ਵਿਧਾਇਕ ਲਾਭ ਸਿੰਘ ਉੱਗੋਕੇ ਨੇ ਵਿਧਾਨ ਸਭਾ ਵਿੱਚ ਚੁੱਕਿਆ ਭਾਸ਼ਾ ਵਿਭਾਗ ਅਤੇ ਸਾਹਿਤਕਾਰਾਂ ਦੇ ਸਨਮਾਨ ਦਾ ਮੁੱਦਾ

Spread the love
ਤਪਾ ਮੰਡੀ 10 ਅਗਸਤ (ਗੋਲਡੀ ਵਿਆਸ) =ਹਲਕਾ ਭਦੌੜ ਤੋਂ ਵਿਧਾਇਕ ਸ. ਲਾਭ ਸਿੰਘ ਉੱਗੋਕੇ ਨੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਭਾਸ਼ਾ ਵਿਭਾਗ ਪੰਜਾਬ ਅਤੇ ਪੰਜਾਬੀ ਸਾਹਿਤਕਾਰਾਂ ਨਾਲ ਜੁੜੇ ਦੋ ਬਹੁਤ ਹੀ ਗੰਭੀਰ ਅਤੇ ਅਹਿਮ ਮੁੱਦੇ ਸਰਕਾਰ ਦੇ ਧਿਆਨ ਵਿੱਚ ਲਿਆਂਦੇ ਹਨ।ਵਿਧਾਇਕ ਉੱਗੋਕੇ ਨੇ ਸਦਨ ਵਿੱਚ ਮੁੱਦਾ ਚੁੱਕਦਿਆਂ ਦੱਸਿਆ ਕਿ ਪਿਛਲੇ ਦਿਨੀਂ ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਦਾ ਬਿਆਨ ਸਾਹਮਣੇ ਆਇਆ ਸੀ, ਜਿਸ ਵਿੱਚ ਉਨ੍ਹਾਂ ਖ਼ਦਸ਼ਾ ਜਤਾਇਆ ਸੀ ਕਿ ਪੰਜਾਬ ਸਰਕਾਰ ਦੇ ਕੁਝ ਅਧਿਕਾਰੀ ਇਸ ਵਿਭਾਗ ਨੂੰ ਭੰਗ ਕਰਨਾ ਚਾਹੁੰਦੇ ਹਨ। ਇਸ ਖ਼ਬਰ ਨਾਲ ਪੰਜਾਬੀ ਪ੍ਰੇਮੀਆਂ, ਸਾਹਿਤਕਾਰਾਂ ਅਤੇ ਆਮ ਲੋਕਾਂ ਵਿੱਚ ਭਾਰੀ ਨਿਰਾਸ਼ਾ ਅਤੇ ਰੋਸ ਦੀ ਲਹਿਰ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਇਸ ਗੰਭੀਰ ਮੁੱਦੇ ‘ਤੇ ਤੁਰੰਤ ਧਿਆਨ ਦਿੱਤਾ ਜਾਵੇ ਅਤੇ ਵਿਭਾਗ ਦੀ ਹੋਂਦ ਨੂੰ ਬਚਾਉਣ ਲਈ ਢੁਕਵੇਂ ਕਦਮ ਚੁੱਕੇ ਜਾਣ।  ਇਸ ਤੋਂ ਇਲਾਵਾ ਸਾਲ 2020 ਦੇ ਸ਼੍ਰੋਮਣੀ ਸਾਹਿਤਕਾਰ ਪੁਰਸਕਾਰਾਂ ਵਿੱਚ ਦੇਰੀ ਅਤੇ ਲੇਖਕਾਂ ਦੀ ਦਸ਼ਾ ਬਾਰੇ ਦੂਜਾ ਵੱਡਾ ਮੁੱਦਾ ਚੁੱਕਦਿਆਂ ਉਨ੍ਹਾਂ ਦੱਸਿਆ ਕਿ ਭਾਸ਼ਾ ਵਿਭਾਗ ਵੱਲੋਂ ਹਰ ਸਾਲ ਦਿੱਤੇ ਜਾਣ ਵਾਲੇ ‘ਸ਼੍ਰੋਮਣੀ ਸਾਹਿਤਕਾਰ ਪੁਰਸਕਾਰ’ (ਸਾਲ 2020) ਅਜੇ ਤੱਕ ਲੇਖਕਾਂ ਨੂੰ ਨਹੀਂ ਸੌਂਪੇ ਗਏ ਕਿਉਂਕਿ  ਮਾਮਲਾ ਇੱਕ-ਦੋ ਲੇਖਕਾਂ ਵੱਲੋਂ ਲੋਅਰ ਕੋਰਟ ਵਿੱਚ ਕੇਸ ਦਰਜ ਕਰਵਾਉਣ ਕਾਰਨ ਲਟਕਿਆ ਹੋਇਆ ਹੈ, ਜਦਕਿ ਰਾਜ ਪੱਧਰੀ ਪੁਰਸਕਾਰ ਹੋਣ ਕਰਕੇ ਇਹ ਮਾਮਲਾ ਹਾਈ ਕੋਰਟ ਦੇ ਅਧਿਕਾਰ ਖੇਤਰ ਵਿੱਚ ਆਉਂਦਾ ਸੀ। ਉਹਨਾਂ ਸਰਕਾਰ ਦੇ ਧਿਆਨ ਵਿੱਚ ਲਿਆਂਦਾ ਕਿ ਕੇਸ ਲੰਮੇ ਸਮੇਂ ਤੋਂ ਲਟਕਣ ਕਾਰਨ ਕਈ ਨਾਮਵਰ ਸਾਹਿਤਕਾਰ ਅਤੇ ਕਲਾਕਾਰ ਇਸ ਪੁਰਸਕਾਰ ਦੀ ਉਡੀਕ ਕਰਦੇ-ਕਰਦੇ ਇਸ ਫ਼ਾਨੀ ਦੁਨੀਆ ਨੂੰ ਅਲਵਿਦਾ ਕਹਿ ਚੁੱਕੇ ਹਨ ਅਤੇ  ਬਰਨਾਲਾ ਦੇ ਰਹਿਣ ਵਾਲੇ 98 ਸਾਲਾ ਉੱਘੇ ਬਜ਼ੁਰਗ ਲੇਖਕ ਸ਼੍ਰੀ ਓਮ ਪ੍ਰਕਾਸ਼ ਗਾਸੋ ਜੀ, ਜਿਨ੍ਹਾਂ ਨੂੰ ‘ਪੰਜਾਬ ਸਾਹਿਤ ਰਤਨ ਪੁਰਸਕਾਰ’ ਦੇਣ ਦਾ ਐਲਾਨ ਕੀਤਾ ਗਿਆ ਸੀ, ਨੂੰ ਵੀ ਅਜੇ ਤੱਕ ਇਹ ਸਨਮਾਨ ਨਹੀਂ ਮਿਲਿਆ। ਗਾਸੋ ਜੀ ਇਸ ਵੇਲੇ ਬਿਰਧ ਅਤੇ ਬਿਮਾਰ ਅਵਸਥਾ ਵਿਚ ਹਨ। ਵਿਧਾਇਕ ਲਾਭ ਸਿੰਘ ਉੱਗੋਕੇ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਇਨ੍ਹਾਂ ਦੋਵਾਂ ਮੁੱਦਿਆਂ ਦੀ ਗੰਭੀਰਤਾ ਨੂੰ ਸਮਝਦੇ ਹੋਏ ਤੁਰੰਤ ਕਾਨੂੰਨੀ ਚਾਰਾਜੋਈ ਕੀਤੀ ਜਾਵੇ, ਤਾਂ ਕਿ ਸਾਹਿਤਕਾਰਾਂ ਨੂੰ ਉਨ੍ਹਾਂ ਦਾ ਬਣਦਾ ਮਾਣ-ਸਤਿਕਾਰ ਸਮੇਂ ਸਿਰ ਮਿਲ ਸਕੇ।
  • Related Posts

    ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ 24 ਸਤੰਬਰ ਨੂੰ ਤਪਾ ਵਿਖੇ ਪਹੁੰਚੇਗੀ —ਹਰੀਸ਼ ਮਿੱਤਲ ਗੋਸ਼ਾ

    Spread the love

    Spread the love ਤਪਾ ਮੰਡੀ 22 ਸਤੰਬਰ ( ਗੋਲਡੀ ਵਿਆਸ) ਬੀਜੇਪੀ ਪੰਜਾਬ  ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਜੋ ਕਿ 18 ਸਤੰਬਰ ਤੋਂ ਲੈ ਕੇ 30 ਸਤੰਬਰ ਤੱਕ ਚਾਰ ਪੜਾਵਾਂ ਵਿੱਚ ਕੱਢੀ ਜਾ…

    ਭਾਰਤੀ ਜਨਤਾ ਪਾਰਟੀ ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਤਹਿਤ ਤਪਾ ਰੈਲੀ ਵਿੱਚ ਹੋਵੇਗਾ ਵੱਡਾ ਇਕੱਠ —ਜਿਲਾ ਪ੍ਰਧਾਨ ਨਰਿੰਦਰ ਨੀਟਾ        

    Spread the love

    Spread the loveਤਪਾ ਮੰਡੀ 22 ਸਤੰਬਰ (ਗੋਲਡੀ ਵਿਆਸ) ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਮੰਤਬ ਨਾਲ ਪੰਜਾਬ ਅੰਦਰ ਸ਼ੁਰੂ ਕੀਤੀ ਯਾਤਰਾਵਾਂ ਤਹਿਤ ਭਾਰਤੀ ਜਨਤਾ ਪਾਰਟੀ ਦੇ ਜਿਲ੍ਾ…

    Leave a Reply

    Your email address will not be published. Required fields are marked *