ਲੁੱਟਾਂ-ਖੋਹਾਂ ਕਰਨ ਵਾਲੇ ਦੋ ਮੁਲਜ਼ਮ 03 ਮੋਟਰਸਾਈਕਲਾਂ, 05 ਮੋਬਾਈਲਾਂ ਅਤੇ ਸੋਨੇ ਦੇ ਟੋਪਸਾਂ ਸਮੇਤ ਗ੍ਰਿਫ਼ਤਾਰ

Spread the love
ਫ਼ਿਰੋਜ਼ਪੁਰ 10 ਅਗਸਤ (ਅਸ਼ੋਕ ਭਾਰਦਵਾਜ) ਮਾਨਯੋਗ ਸੀਨੀਅਰ ਕਪਤਾਨ ਪੁਲਿਸ ਫ਼ਿਰੋਜ਼ਪੁਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਮਾਨਯੋਗ ਕਪਤਾਨ ਪੁਲਿਸ (ਇਨਵੈਸਟੀਗੇਸ਼ਨ) ਫ਼ਿਰੋਜ਼ਪੁਰ ਤੇ ਮਾਨਯੋਗ ਉਪ ਕਪਤਾਨ ਪੁਲਿਸ (ਸਿਟੀ) ਫ਼ਿਰੋਜ਼ਪੁਰ ਦੀ ਰਹਿਨੁਮਾਈ ਹੇਠ, ਐੱਸ.ਐੱਚ.ਓ. ਥਾਣਾ ਸਿਟੀ ਫ਼ਿਰੋਜ਼ਪੁਰ ਅਤੇ ਉਨ੍ਹਾਂ ਦੀ ਟੀਮ ਨੂੰ ਲੁੱਟਾਂ-ਖੋਹਾਂ ਤੇ ਚੋਰੀਆਂ ਕਰਨ ਵਾਲੇ ਗਿਰੋਹ ਖਿਲਾਫ਼ ਵੱਡੀ ਸਫ਼ਲਤਾ ਮਿਲੀ ਹੈ। ਪੁਲਿਸ ਟੀਮ ਨੇ ਫ਼ਿਰੋਜ਼ਪੁਰ ਸ਼ਹਿਰ ਦੇ ਏਰੀਏ ਵਿੱਚੋਂ ਲੁੱਟਾਂ-ਖੋਹਾਂ ਕਰਨ ਵਾਲੇ 02 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫਤਾਰ ਕੀਤੇ ਦੋਸ਼ੀ ਦੀ ਪਹਿਚਾਣ ਸੰਜੀਵ ਪੁੱਤਰ ਬਿਲੂ ਮਸੀਹ (ਵਾਸੀ ਕਰਤਾਰਪੁਰ, ਜਲੰਧਰ; ਹਾਲ ਵਾਸੀ ਨਵੀਂ ਅਬਾਦੀ ਲਾਲ ਕੁਰਤੀ, ਫ਼ਿਰੋਜ਼ਪੁਰ ਕੈਂਟ), ਜੋਪੀ ਪੁੱਤਰ ਬਿਲੂ ਮਸੀਹ (ਵਾਸੀ ਕਰਤਾਰਪੁਰ, ਜਲੰਧਰ; ਹਾਲ ਵਾਸੀ ਨਵੀਂ ਅਬਾਦੀ ਲਾਲ ਕੁਰਤੀ, ਫ਼ਿਰੋਜ਼ਪੁਰ ਕੈਂਟ)ਵਜੋ ਹੋਈ ਹੈ। ਪੁਲਿਸ ਵੱਲੋਂ ਦੋਸ਼ੀਆਂ ਪਾਸੋਂ  03 ਮੋਟਰਸਾਈਕਲ (ਵੱਖ-ਵੱਖ ਮਾਰਕੇ), 05 ਮੋਬਾਈਲ ਫ਼ੋਨ (ਵੱਖ-ਵੱਖ ਕੰਪਨੀਆਂ ਦੇ), 01 ਜੋੜਾ ਸੋਨੇ ਦੇ ਟੋਪਸ ਬਰਾਮਦ ਕੀਤੇ ਗਏ ਹਨ। ਪੁਲਿਸ ਵੱਲੋਂ ਦੋਸ਼ੀਆਂ ਖਿਲਾਫ਼ ਮੁਕੱਦਮਾ ਨੰਬਰ 2 ਥਾਣਾ ਸਿਟੀ ਫ਼ਿਰੋਜ਼ਪੁਰ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਅਨੁਸਾਰ ਦੋਸ਼ੀਆਂ ਪਾਸੋਂ ਹੋਰ ਵੀ ਚੋਰੀ ਦੇ ਮੋਬਾਈਲ ਅਤੇ ਹੋਰ ਸਮਾਨ ਬਰਾਮਦ ਹੋਣ ਦੀ ਸੰਭਾਵਨਾ ਹੈ। ਦੋਸ਼ੀ ਪਹਿਲਾਂ ਵੀ ਕਈ ਮੁਕੱਦਮਿਆ ਚ ਨਾਮਜਦ ਹਨ।
  • Related Posts

    ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦ

    Spread the love

    Spread the loveਬਰਨਾਲਾ ਬਲਵੰਤ ਸਿੰਘ ਸਿੱਧੂ 18 ਸਤੰਬਰ 2026=ਬਰਨਾਲਾ–ਸੰਗਰੂਰ ਰੋਡ ’ਤੇ ਸਥਿਤ ਐਸ਼ ਐਸ ਪੈਟਰੋਲੀਅਮਜ਼ ਦੇ ਮਾਲਕ ਅਤੇ ਸਾਬਕਾ ਪ੍ਰਧਾਨ ਨਗਰ ਕੌਂਸਲ ਧਨੌਲਾ ਸੁਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ…

    ਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗ

    Spread the love

    Spread the loveਅਮਲੋਹ, 18 ਸਤੰਬਰ (ਅਜੈ ਕੁਮਾਰ)=ਰਾਈਸ ਸੈਲਰ ਐਸੋਸੀਏਸ਼ਨ ਅਮਲੋਹ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਹੋਈ। ਉਨ੍ਹਾਂ ਕਿਹਾ ਕਿ ਝੋਨੇ ਦਾ ਨਵਾਂ ਸੀਜ਼ਨ 2026-27 ਇਕ…

    Leave a Reply

    Your email address will not be published. Required fields are marked *