ਫਤਿਹਪੁਰ ਦੀ ਵਾਲੀਵਾਲ ਖੇਡ ਨਰਸਰੀ ’ਚ ਪੁੱਜੇ ਚੇਅਰਮੈਨ ਜੱਸੀ ਸੋਹੀਆਂ ਵਾਲਾ, ਖਿਡਾਰੀਆਂ ਨੂੰ ਵੰਡੀਆਂ ਖੇਡ ਕਿੱਟਾਂ

Spread the love
ਭਾਦਸੋਂ, 9 ਅਗਸਤ (ਜਗਜੀਤ ਸਿੰਘ ਕੈਂਥ)- ਆਮ ਆਦਮੀ ਪਾਰਟੀ ਵਿਰਾਸਤ ਸੇਵਾ ਸੰਗਠਨ ਪੰਜਾਬ ਦੇ ਸਟੇਟ ਸੈਕਟਰੀ ਅਤੇ ਇੰਪਰੂਵਮੈਂਟ ਟਰੱਸਟ ਨਾਭਾ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਪਿੰਡ ਫਤਿਹਪੁਰ ਵਿਖੇ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਵਾਲੀਵਾਲ ਖੇਡ ਨਰਸਰੀ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਖਿਡਾਰੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਖੇਡ ਸਬੰਧੀ ਤਿਆਰੀ, ਸਹੂਲਤਾਂ ਅਤੇ ਲੋੜਾਂ ਬਾਰੇ ਜਾਣਕਾਰੀ ਹਾਸਲ ਕੀਤੀ।ਇਸ ਮੌਕੇ ਯੂਥ ਆਗੂ ਲਾਲੀ ਫਤਿਹਪੁਰ ਅਤੇ ਕੋਚ ਧਨਵੰਤ ਸਿੰਘ ਦੀ ਅਗਵਾਈ ਹੇਠ ਨਰਸਰੀ ਦੇ ਖਿਡਾਰੀਆਂ ਨੂੰ ਚੇਅਰਮੈਨ ਜੱਸੀ ਸੋਹੀਆਂ ਵਾਲਾ ਵੱਲੋਂ ਵਾਲੀਵਾਲ ਕਿੱਟਾਂ ਵੀ ਵੰਡੀਆਂ ਗਈਆਂ। ਖਿਡਾਰੀਆਂ ਨੇ ਖੇਡ ਕਿੱਟਾਂ ਮਿਲਣ ’ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਇਸ ਉਪਰਾਲੇ ਲਈ ਚੇਅਰਮੈਨ ਦਾ ਧੰਨਵਾਦ ਕੀਤਾ।ਗੱਲਬਾਤ ਕਰਦਿਆਂ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਅਤੇ ਸ਼ਹਿਰਾਂ ਵਿੱਚ ਖੇਡ ਮੈਦਾਨਾਂ ਦਾ ਵਿਕਾਸ ਕਰਨ ਦੇ ਨਾਲ-ਨਾਲ ਵੱਖ-ਵੱਖ ਖੇਡਾਂ ਦੀਆਂ ਨਰਸਰੀਆਂ ਸਥਾਪਤ ਕਰਕੇ ਖਿਡਾਰੀਆਂ ਨੂੰ ਮਾਹਿਰ ਕੋਚਾਂ ਰਾਹੀਂ ਸਿਖਲਾਈ ਮੁਹੱਈਆ ਕਰਵਾਈ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਨਾਭਾ ਹਲਕੇ ਵਿੱਚ ਕਰੀਬ 10 ਕਰੋੜ ਰੁਪਏ ਦੀ ਲਾਗਤ ਨਾਲ 27 ਪਿੰਡਾਂ ਵਿੱਚ ਨਵੇਂ ਖੇਡ ਮੈਦਾਨ ਤਿਆਰ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਵੱਖ-ਵੱਖ ਖੇਡ ਨਰਸਰੀਆਂ ਰਾਹੀਂ ਨੌਜਵਾਨ ਖਿਡਾਰੀਆਂ ਨੂੰ ਬਿਹਤਰ ਕੋਚਿੰਗ ਅਤੇ ਖੇਡ ਸਹੂਲਤਾਂ ਦੇਣ ਲਈ ਕੋਚਾਂ ਦੀ ਨਿਯੁਕਤੀ ਵੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਸਿਹਤਮੰਦ ਜੀਵਨ ਵੱਲ ਲਿਜਾਣ ਦੇ ਨਾਲ-ਨਾਲ ਉਨ੍ਹਾਂ ਵਿੱਚ ਅਨੁਸ਼ਾਸਨ, ਮਿਹਨਤ ਅਤੇ ਟੀਮ ਭਾਵਨਾ ਪੈਦਾ ਕਰਦੀਆਂ ਹਨ।ਇਸ ਮੌਕੇ ਯੂਥ ਆਗੂ ਲਾਲੀ ਫਤਿਹਪੁਰ ਅਤੇ ਕੋਚ ਧਨਵੰਤ ਸਿੰਘ ਨੇ ਦੱਸਿਆ ਕਿ ਚੇਅਰਮੈਨ ਜੱਸੀ ਸੋਹੀਆਂ ਵਾਲਾ ਵੱਲੋਂ ਪਹਿਲਾਂ 3 ਲੱਖ ਰੁਪਏ ਦੀ ਗ੍ਰਾਂਟ ਦਿੱਤੀ ਗਈ ਸੀ, ਜਿਸ ਨਾਲ ਖੇਡ ਮੈਦਾਨ ਵਿੱਚ ਕਮਰਾ ਬਣਾਉਣ ਦਾ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਇਸ ਸਹਿਯੋਗ ਲਈ ਚੇਅਰਮੈਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਉਪਰਾਲੇ ਪਿੰਡਾਂ ਦੇ ਨੌਜਵਾਨਾਂ ਨੂੰ ਖੇਡਾਂ ਵਿੱਚ ਅੱਗੇ ਵਧਣ ਲਈ ਉਤਸ਼ਾਹਿਤ ਕਰਦੇ ਹਨ।ਇਸ ਮੌਕੇ ਹਰਪ੍ਰੀਤ ਸਿੰਘ ਪੀਤੀ ਇੰਟਰਨੈਸ਼ਨਲ ਖਿਡਾਰੀ, ਸਰਬਜੀਤ ਸਿੰਘ ਰਿਟਾ. ਐਸ.ਡੀ.ਓ., ਸਾਬਕਾ ਚੇਅਰਮੈਨ ਦੀਪਾ ਰਾਮਗੜ੍ਹ, ਕਮਲ ਭਾਦਸੋਂ, ਜਸਕਰਨਵੀਰ ਸਿੰਘ ਤੇਜੇ, ਚੇਅਰਮੈਨ ਇਕਬਾਲ ਮੁਹੰਮਦ, ਹਰਿੰਦਰ ਸਿੰਘ ਭੜੀ ਪਨੈਚਾਂ, ਬਲਾਕ ਪ੍ਰਧਾਨ ਅਮਾਮਦੀਨ ਸਕਰਾਲੀ, ਯੂਥ ਆਗੂ ਲਾਡੀ ਖਹਿਰਾ, ਬੇਅੰਤ ਸਿੰਘ ਘੜੂੰਆਂ, ਦਵਿੰਦਰ ਸਿੰਘ ਹਨੀ, ਜਤਿੰਦਰ ਸਿੰਘ ਕਕਰਾਲਾ ਸਮੇਤ ਹੋਰ ਪਤਵੰਤੇ ਅਤੇ ਖਿਡਾਰੀ ਹਾਜ਼ਰ ਸਨ।ਫੋਟੋ ਕੈਪਸ਼ਨ: ਪਿੰਡ ਫਤਿਹਪੁਰ ਵਿਖੇ ਵਾਲੀਵਾਲ ਖੇਡ ਨਰਸਰੀ ਦਾ ਦੌਰਾ ਕਰਨ ਮੌਕੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਖਿਡਾਰੀਆਂ ਅਤੇ ਪਤਵੰਤਿਆਂ ਨਾਲ ਯਾਦਗਾਰੀ ਤਸਵੀਰ ਕਰਵਾਉਂਦੇ ਹੋਏ।
  • Related Posts

    ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦ

    Spread the love

    Spread the loveਬਰਨਾਲਾ ਬਲਵੰਤ ਸਿੰਘ ਸਿੱਧੂ 18 ਸਤੰਬਰ 2026=ਬਰਨਾਲਾ–ਸੰਗਰੂਰ ਰੋਡ ’ਤੇ ਸਥਿਤ ਐਸ਼ ਐਸ ਪੈਟਰੋਲੀਅਮਜ਼ ਦੇ ਮਾਲਕ ਅਤੇ ਸਾਬਕਾ ਪ੍ਰਧਾਨ ਨਗਰ ਕੌਂਸਲ ਧਨੌਲਾ ਸੁਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ…

    ਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗ

    Spread the love

    Spread the loveਅਮਲੋਹ, 18 ਸਤੰਬਰ (ਅਜੈ ਕੁਮਾਰ)=ਰਾਈਸ ਸੈਲਰ ਐਸੋਸੀਏਸ਼ਨ ਅਮਲੋਹ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਹੋਈ। ਉਨ੍ਹਾਂ ਕਿਹਾ ਕਿ ਝੋਨੇ ਦਾ ਨਵਾਂ ਸੀਜ਼ਨ 2026-27 ਇਕ…

    Leave a Reply

    Your email address will not be published. Required fields are marked *