ਹੋਲੀ ਏਂਜਲਸ ਸਕੂਲ ਦੇ ਵਿਦਿਆਰਥੀਆਂ ਮਾਰੀਆਂ ਮੱਲਾਂ।                                 

Spread the love
ਤਪਾ ਮੰਡੀ 10 ਅਗਸਤ (ਗੋਲਡੀ ਵਿਆਸ)ਸਥਾਨਕ ਹੋਲੀ ਏਂਜਲਸ ਪਬਲਿਕ ਸੀਨੀਅਰ ਸੈਕੰਡਰੀ,ਸਕੂਲ  ਦੇ ਵਿਦਿਆਰਥੀਆਂ ਨੇ ਸਕਾਲਰ ਹੰਟ ਪ੍ਰੀਖਿਆ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ । ਸਕੂਲ ਦੇ ਦੋ ਵਿਦਿਆਰਥੀਆਂ ਨੇ ਜਿਲ੍ਹਾ  ਅਤੇ ਰਾਜ ਪੱਧਰ `ਤੇ ਸਥਾਨ ਹਾਸਲ ਕੀਤੇ । ਜਿਸ ਵਿੱਚ *ਜਮਾਤ ਤੀਜੀ ਦੀ ਵਿਦਿਆਰਥਣ ਦੀਪਿਕਾ ਸ਼ਰਮਾ ਪੁੱਤਰੀ ਲਖਵੀਰ ਚੰਦ ਨੇ ਅੰਗਰੇਜ਼ੀ ਲੇਖ ਲੇਖਣ   ਦੀ ਪ੍ਰੀਖਿਆ ਵਿੱਚ ਰਾਜ ਵਿੱਚੋਂ ਤੀਸਰਾ ਸਥਾਨ ਹਾਸਲ ਕੀਤਾ* ਅਤੇ *ਦਸਵੀਂ ਜਮਾਤ ਦੇ ਵਿਦਿਆਰਥੀ ਮੋਹਿਤ ਸ਼ਰਮਾ ਪੁੱਤਰ ਜਗਵਿੰਦਰ ਸਿੰਘ ਨੇ ਗਣਿਤ (ਮੈਥ)ਵਿਸ਼ੇ ਦੀ ਪ੍ਰੀਖਿਆ ਵਿੱਚ ਜਿਲ੍ਹੇ ਵਿੱਚੋਂ ਤੀਜਾ ਸਥਾਨ ਹਾਸਲ ਕੀਤਾ*  ਅਤੇ ਆਪਣੇ ਮਾਤਾ -ਪਿਤਾ, ਅਧਿਆਪਕਾਂ ਅਤੇ ਸਕੂਲ ਦਾ ਨਾਮ ਰੋਸ਼ਨ ਕੀਤਾ ।  ਹੋਰ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਨੇ ਵੀ ਵੱਖ-ਵੱਖ ਵਿਸ਼ਿਆਂ (ਵਿਗਿਆਨ, ਗਣਿਤ,ਚਿੱਤਰਕਾਰੀ (ਡਰਾਇੰਗ) ਅਤੇ ਅੰਗਰੇਜ਼ੀ ਲੇਖ ਲੇਖਣ) ਵਿੱਚ ਵਧੀਆ ਪ੍ਰਦਰਸ਼ਨ ਕਰਕੇ ਸਕੂਲ ਪੱਧਰ ਤੇ ਸਥਾਨ ਹਾਸਲ ਕੀਤੇ । ਵਿਗਿਆਨ ਵਿਸ਼ੇ ਦੀ ਪ੍ਰੀਖਿਆ ਵਿੱਚੋਂ ਅੱਠਵੀਂ ਜਮਾਤ ਦੀ  ਵਿਦਿਆਰਥਣ ਮਾਨਸੀ  ਨੇ ਪਹਿਲਾ ਸਥਾਨ, ਨੌਵੀਂ ਜਮਾਤ ਦੀ ਵਿਦਿਆਰਥਣ ਹਰਨੂਰ ਕੌਰ ਅਤੇ ਵਿਦਿਆਰਥਣ ਕਮਲਪ੍ਰੀਤ ਕੌਰ ਨੇ ਦੂਸਰਾ ਅਤੇ ਤੀਸਰਾ ਸਥਾਨ ਹਾਸਿਲ ਕੀਤਾ । ਗਣਿਤ ਵਿਸ਼ੇ ਦੀ ਪ੍ਰੀਖਿਆ ਵਿੱਚੋਂ ਦਸਵੀਂ ਜਮਾਤ ਦੇ ਵਿਦਿਆਰਥੀ ਵਾਰਿਸ਼ ਗਰਗ ਨੇ ਪਹਿਲਾ ਸਥਾਨ, ਪਹਿਲੀ ਜਮਾਤ ਦੀ ਵਿਦਿਆਰਥਣ ਗੁਰਲੀਨ ਕੌਰ ਨੇ ਦੂਸਰਾ ਅਤੇ ਅੱਠਵੀਂ ਜਮਾਤ  ਦੀ ਵਿਦਿਆਰਥਣ ਜਸਮੀਤ ਕੌਰ ਨੇ ਤੀਸਰਾ ਸਥਾਨ ਹਾਸਲ ਕੀਤਾ । ਚਿੱਤਰਕਾਰੀ (ਡਰਾਇੰਗ) ਵਿਸ਼ੇ ਦੀ ਪ੍ਰੀਖਿਆ ਵਿੱਚ ਛੇਵੀਂ ਜਮਾਤ ਦੀ ਵਿਦਿਆਰਥਣ ਅੰਤਰਾ ਨੇ ਪਹਿਲਾ, ਸੱਤਵੀਂ ਜਮਾਤ ਦੇ ਵਿਦਿਆਰਥੀ ਗੁਰਨੂਰ ਸਿੰਘ ਨੇ ਦੂਸਰਾ ਸਥਾਨ ਅਤੇ ਤੀਸਰੀ ਜਮਾਤ ਦੀ ਵਿਦਿਆਰਥਣ ਰੀਤ ਬਾਵਾ ਅਤੇ ਅੱਠਵੀਂ ਜਮਾਤ ਦੀ ਵਿਦਿਆਰਥਣ  ਟਵਿੰਕਲ ਕੌਰ ਨੇ ਤੀਸਰਾ ਸਥਾਨ ਹਾਸਲ ਕੀਤਾ ।  ਅੰਗਰੇਜ਼ੀ ਲੇਖ ਲਿਖਣ ਦੀ ਪ੍ਰੀਖਿਆ ਵਿੱਚ ਤੀਸਰੀ ਜਮਾਤ ਦੇ ਵਿਦਿਆਰਥੀ ਹਰਮਨ ਸਿੰਘ ਨੇ ਪਹਿਲਾ ਸਥਾਨ, ਤੀਸਰੀ ਜਮਾਤ ਦੀ ਵਿਦਿਆਰਥਣ ਸੁਖਮਨਪ੍ਰੀਤ ਕੌਰ ਨੇ  ਦੂਸਰਾ ਸਥਾਨ ਅਤੇ ਚੌਥੀ ਜਮਾਤ ਦੇ ਵਿਦਿਆਰਥੀ ਕਰਮਨਪ੍ਰਤਾਪ ਸਿੰਘ ਅਤੇ ਪੰਜਵੀਂ ਜਮਾਤ ਦੇ ਵਿਦਿਆਰਥੀ ਤਨਵੀਰ ਸਿੰਘ ਨੇ ਤੀਸਰਾ ਸਥਾਨ ਹਾਸਲ ਕੀਤਾ । ਸਕੂਲ ਦੇ ਚੇਅਰਮੈਨ ਸ੍ਰੀ ਅਸ਼ੋਕ ਮਿੱਤਲ, ਸਕੂਲ ਦੀ ਪ੍ਰਬੰਧਕ ਕਮੇਟੀ ਦੇ  ਸਮੂਹ ਮੈਂਬਰਾਂ ਅਤੇ ਪ੍ਰਿੰਸੀਪਲ ਮੈਡਮ ਰਣਧੀਰ ਕੌਰ ਨੇ ਸਾਰੇ ਬੱਚਿਆਂ ਨੂੰ ਇਸ ਪ੍ਰਾਪਤੀ ਲਈ ਵਧਾਈਆਂ ਦਿੱਤੀਆਂ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਚੰਗੇ ਪ੍ਰਦਰਸ਼ਨ ਲਈ ਸ਼ੁਭਕਾਮਨਾਵਾਂ ਦਿੱਤੀਆਂ ।
  • Related Posts

    ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦ

    Spread the love

    Spread the loveਬਰਨਾਲਾ ਬਲਵੰਤ ਸਿੰਘ ਸਿੱਧੂ 18 ਸਤੰਬਰ 2026=ਬਰਨਾਲਾ–ਸੰਗਰੂਰ ਰੋਡ ’ਤੇ ਸਥਿਤ ਐਸ਼ ਐਸ ਪੈਟਰੋਲੀਅਮਜ਼ ਦੇ ਮਾਲਕ ਅਤੇ ਸਾਬਕਾ ਪ੍ਰਧਾਨ ਨਗਰ ਕੌਂਸਲ ਧਨੌਲਾ ਸੁਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ…

    ਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗ

    Spread the love

    Spread the loveਅਮਲੋਹ, 18 ਸਤੰਬਰ (ਅਜੈ ਕੁਮਾਰ)=ਰਾਈਸ ਸੈਲਰ ਐਸੋਸੀਏਸ਼ਨ ਅਮਲੋਹ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਹੋਈ। ਉਨ੍ਹਾਂ ਕਿਹਾ ਕਿ ਝੋਨੇ ਦਾ ਨਵਾਂ ਸੀਜ਼ਨ 2026-27 ਇਕ…

    Leave a Reply

    Your email address will not be published. Required fields are marked *