਾ ਨਮਕ, 200 ਗ੍ਰਾਮ ਹਲਦੀ ਅਤੇ  ਸਰ੍ਹੋਂ ਦਾ ਤੇਲ ਹੈ l ਇਸ ਸਮਾਰੋਹ ਵਿੱਚ ਹਲਕਾ ਵਿਧਾਇਕ ਸੰਤੋਸ਼ ਕਟਾਰੀਆ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਆਪਣੇ ਕਰ-ਕਮਲਾਂ ਨਾਲ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਸੌਂਪੀਆਂ।​ਰਾਸ਼ਨ ਵੰਡਣ ਉਪਰੰਤ ਵਿਧਾਇਕ ਕਟਾਰੀਆ ਨੇ ਪਿੰਡ ਵਾਸੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਰੋਜ਼ਾਨਾ ਦੀਆਂ ਮੁਸ਼ਕਲਾਂ, ਲੋੜਾਂ ਤੇ ਪਿੰਡ ਦੀਆਂ ਸਮੱਸਿਆਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਸੰਤੋਸ਼ ਕਟਾਰੀਆ ਨੇ ਕਿਹਾ, “ਲੋੜਵੰਦਾਂ ਦੀ ਬਾਂਹ ਫੜਨਾ ਅਤੇ ਸਮਾਜ ਦੇ ਹਰ ਵਰਗ ਨਾਲ ਚੱਟਾਨ ਵਾਂਗ ਖੜ੍ਹਨਾ ਸਾਡੀ ਹਮੇਸ਼ਾ ਮੁੱਖ ਪਹਿਲ ਰਹੀ ਹੈ ਅਤੇ ਅੱਗੇ ਵੀ ਰਹੇਗੀ।” ਉਨ੍ਹਾਂ ਪਿੰਡ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਭਵਿੱਖ ਵਿੱਚ ਵੀ ਹਰ ਸੰਭਵ ਮਦਦ ਅਤੇ ਪਿੰਡ ਦੇ ਵਿਕਾਸ ਕਾਰਜਾਂ ਲਈ ਅਜਿਹੇ ਉਪਰਾਲੇ ਨਿਰੰਤਰ ਜਾਰੀ ਰੱਖੇ ਜਾਣਗੇ।​ਇਸ ਨੇਕ ਉਪਰਾਲੇ ਲਈ ਪਿੰਡ ਦੇ ਲੋੜਵੰਦ ਪਰਿਵਾਰਾਂ ਨੇ ਵਿਧਾਇਕ ਸੰਤੋਸ਼ ਕਟਾਰੀਆ ਦਾ ਵਿਸ਼ੇਸ਼ ਧੰਨਵਾਦ ਪ੍ਰਗਟਾਇਆ।​ਇਸ ਮੌਕੇ ਹੋਰਨਾਂ ਤੋਂ ਇਲਾਵਾ ਅਵਿਨਾਸ਼ ਚੰਦਰ ਲੰਬੜਦਾਰ, ਗੁਰਦਿਆਲ ਠੇਕੇਦਾਰ, ਚਮਨ ਲਾਲ ਠੇਕੇਦਾਰ, ਚਮਨ ਲਾਲ ਪੰਚ, ਰਾਮਪਾਲ ਹੱਕਲਾ, ਧਰਮ ਚੰਦ ਚੇਚੀ, ਬਾਂਟੀ ਭਾਟੀਆ, ਵੀਜੇ ਚੇਚੀ, ਵਿੱਕੀ ਚੇਚੀ, ਕਮਲਜੀਤ ਬਾਂਠ, ਚੇਤਨ ਕੇਸਰ, ਰਾਮਪਾਲ ਚੇਚੀ, ਮੀਸ਼ਾ ਖੇਪੜ, ਰਾਮਦਾਸ ਹਕਲਾ, ਦੇਵ ਰਾਜ (ਸੰਮਤੀ ਮੈਂਬਰ) ਸਮੇਤ ਇਲਾਕੇ ਦੇ ਹੋਰ ਪਤਵੰਤੇ ਸੱਜਣ, ਸਥਾਨਕ ਆਗੂ ਅਤੇ ਵੱਡੀ ਗਿਣਤੀ ਵਿੱਚ ਸਮਰਥਕ ਹਾਜ਼ਰ ਸਨ।
  • Related Posts

    ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ 24 ਸਤੰਬਰ ਨੂੰ ਤਪਾ ਵਿਖੇ ਪਹੁੰਚੇਗੀ —ਹਰੀਸ਼ ਮਿੱਤਲ ਗੋਸ਼ਾ

    Spread the love

    Spread the love ਤਪਾ ਮੰਡੀ 22 ਸਤੰਬਰ ( ਗੋਲਡੀ ਵਿਆਸ) ਬੀਜੇਪੀ ਪੰਜਾਬ  ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਜੋ ਕਿ 18 ਸਤੰਬਰ ਤੋਂ ਲੈ ਕੇ 30 ਸਤੰਬਰ ਤੱਕ ਚਾਰ ਪੜਾਵਾਂ ਵਿੱਚ ਕੱਢੀ ਜਾ…

    ਭਾਰਤੀ ਜਨਤਾ ਪਾਰਟੀ ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਤਹਿਤ ਤਪਾ ਰੈਲੀ ਵਿੱਚ ਹੋਵੇਗਾ ਵੱਡਾ ਇਕੱਠ —ਜਿਲਾ ਪ੍ਰਧਾਨ ਨਰਿੰਦਰ ਨੀਟਾ        

    Spread the love

    Spread the loveਤਪਾ ਮੰਡੀ 22 ਸਤੰਬਰ (ਗੋਲਡੀ ਵਿਆਸ) ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਮੰਤਬ ਨਾਲ ਪੰਜਾਬ ਅੰਦਰ ਸ਼ੁਰੂ ਕੀਤੀ ਯਾਤਰਾਵਾਂ ਤਹਿਤ ਭਾਰਤੀ ਜਨਤਾ ਪਾਰਟੀ ਦੇ ਜਿਲ੍ਾ…

    Leave a Reply

    Your email address will not be published. Required fields are marked *