ਗੁਰਦੁਆਰਾ ਬੋਹੜ ਸਾਹਿਬ ਚਾਸਵਾਲ ਵਿਖੇ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਸਬੰਧੀ ਮੀਟਿੰਗ

Spread the love
ਭਾਦਸੋਂ, 10 ਅਗਸਤ ( ਪੱਤਰਕਾਰ ਜਗਜੀਤ ਸਿੰਘ ਕੈਂਥ )- ਗੁਰਦੁਆਰਾ ਬੋਹੜ ਸਾਹਿਬ ਚਾਸਵਾਲ (ਪਾਤਸ਼ਾਹੀ ਨੌਵੀਂ) ਵਿਖੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ, ਗ੍ਰਾਮ ਪੰਚਾਇਤ ਅਤੇ ਨਗਰ ਵਾਸੀਆਂ ਦੀ ਇੱਕ ਅਹਿਮ ਮੀਟਿੰਗ ਹੋਈ। ਮੀਟਿੰਗ ਦੌਰਾਨ 27 ਅਤੇ 28 ਅਗਸਤ ਨੂੰ ਕਰਵਾਏ ਜਾ ਰਹੇ ਦੋ ਰੋਜ਼ਾ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਅਤੇ ਸੰਗਤਾਂ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਸੇਵਕ ਸਿੰਘ ਅਤੇ ਹਰਜਿੰਦਰ ਸਿੰਘ ਨੇ ਦੱਸਿਆ ਕਿ ਧੰਨ-ਧੰਨ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਗੁਰੂ ਲਾਧੋ ਦਿਵਸ ਅਤੇ ਸੰਤ ਬਾਬਾ ਅਤਰ ਸਿੰਘ ਜੀ ਮਸਤੂਆਣਾ ਸਾਹਿਬ ਵਾਲਿਆਂ ਦੀ ਪਵਿੱਤਰ ਯਾਦ ਨੂੰ ਸਮਰਪਿਤ ਇਹ ਧਾਰਮਿਕ ਸਮਾਗਮ ਗੁਰਦੁਆਰਾ ਬੋਹੜ ਸਾਹਿਬ ਚਾਸਵਾਲ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਵੱਖ-ਵੱਖ ਸੰਤ ਮਹਾਂਪੁਰਸ਼, ਰਾਗੀ-ਢਾਡੀ ਅਤੇ ਕਥਾਵਾਚਕ ਸੰਗਤਾਂ ਨੂੰ ਗੁਰਬਾਣੀ, ਕਥਾ, ਕੀਰਤਨ ਅਤੇ ਧਾਰਮਿਕ ਵਿਚਾਰਾਂ ਰਾਹੀਂ ਨਿਹਾਲ ਕਰਨਗੇ। ਸਮਾਗਮ ਵਿੱਚ ਸੰਤ ਬਾਬਾ ਗੁਲਾਬ ਸਿੰਘ ਜੀ ਚਮਕੌਰ ਸਾਹਿਬ ਵਾਲੇ, ਸੰਤ ਬਾਬਾ ਕਰਤਾਰ ਸਿੰਘ ਜੀ ਦਿੱਲੀ ਵਾਲੇ ਸੰਪਰਦਾਇ ਨੀਲਧਾਰੀ, ਸੰਤ ਬਾਬਾ ਜਗਤਾਰ ਸਿੰਘ ਜੀ ਅਲੌਹਰਾਂ ਸਾਹਿਬ ਵਾਲੇ, ਬਾਬਾ ਅਮਰਜੀਤ ਸਿੰਘ ਜੀ ਫਰੀਦਪੁਰ ਵਾਲੇ ਅਤੇ ਭਾਈ ਸੁਖਚੈਨ ਸਿੰਘ ਜੀ ਕਾਕੜਾ ਵੱਲੋਂ ਕਥਾ, ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਜਾਵੇਗਾ।ਮੀਟਿੰਗ ਦੌਰਾਨ ਪ੍ਰਬੰਧਕਾਂ ਨੇ ਕਿਹਾ ਕਿ ਸਮਾਗਮ ਵਿੱਚ ਦੂਰ-ਦੁਰਾਡੇ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਦੇ ਪਹੁੰਚਣ ਦੀ ਸੰਭਾਵਨਾ ਹੈ, ਜਿਸ ਦੇ ਮੱਦੇਨਜ਼ਰ ਸੰਗਤਾਂ ਦੀ ਸਹੂਲਤ ਲਈ ਪਾਰਕਿੰਗ, ਬੈਠਣ, ਪਾਣੀ ਅਤੇ ਹੋਰ ਲੋੜੀਂਦੇ ਪ੍ਰਬੰਧਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਤੋਂ ਇਲਾਵਾ ਸਮਾਗਮ ਦੌਰਾਨ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ।ਇਸ ਮੌਕੇ ਹੈੱਡ ਗ੍ਰੰਥੀ ਭਾਈ ਅੰਮ੍ਰਿਤਪਾਲ ਸਿੰਘ, ਅੰਗਰੇਜ ਸਿੰਘ ਸਰਪੰਚ ਚਾਸਵਾਲ, ਜਸਵੰਤ ਸਿੰਘ ਪ੍ਰਧਾਨ, ਗੁਰਮੇਲ ਸਿੰਘ ਖੱਟੜਾ, ਬਲਵਿੰਦਰ ਸਿੰਘ ਬਿੱਲੂ ਮਾਨ, ਬਲਵੀਰ ਸਿੰਘ ਖੱਟੜਾ, ਹਰਜਿੰਦਰ ਸਿੰਘ, ਗੁਰਦੀਪ ਸਿੰਘ, ਸੋਮ ਸਿੰਘ, ਸਤਨਾਮ ਸਿੰਘ ਧੀਮਾਨ, ਗੁਰਜਿੰਦਰ ਸਿੰਘ ਖੱਟੜਾ, ਗੁਰਲਾਲ ਸਿੰਘ ਪੰਚ, ਜਸਕਰਨ ਸਿੰਘ, ਸਤਗੁਰ ਸਿੰਘ ਖੱਟੜਾ, ਗੁਰਮੁੱਖ ਸਿੰਘ, ਲਖਵਿੰਦਰ ਸਿੰਘ, ਸੁਖਜਿੰਦਰ ਸਿੰਘ ਖੱਟੜਾ, ਦਵਿੰਦਰ ਸਿੰਘ ਕਾਕਾ, ਸੋਹਣ ਸਿੰਘ, ਪਰਮਿੰਦਰ ਸਿੰਘ, ਜੋਬਨਪਾਲ ਸਿੰਘ, ਹਰਜੀਤ ਸਿੰਘ, ਅਕਾਲਜੋਤ ਸਿੰਘ ਗਾਲੇ੍ਹ, ਜੋਧ ਸਿੰਘ, ਵਰਿੰਦਰ ਸਿੰਘ, ਮਨਪ੍ਰੀਤ ਸਿੰਘ, ਗੁਰਚਰਨ ਸਿੰਘ, ਜਗਵੀਰ ਸਿੰਘ, ਹਰਦੀਪ ਸਿੰਘ ਨੀਟੂ, ਹਰਦੀਪ ਸਿੰਘ ਹੈਪੀ, ਗੁਰਬਖਸ਼ ਸਿੰਘ, ਦਲਜੀਤ ਸਿੰਘ, ਕੁਲਵਿੰਦਰ ਸਿੰਘ, ਗੋਬਿੰਦ ਸਿੰਘ, ਦਵਿੰਦਰ ਸਿੰਘ, ਪ੍ਰਭਜੋਤ ਸਿੰਘ, ਹਰਜੋਤ ਸਿੰਘ ਅਤੇ ਮਨਜੋਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਨਗਰ ਵਾਸੀ ਹਾਜ਼ਰ ਸਨ।
  • Related Posts

    ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ 24 ਸਤੰਬਰ ਨੂੰ ਤਪਾ ਵਿਖੇ ਪਹੁੰਚੇਗੀ —ਹਰੀਸ਼ ਮਿੱਤਲ ਗੋਸ਼ਾ

    Spread the love

    Spread the love ਤਪਾ ਮੰਡੀ 22 ਸਤੰਬਰ ( ਗੋਲਡੀ ਵਿਆਸ) ਬੀਜੇਪੀ ਪੰਜਾਬ  ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਜੋ ਕਿ 18 ਸਤੰਬਰ ਤੋਂ ਲੈ ਕੇ 30 ਸਤੰਬਰ ਤੱਕ ਚਾਰ ਪੜਾਵਾਂ ਵਿੱਚ ਕੱਢੀ ਜਾ…

    ਭਾਰਤੀ ਜਨਤਾ ਪਾਰਟੀ ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਤਹਿਤ ਤਪਾ ਰੈਲੀ ਵਿੱਚ ਹੋਵੇਗਾ ਵੱਡਾ ਇਕੱਠ —ਜਿਲਾ ਪ੍ਰਧਾਨ ਨਰਿੰਦਰ ਨੀਟਾ        

    Spread the love

    Spread the loveਤਪਾ ਮੰਡੀ 22 ਸਤੰਬਰ (ਗੋਲਡੀ ਵਿਆਸ) ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਮੰਤਬ ਨਾਲ ਪੰਜਾਬ ਅੰਦਰ ਸ਼ੁਰੂ ਕੀਤੀ ਯਾਤਰਾਵਾਂ ਤਹਿਤ ਭਾਰਤੀ ਜਨਤਾ ਪਾਰਟੀ ਦੇ ਜਿਲ੍ਾ…

    Leave a Reply

    Your email address will not be published. Required fields are marked *