ਪੱਟੀ ਸਦੀਕ, 8 ਅਗਸਤ (ਬਲਕਰਨ ਸਿੰਘ ਮਸ਼ਾਲ): ਸਰਕਾਰੀ ਹਾਈ ਸਕੂਲ ਢਾਬਾਂ ਕੋਕਰੀਆਂ ਦੇ ਵਿਦਿਆਰਥੀਆਂ ਨੇ ਜ਼ੋਨ ਪੱਧਰੀ ਖੇਡਾਂ ਦੇ ਟੇਬਲ ਟੈਨਿਸ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਅਤੇ ਇਲਾਕੇ ਦਾ ਨਾਂ ਰੋਸ਼ਨ ਕੀਤਾ ਹੈ। ਇਸ ਸ਼ਾਨਦਾਰ ਪ੍ਰਾਪਤੀ ‘ਤੇ ਸਕੂਲ ਵਿਖੇ ਇੱਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਦੌਰਾਨ ਹੈੱਡ ਮਾਸਟਰ ਸ਼੍ਰੀ ਪ੍ਰਦੀਪ ਕੁਮਾਰ ਨੇ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਦੀ ਹੌਂਸਲਾ-ਅਫ਼ਜ਼ਾਈ ਕੀਤੀ। ਆਪਣੇ ਸੰਬੋਧਨ ਦੌਰਾਨ ਹੈੱਡ ਮਾਸਟਰ ਸ਼੍ਰੀ ਪ੍ਰਦੀਪ ਕੁਮਾਰ ਨੇ ਖੇਡਾਂ ਦੀ ਮਹੱਤਤਾ ‘ਤੇ ਚਾਨਣਾ ਪਾਉਂਦਿਆਂ ਕਿਹਾ ਕਿ ਖੇਡਾਂ ਮਨੁੱਖੀ ਜੀਵਨ ਦਾ ਅਟੁੱਟ ਅੰਗ ਹਨ। ਉਨ੍ਹਾਂ ਕਿਹਾ ਕਿ ਖੇਡਾਂ ਨਾਲ ਜੁੜ ਕੇ ਬੱਚੇ ਨਾ ਸਿਰਫ਼ ਸਰੀਰਕ ਤੇ ਮਾਨਸਿਕ ਤੌਰ ‘ਤੇ ਅਰੋਗ ਰਹਿੰਦੇ ਹਨ, ਸਗੋਂ ਨਸ਼ਿਆਂ ਵਰਗੀਆਂ ਭੈੜੀਆਂ ਅਲਾਮਤਾਂ ਤੋਂ ਦੂਰ ਰਹਿ ਕੇ ਆਪਣੇ ਮਾਤਾ-ਪਿਤਾ, ਸਕੂਲ ਅਤੇ ਸਮਾਜ ਦਾ ਨਾਂ ਵੀ ਰੋਸ਼ਨ ਕਰਦੇ ਹਨ। ਇਸ ਮੌਕੇ ‘ਤੇ ਸਕੂਲ ਦਾ ਸਮੂਹ ਸਟਾਫ਼, ਜਿਸ ਵਿੱਚ ਅਧਿਆਪਕ ਸ਼੍ਰੀ ਰਮੇਸ਼ ਕੁਮਾਰ, ਅਮਿਤ ਕੁਮਾਰ, ਦੀਪਕ ਕੁਮਾਰ, ਪੂਜਾ, ਸੇਤੀਆ, ਕੀਰਤੀ ਸੋਖਲ, ਮਨੋਜ ਕੁਮਾਰ (ਡੀ.ਪੀ.ਈ.), ਅੰਕਿਤ, ਸਤਿੰਦਰ ਕੌਰ ਆਦਿ ਹਾਜ਼ਰ ਰਹੇ ਅਤੇ ਜੇਤੂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ।