ਸੜਕ ਹਾਦਸੇ ਵਿੱਚ ਨੌਜਵਾਨ ਪਹਿਲਵਾਨ ਚਰਨਜੀਤ ਸਿੰਘ ਦੀ ਮੌਤ, ਇਲਾਕੇ ‘ਚ ਸੋਗ ਦੀ ਲਹਿਰ

Spread the love
ਮਾਛੀਵਾੜਾ ਸਾਹਿਬ, 10 ਅਗਸਤ (ਸੁੱਚਾ ਬੰਗੜ) –  ਥਾਣਾ ਕੂੰਮਕਲਾਂ ਅਧੀਨ ਆਉਂਦੇ ਪਿੰਡ ਚੌਂਤਾ ਦੇ 18 ਸਾਲਾ ਨੌਜਵਾਨ ਪਹਿਲਵਾਨ *ਚਰਨਜੀਤ ਸਿੰਘ* ਦੀ ਸੜਕ ਹਾਦਸੇ ਵਿੱਚ ਦੁਖਦਾਈ ਮੌਤ ਹੋ ਗਈ। ਇਸ ਘਟਨਾ ਨਾਲ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਪੁਲਸ ਤੋਂ ਮਿਲੀ ਜਾਣਕਾਰੀ ਅਨੁਸਾਰ ਚਰਨਜੀਤ ਸਿੰਘ ਅੱਜ ਆਪਣੇ ਮੋਟਰਸਾਈਕਲ ‘ਤੇ ਸਵਾਰ ਹੋ ਕੇ ਕੂੰਮਕਲਾਂ ਤੋਂ ਪਿੰਡ ਰਤਨਗੜ੍ਹ ਵਾਲੀ ਸੜਕ ਵੱਲ ਜਾ ਰਿਹਾ ਸੀ। ਇਸ ਦੌਰਾਨ ਇੱਕ ਤੇਜ਼ ਰਫਤਾਰ ਵਾਹਨ ਨੇ ਉਸ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਟੱਕਰ ਲੱਗਣ ਕਾਰਨ ਚਰਨਜੀਤ ਸਿੰਘ ਸੜਕ ‘ਤੇ ਜਾ ਡਿੱਗਿਆ ਅਤੇ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਜ਼ਖਮੀ ਹਾਲਤ ਵਿੱਚ ਉਸਨੂੰ ਤੁਰੰਤ ਨੇੜਲੇ ਹਸਪਤਾਲ ਲਿਜਾਇਆ ਗਿਆ, ਪਰ ਡਾਕਟਰਾਂ ਵੱਲੋਂ ਉਸਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਚਰਨਜੀਤ ਸਿੰਘ ਇਲਾਕੇ ਦਾ ਇੱਕ ਉੱਭਰਦਾ ਹੋਇਆ ਪਹਿਲਵਾਨ ਸੀ ਅਤੇ ਖੇਡਾਂ ਵਿੱਚ ਨਾਂ ਕਮਾਉਣ ਲਈ ਜਾਣਿਆ ਜਾਂਦਾ ਸੀ। ਉਸਦੀ ਅਚਾਨਕ ਮੌਤ ਨਾਲ ਪਰਿਵਾਰ ਅਤੇ ਪਿੰਡ ਵਾਸੀਆਂ ਵਿੱਚ ਸੋਗ ਦੀ ਲਹਿਰ ਹੈ।ਕੂੰਮਕਲਾਂ ਪੁਲਸ ਨੇ ਇਸ ਸਬੰਧੀ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
  • Related Posts

    ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ 24 ਸਤੰਬਰ ਨੂੰ ਤਪਾ ਵਿਖੇ ਪਹੁੰਚੇਗੀ —ਹਰੀਸ਼ ਮਿੱਤਲ ਗੋਸ਼ਾ

    Spread the love

    Spread the love ਤਪਾ ਮੰਡੀ 22 ਸਤੰਬਰ ( ਗੋਲਡੀ ਵਿਆਸ) ਬੀਜੇਪੀ ਪੰਜਾਬ  ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਜੋ ਕਿ 18 ਸਤੰਬਰ ਤੋਂ ਲੈ ਕੇ 30 ਸਤੰਬਰ ਤੱਕ ਚਾਰ ਪੜਾਵਾਂ ਵਿੱਚ ਕੱਢੀ ਜਾ…

    ਭਾਰਤੀ ਜਨਤਾ ਪਾਰਟੀ ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਤਹਿਤ ਤਪਾ ਰੈਲੀ ਵਿੱਚ ਹੋਵੇਗਾ ਵੱਡਾ ਇਕੱਠ —ਜਿਲਾ ਪ੍ਰਧਾਨ ਨਰਿੰਦਰ ਨੀਟਾ        

    Spread the love

    Spread the loveਤਪਾ ਮੰਡੀ 22 ਸਤੰਬਰ (ਗੋਲਡੀ ਵਿਆਸ) ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਮੰਤਬ ਨਾਲ ਪੰਜਾਬ ਅੰਦਰ ਸ਼ੁਰੂ ਕੀਤੀ ਯਾਤਰਾਵਾਂ ਤਹਿਤ ਭਾਰਤੀ ਜਨਤਾ ਪਾਰਟੀ ਦੇ ਜਿਲ੍ਾ…

    Leave a Reply

    Your email address will not be published. Required fields are marked *