ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ ਯੂਨੀਅਨ ਰਜਿ 31 ਵੱਲੋਂ ਕਾਰਜਕਾਰੀ ਇੰਜੀਨੀਅਰ ਖਿਲਾਫ 12 ਅਗਸਤ ਤੋਂ ਅਣਮਿੱਥੇ ਸਮੇਂ ਲਈ ਧਰਨੇ ਦਾ ਐਲਾਨ – ਬਲਜੀਤ ਸਿੰਘ ਭੱਟੀ  ਹੱਕੀ ਮੰਗਾਂ ਨੂੰ ਲੈਕੇ ਪਿਛਲੇ ਕਾਫੀ ਸਮੇਂ ਤੋਂ ਸੰਘਰਸ਼ ਕਰ ਰਹੇ ਆਊਟਸੋਰਸ ਮੁਲਾਜ਼ਮਾਂ – ਸੁਰਜੀਤ ਸਿੰਘ ਤੱਖੀ 

Spread the love
ਸ੍ਰੀ ਮੁਕਤਸਰ ਸਾਹਿਬ, 10 ਅਗਸਤ ( ਪਰਮਜੀਤ ਬੇਦੀ ) ਅੱਜ ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ ਯੂਨੀਅਨ ਰਜਿ 31 ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਹੋਈ । ਇਸ ਮੀਟਿੰਗ ਸੰਬੰਧੀ ਜਾਣਕਾਰੀ ਦਿੰਦਿਆਂ ਜੱਥੇਬੰਦੀ ਦੇ ਸੂਬਾ ਪ੍ਰਚਾਰ ਸਕੱਤਰ ਅਤੇ ਜ਼ਿਲ੍ਹਾ ਪ੍ਰਧਾਨ ਬਲਜੀਤ ਸਿੰਘ ਭੱਟੀ, ਜ਼ਿਲ੍ਹਾ ਜਨਰਲ ਸਕੱਤਰ ਸੁਰਜੀਤ ਸਿੰਘ ਤੱਖੀ, ਜ਼ਿਲ੍ਹਾ ਪ੍ਰੈਸ ਸਕੱਤਰ ਬਿਕਰਮਜੀਤ ਸਿੰਘ ਕਪੂਰ ਨੇ ਦੱਸਿਆ ਕਿ ਉਹ ਪਿਛਲੇ ਕਈ ਸਾਲਾਂ ਤੋਂ ਜਲ ਸਪਲਾਈ ਵਿਭਾਗ ਵਿੱਚ ਆਊਟਸੋਰਸ/ ਇੰਨਲਿਸਟਮੈਟ ਉਪਰ ਬਹੁਤ ਹੀ ਨਿਗੁਣੀਆ ਤਨਖਾਹਾ ਉਪਰ ਆਪਣੀ ਸੇਵਾਵਾਂ ਦੇ ਰਹੇ ਹਨ, ਸਮੇਂ ਸਮੇਂ ਦੀਆਂ ਸਰਕਾਰਾਂ ਵੱਲੋਂ ਇਹਨਾਂ ਆਊਟਸੋਰਸ/ਇੰਨਲਿਸਟਮੈਟ ਨੂੰ ਪੱਕੇ ਕਰਨ ਦੇ ਵਾਅਦੇ ਕੀਤੇ ਜਾਂਦੇ ਗਏ ਸਨ ਪਰ ਕਿਸੇ ਵੀ ਸਰਕਾਰ ਵੱਲੋਂ ਇਹਨਾਂ ਮੁਲਾਜ਼ਮਾਂ ਦੀ ਸਾਰ ਨਹੀਂ ਲਈ ਗਈ। ਇਸੇ ਤਰ੍ਹਾਂ ਹੀ ਸੱਤਾਧਾਰੀ ਸਰਕਾਰ ਆਮ ਆਦਮੀ ਪਾਰਟੀ ਵੀ‌ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਇਹਨਾਂ ਨੂੰ ਪੱਕੇ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਸੀ ਪਰ ਤ੍ਰਾਸਦੀ ਦੀ ਗੱਲ ਇਹ ਹੈ ਕਿ ਤਕਰੀਬਨ 4 ਸਾਲ ਦਾ ਸਮਾਂ ਬਤੀਤ ਹੋ ਜਾਣ ਦੇ ਬਾਵਜੂਦ ਇਹਨਾਂ ਮੁਲਾਜ਼ਮਾਂ ਨੂੰ ਪੱਕੇ ਕਰਨਾ ਦੂਰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਹਨਾਂ ਮੁਲਾਜ਼ਮਾਂ ਪਿਛਲੇ ਚਾਰ ਸਾਲਾਂ ਵਿੱਚ ਇਕ ਵੀ ਮੀਟਿੰਗ ਨਹੀਂ ਕੀਤੀ ਗਈ। ਜਿਸ ਤੋਂ ਪਤਾ ਲੱਗਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਇਹਨਾਂ ਮੁਲਾਜ਼ਮਾਂ ਨਾਲ ਧੱਕਾ ਕਰਕੇ ਨਿਜੀਕਰਨ ਅਤੇ ਵੱਡੀਆਂ ਕੰਪਨੀਆਂ ਦੇ ਹੱਕ ਵਿੱਚ ਭੁਗਤ ਰਹੀ ਹੈ। ਇਸੇ ਤਰ੍ਹਾਂ ਹੀ ਜਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਵੱਲੋਂ ਇਹਨਾਂ ਮੁਲਾਜ਼ਮਾਂ ਨਾਲ ਧੱਕਾ ਕੀਤਾ ਜਾ ਰਿਹਾ ਹੈ ਅਤੇ ਇਹਨਾਂ ਮੁਲਾਜ਼ਮਾਂ ਦੇ ਬਣਦੇ ਹੱਕ ਉਪਰ ਡਾਕਾ ਮਾਰਿਆ ਜਾ ਰਿਹਾ ਹੈ, ਅੱਜ 10 ਤਰੀਕ ਬੀਤ ਜਾਣ ਦੇ ਬਾਵਜੂਦ ਤਨਖਾਹਾ ਨਹੀਂ ਦਿੱਤੀਆ ਗਈਆਂ,ਇਹਨਾਂ ਮੁਲਾਜ਼ਮਾਂ ਦਾ ਕਿਰਤ ਵਿਭਾਗ ਦੇ ਰੂਲਾ ਮੁਤਾਬਕ ਬਣਦਾ ਬੋਨਸ ਦਾ ਬਕਾਇਆ ਨਹੀਂ ਦਿੱਤਾ ਜਾ ਰਿਹੀਆਂ, ਮ੍ਰਿਤਕਾ ਦੇ ਵਾਰਿਸਾਂ ਨੂੰ ਨੋਕਰੀਆਂ ਨਹੀਂ ਦਿੱਤੀਆ ਜਾ ਰਹੀਆ , ਸਾਰੇ ਵਰਕਰਾਂ ਨੂੰ ਇਕ ਠੇਕੇਦਾਰ ਅਧੀਨ ਲਿਆਂਦਾ ਜਾਂਵੇ ਅਤੇ ਨਿਗੁਣੀਆ ਤਨਖਾਹਾ ਤੇ ਕੰਮ ਕਰਦੇ ਵਰਕਰਾਂ ਨੂੰ ਤਨਖਾਹ ਸਮੇਂ ਸਿਰ ਨਹੀਂ ਦਿੱਤੀਆਂ ਜਾਂਦੀਆਂ ਅਤੇ ਤਜੁਰਬੇ ਦੇ ਆਧਾਰ ਦੇ ਤਨਖਾਹਾ ਦੇ ਰੇਟਾਂ ਵਿੱਚ ਵਾਧਾ ਕੀਤਾ ਜਾਵੇ ਆਦਿ ਮੰਗਾਂ ਨੂੰ ਲੈਕੇ ਕਾਰਜਕਾਰੀ ਇੰਜੀਨੀਅਰ ਮੰਡਲ ਨੰ਼ 2 ਸ੍ਰੀ ਮੁਕਤਸਰ ਸਾਹਿਬ ਦੇ ਦਫ਼ਤਰ ਅੱਗੇ 12 ਅਗਸਤ ਤੋਂ ਅਣਮਿੱਥੇ ਸਮੇਂ ਲਈ ਧਰਨੇ ਦਾ ਐਲਾਨ ਕੀਤਾ ਗਿਆ। ਇਸ ਮੌਕੇ ਤੇ ਗੁਰਸੇਵਕ ਸਿੰਘ, ਤਰਲੋਕ ਸਿੰਘ, ਗੁਰਦੇਵ ਸਿੰਘ, ਸਾਜਣ ਕੁਮਾਰ,ਸੋਰਵ ਮਿਗਲਾਨੀ, ਜਸਪਾਲ ਸਿੰਘ ਪੱਪੂ ਹਰਜੀਤ ਸਿੰਘ ਆਦਿ ਹਾਜ਼ਰ ਸਨ।
  • Related Posts

    ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦ

    Spread the love

    Spread the loveਬਰਨਾਲਾ ਬਲਵੰਤ ਸਿੰਘ ਸਿੱਧੂ 18 ਸਤੰਬਰ 2026=ਬਰਨਾਲਾ–ਸੰਗਰੂਰ ਰੋਡ ’ਤੇ ਸਥਿਤ ਐਸ਼ ਐਸ ਪੈਟਰੋਲੀਅਮਜ਼ ਦੇ ਮਾਲਕ ਅਤੇ ਸਾਬਕਾ ਪ੍ਰਧਾਨ ਨਗਰ ਕੌਂਸਲ ਧਨੌਲਾ ਸੁਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ…

    ਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗ

    Spread the love

    Spread the loveਅਮਲੋਹ, 18 ਸਤੰਬਰ (ਅਜੈ ਕੁਮਾਰ)=ਰਾਈਸ ਸੈਲਰ ਐਸੋਸੀਏਸ਼ਨ ਅਮਲੋਹ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਹੋਈ। ਉਨ੍ਹਾਂ ਕਿਹਾ ਕਿ ਝੋਨੇ ਦਾ ਨਵਾਂ ਸੀਜ਼ਨ 2026-27 ਇਕ…

    Leave a Reply

    Your email address will not be published. Required fields are marked *