ਸੇਵਾ ਦੇ ਰਾਹ ’ਤੇ ਗੁੱਜਰ ਵੈੱਲਫੇਅਰ ਗਰੁੱਪ, ਰੱਤੇਵਾਲ ਨੂੰ ਵਾਟਰ ਕੂਲਰ ਭੇਟ

Spread the love
ਬਲਾਚੌਰ, 9 ਅਗਸਤ (ਜਤਿੰਦਰ ਪਾਲ ਸਿੰਘ ਕਲੇਰ ): ਗੁੱਜਰ ਵੈਲਫੇਅਰ ਗਰੁੱਪ ਬਲਾਚੌਰ/ਰੋਪੜ੍ਹ ਵੱਲੋਂ ਸਮਾਜ ਸੇਵਾ ਤਹਿਤ ਪਿੰਡ ਰੱਤੇਵਾਲ ਦੀ ਸਰਕਾਰੀ ਡਿਸਪੈਂਸਰੀ ਵਿਖੇ ਪੀਣ ਵਾਲੇ ਪਾਣੀ ਦੀ ਸਮੱਸਿਆ ਨੂੰ ਦੇਖਦਿਆਂ ਇੱਕ ਵਾਟਰ ਕੂਲਰ ਭੇਟ ਕੀਤਾ ਗਿਆ। ਇਸ ਸਰਕਾਰੀ ਡਿਸਪੈਂਸਰੀ ਦੇ ਨਾਲ ਖੇਡ ਮੈਦਾਨ ਵੀ ਮੌਜੂਦ ਹੈ, ਜਿਸ ਕਾਰਨ ਇੱਥੇ ਆਉਣ ਵਾਲੇ ਮਰੀਜ਼ਾਂ, ਪਿੰਡ ਵਾਸੀਆਂ ਅਤੇ ਖਿਡਾਰੀਆਂ ਨੂੰ ਠੰਢਾ ਪੀਣ ਵਾਲਾ ਪਾਣੀ ਮੁਹੱਈਆ ਹੋ ਸਕੇਗਾ। ਇਸ ਮੌਕੇ ਪਿੰਡ ਵਾਸੀਆਂ ਨੇ ਗੁੱਜਰ ਵੈੱਲਫੇਅਰ ਗਰੁੱਪ ਵੱਲੋਂ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੀਣ ਵਾਲੇ ਪਾਣੀ ਦੀ ਸਮੱਸਿਆ ਨੂੰ ਦੂਰ ਕਰਨ ਲਈ ਇਹ ਇੱਕ ਸ਼ਲਾਘਾਯੋਗ ਕਦਮ ਹੈ। ਉਨ੍ਹਾਂ ਸਮਾਜ ਸੇਵੀ ਸੰਸਥਾਵਾਂ ਨੂੰ ਵੀ ਅਜਿਹੇ ਲੋਕ-ਹਿੱਤ ਦੇ ਕਾਰਜਾਂ ਲਈ ਅੱਗੇ ਆਉਣ ਦੀ ਅਪੀਲ ਕੀਤੀ। ਇਸ ਮੌਕੇ ਗੁੱਜਰ ਵੈੱਲਫੇਅਰ ਗਰੁੱਪ ਦੇ ਰਾਮ ਕਿਸ਼ਨ ਚੌਹਾਨ, ਮੋਹਨ ਲਾਲ ਠੇਕੇਦਾਰ, ਸਤਨਾਮ (ਬਿੱਲਾ), ਪਰਮਜੀਤ (ਸੋਨੂੰ), ਰਵਿੰਦਰ ਬਾਂਠ, ਹੰਸਰਾਜ, ਰਾਜ ਕੁਮਾਰ ਸਰਪੰਚ, ਲਖਵਿੰਦਰ (ਲੱਕੀ), ਹਰਵਿੰਦਰ ਕੋਹਲੀ, ਸੇਠੀ ਮਾਹੀਪੁਰ, ਪ੍ਰਿੰਸ ਕੋਹਲੀ, ਹਨੀ (ਚੇਅਰਮੈਨ), ਮਨੀਸ਼ ਕਸਾਨਾ, ਚਰਨਜੀਤ ਸਿੰਘ (ਬਿੱਟੂ) ਅਤੇ ਭੁਪਿੰਦਰ ਫੌਜੀ ਸਮੇਤ ਹੋਰ ਮੈਂਬਰ ਹਾਜ਼ਰ ਸਨ।
  • Related Posts

    ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ 24 ਸਤੰਬਰ ਨੂੰ ਤਪਾ ਵਿਖੇ ਪਹੁੰਚੇਗੀ —ਹਰੀਸ਼ ਮਿੱਤਲ ਗੋਸ਼ਾ

    Spread the love

    Spread the love ਤਪਾ ਮੰਡੀ 22 ਸਤੰਬਰ ( ਗੋਲਡੀ ਵਿਆਸ) ਬੀਜੇਪੀ ਪੰਜਾਬ  ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਜੋ ਕਿ 18 ਸਤੰਬਰ ਤੋਂ ਲੈ ਕੇ 30 ਸਤੰਬਰ ਤੱਕ ਚਾਰ ਪੜਾਵਾਂ ਵਿੱਚ ਕੱਢੀ ਜਾ…

    ਭਾਰਤੀ ਜਨਤਾ ਪਾਰਟੀ ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਤਹਿਤ ਤਪਾ ਰੈਲੀ ਵਿੱਚ ਹੋਵੇਗਾ ਵੱਡਾ ਇਕੱਠ —ਜਿਲਾ ਪ੍ਰਧਾਨ ਨਰਿੰਦਰ ਨੀਟਾ        

    Spread the love

    Spread the loveਤਪਾ ਮੰਡੀ 22 ਸਤੰਬਰ (ਗੋਲਡੀ ਵਿਆਸ) ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਮੰਤਬ ਨਾਲ ਪੰਜਾਬ ਅੰਦਰ ਸ਼ੁਰੂ ਕੀਤੀ ਯਾਤਰਾਵਾਂ ਤਹਿਤ ਭਾਰਤੀ ਜਨਤਾ ਪਾਰਟੀ ਦੇ ਜਿਲ੍ਾ…

    Leave a Reply

    Your email address will not be published. Required fields are marked *