ਪਿੰਡ ਨਿੱਘੀ ਵਿਖੇ ਤੀਆਂ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ

Spread the love
ਬਲਾਚੌਰ 11 ਅਗਸਤ, (  ਜਤਿੰਦਰ ਪਾਲ ਸਿੰਘ ਕਲੇਰ )  ਪਿੰਡ ਨਿੱਘੀ ਵਿਖੇ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨਾਲ ਜੁੜਿਆ ਤੀਆਂ ਦਾ ਤਿਉਹਾਰ ਬੜੀ ਧੂਮ-ਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਪਿੰਡ ਦੀਆਂ ਮਹਿਲਾਵਾਂ ਅਤੇ ਮੁਟਿਆਰਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਦਿਆਂ ਪੰਜਾਬੀ ਸੱਭਿਆਚਾਰ ਦੀਆਂ ਰਵਾਇਤੀ ਰੰਗਤਾਂ ਨੂੰ ਜੀਵੰਤ ਕੀਤਾ। ਚਰਨਜੀਤ ਚੀਨੂੰ ਚੇਚੀ ਦੇ ਗ੍ਰਹਿ ਵਿਖੇ ਰੱਖੇ ਇਸ ਤੀਆਂ ਦੇ ਪ੍ਰੋਗਰਾਮ ਦੌਰਾਨ ਗਿੱਧਾ, ਬੋਲੀਆਂ ਅਤੇ ਲੋਕ-ਗੀਤਾਂ ਦੀਆਂ ਪੇਸ਼ਕਾਰੀਆਂ ਨੇ ਮਾਹੌਲ ਨੂੰ ਖੁਸ਼ਗਵਾਰ ਬਣਾ ਦਿੱਤਾ। ਤੀਆਂ ਦੇ ਰਵਾਇਤੀ ਪਹਿਰਾਵੇ ਵਿੱਚ ਸਜੀਆਂ ਮੁਟਿਆਰਾਂ ਅਤੇ ਮਹਿਲਾਵਾਂ ਨੇ ਪੰਜਾਬੀ ਵਿਰਸੇ ਦੀ ਖੂਬਸੂਰਤੀ ਨੂੰ ਪੇਸ਼ ਕੀਤਾ। ਇਸ ਮੌਕੇ ਸਰਪੰਚ ਮਿੰਦੋ ਚੇਚੀ, ਪੰਚ ਸੰਤੋਸ਼ ਚੇਚੀ ਅਤੇ ਸਰੋਜ ਦੇਵੀ ਨੇ ਪੁਰਾਣੀਆਂ ਪੰਜਾਬੀ ਰਵਾਇਤਾਂ ਅਤੇ ਸੱਭਿਆਚਾਰਕ ਕਦਰਾਂ-ਕੀਮਤਾਂ ਨੂੰ ਸੰਭਾਲਣ ਅਤੇ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਸੰਦੇਸ਼ ਵੀ ਦਿੱਤਾ ਗਿਆ।ਉਹਨਾਂ  ਕਿਹਾ ਕਿ ਤੀਆਂ ਦਾ ਤਿਉਹਾਰ ਪੰਜਾਬੀ ਸੱਭਿਆਚਾਰ ਦਾ ਅਹਿਮ ਹਿੱਸਾ ਹੈ, ਜੋ ਮਹਿਲਾਵਾਂ ਨੂੰ ਆਪਸੀ ਮਿਲਵਰਤਣ, ਖੁਸ਼ੀਆਂ ਸਾਂਝੀਆਂ ਕਰਨ ਅਤੇ ਆਪਣੀਆਂ ਸੱਭਿਆਚਾਰਕ ਪਰੰਪਰਾਵਾਂ ਨਾਲ ਜੁੜਨ ਦਾ ਮੌਕਾ ਪ੍ਰਦਾਨ ਕਰਦਾ ਹੈ। ਅਜਿਹੇ ਸਮਾਗਮ ਸਾਡੀ ਨੌਜਵਾਨ ਪੀੜ੍ਹੀ ਨੂੰ ਆਪਣੇ ਅਮੀਰ ਵਿਰਸੇ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਮੌਕੇ ਪੂੜੀਆਂ ਛੋਲਿਆਂ ਦਾ ਲੰਗਰ ਵੀ ਲਗਾਇਆ ਗਿਆ।ਪ੍ਰੋਗਰਾਮ ਦੇ ਅੰਤ ਵਿੱਚ ਪ੍ਰਬੰਧਕਾਂ ਵੱਲੋਂ ਸਮਾਗਮ ਵਿੱਚ ਸ਼ਾਮਲ ਹੋਣ ਵਾਲੀਆਂ ਸਾਰੀਆਂ ਮਹਿਲਾਵਾਂ, ਮੁਟਿਆਰਾਂ ਅਤੇ ਪਿੰਡ ਵਾਸੀਆਂ ਦਾ ਧੰਨਵਾਦ ਕੀਤਾ ਗਿਆ। ਸਮੂਹ ਪਿੰਡ ਵਾਸੀਆਂ ਨੇ ਭਵਿੱਖ ਵਿੱਚ ਵੀ ਅਜਿਹੇ ਸੱਭਿਆਚਾਰਕ ਸਮਾਗਮ ਕਰਵਾਉਣ ਲਈ ਸਹਿਯੋਗ ਦੇਣ ਦਾ ਭਰੋਸਾ ਦਿੱਤਾ।ਇਸ ਮੌਕੇ ਸ੍ਰੀਮਤੀ ਮਿੰਦੋ ਚੇਚੀ ਸਰਪੰਚ, ਮੀਂਨੂੰ, ਮੌਨੂੰ, ਸਰੋਜ ਰਾਣੀ, ਤੋਸ਼ੀ ਚੇਚੀ, ਦਰਸ਼ਨਾਂ, ਪੰਮੀ, ਬਿੰਦਰ ਦਰਸ਼ਨਾਂ, ਰਜਨੀ, ਬਨੀਤ, ਭਾਵਨਾ, ਪੁਨੀਤ, ਮਮਨੀਤ, ਛਿੰਦੋ, ਜਿੰਦੋ, ਮਨਜੀਤ, ਸੱਤਿਆ ਦੇਵੀ, ਗੀਤਾ, ਬੇਬੀ, ਕਾਂਤਾ ਦੇਵੀ, ਊਸ਼ਾ, ਸੁਮਨ, ਬਿੰਦਰ ਸਮੇਤ ਵੱਡੀ ਗਿਣਤੀ ‘ਚ ਮੁਟਿਆਰਾਂ ਤੇ ਬਜ਼ੁਰਗ ਬੀਬੀਆਂ ਹਾਜ਼ਰ ਸਨ।
  • Related Posts

    ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ 24 ਸਤੰਬਰ ਨੂੰ ਤਪਾ ਵਿਖੇ ਪਹੁੰਚੇਗੀ —ਹਰੀਸ਼ ਮਿੱਤਲ ਗੋਸ਼ਾ

    Spread the love

    Spread the love ਤਪਾ ਮੰਡੀ 22 ਸਤੰਬਰ ( ਗੋਲਡੀ ਵਿਆਸ) ਬੀਜੇਪੀ ਪੰਜਾਬ  ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਜੋ ਕਿ 18 ਸਤੰਬਰ ਤੋਂ ਲੈ ਕੇ 30 ਸਤੰਬਰ ਤੱਕ ਚਾਰ ਪੜਾਵਾਂ ਵਿੱਚ ਕੱਢੀ ਜਾ…

    ਭਾਰਤੀ ਜਨਤਾ ਪਾਰਟੀ ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਤਹਿਤ ਤਪਾ ਰੈਲੀ ਵਿੱਚ ਹੋਵੇਗਾ ਵੱਡਾ ਇਕੱਠ —ਜਿਲਾ ਪ੍ਰਧਾਨ ਨਰਿੰਦਰ ਨੀਟਾ        

    Spread the love

    Spread the loveਤਪਾ ਮੰਡੀ 22 ਸਤੰਬਰ (ਗੋਲਡੀ ਵਿਆਸ) ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਮੰਤਬ ਨਾਲ ਪੰਜਾਬ ਅੰਦਰ ਸ਼ੁਰੂ ਕੀਤੀ ਯਾਤਰਾਵਾਂ ਤਹਿਤ ਭਾਰਤੀ ਜਨਤਾ ਪਾਰਟੀ ਦੇ ਜਿਲ੍ਾ…

    Leave a Reply

    Your email address will not be published. Required fields are marked *