ਭਾਰਤੀ ਕਿਸਾਨ ਯੂਨੀਅਨ ਖੋਸਾ ਨੇ ਕੀਤੀ ਮਹੀਨਾਵਾਰ ਮੀਟਿੰਗ —

Spread the love
ਬਾਘਾ ਪੁਰਾਣਾ, 11 ਅਗਸਤ ( ਪ ਪ )—ਅੱਜ ਭਾਰਤੀ ਕਿਸਾਨ ਯੂਨੀਅਨ ਖੋਸਾ ਵੱਲੋ ਮਹੀਨਾਵਾਰ ਮੀਟਿੰਗ ਕੀਤੀ ਗਈ।  ਇਹ ਮੀਟਿੰਗ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਖੋਸਾ ਦੀ ਪ੍ਰਧਾਨਗੀ ਹੇਠ ਕੀਤੀ ਗਈ । ਇਸ ਮੀਟਿੰਗ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਗੱਲਬਾਤ ਦੌਰਾਨ ਆਗੂਆਂ ਨੇ ਦੱਸਿਆ ਕਿ ਜਿਹੜੇ ਬੰਦੀ ਸਿੰਘ ਆਪਣੀ ਸਜਾ ਤੋਂ ਵੀ ਵੱਧ ਸਜਾ ਭੋਗ ਚੁੱਕੇ ਹਨ ਪਰ ਕੇਂਦਰ ਤੇ ਪੰਜਾਬ ਸਰਕਾਰ ਵੱਲੋ ਮਨੁੱਖੀ ਅਧਿਕਾਰਾਂ ਦਾ ਘਾਣ ਕਰਦਿਆਂ ਉਹਨਾਂ ਵਁਲੋ ਨੌਜਵਾਨਾਂ ਦੀ ਉਮਰ ਤੋਂ ਲੰਬੀ ਕੈਦ ਪੂਰੀ ਹੋਣ ਦੇ ਬਾਵਜੂਦ ਰਿਹਾਈ ਨਹੀ ਕੀਤੀ ਜਾ ਰਹੀ ਅਤੇ ਸਾਡੇ ਚੁਣੇ ਹੋਏ ਨੁਮਾਇੰਦੇ ਇਹਨਾਂ ਸਬੰਧੀ ਕੁਛ ਨਹੀ ਬੋਲਦੇ ਸਿਰਫ ਆਪਣਾ ਆਪਣਾ ਕਾਰਜਕਾਲ ਪੂਰਾ ਕਰਕੇ ਸੱਤਾ ਦਾ ਸੁੱਖ ਭੋਗਕੇ ਪਾਸੇ ਹੋ ਜਾਂਦੇ ਹਨ। ਆਗੂਆਂ ਨੇ ਦੱਸਿਆ ਕਿ ਹੁਣ ਕੁਛ ਜਥੇਬੰਦੀਆਂ ਨੇ ਇਹ ਮੁੱਦਾ ਚੁੱਕਿਆ ਹੈ ਅਤੇ ਗਵਰਨਰ ਪੰਜਾਬ ਕੋਲ ਚਿੱਠੀ ਭੇਜੀ ਗਈ ਹੈ ਅਤੇ ਇਸ ਸਬੰਧੀ ਸੱਤਾਧਾਰੀ ਧਿਰ ਆਮ ਆਦਮੀ ਪਾਰਟੀ ਨੇ ਲੋਕਾਂ ਦੇ ਰੋਹ ਅੱਗੇ ਝੁਕਦਿਆਂ ਵੀ ਇਸ ਹਾਂ ਵਿੱਚ ਹਾਂ ਮਿਲਾਈ ਹੈ। ਇਸ ਸਮੇਂ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਖੋਸਾ ਬੀ ਅਗਵਾਈ ਹੇਠ ਕੇਂਦਰ ਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਵੀ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆ ਗੁਰਦਰਸ਼ਨ ਸਿੰਘ ਕਾਲੇਕੇ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਤੇ ਵਰਦਿਆਂ ਕਿਹਾ ਕਿ ਇੰਨਾਂ ਦੀ ਪੁਲਿਸ ਵੱਲੋ ਸ਼ੰਭੂ, ਖਨੌਰੀ ਬਾਰਡਰਾਂ ਤੇ ਬੈਠੇ ਬਜੁਰਗ ਕਿਸਾਨਾਂ ਨੂੰ ਕੁੱਟਿਆ ਗਿਆ ਅਤੇ ਕਿਸਾਨਾਂ ਦਾ ਸਮਾਨ ਵੀ ਚੋਰੀ ਕੀਤਾ ਗਿਆ। ਉਨਾਂ ਕਿਹਾ ਕਿ ਹੁਣ ਆਉਣ ਵਾਲੇ ਦਿਨਾਂ ਵਿੱਚ ਇਹ ਸਾਡੇ ਵਿੱਚ ਪਹੁੰਚਣਗੇ  ਅਤੇ ਸਾਨੂੰ ਝੂਠੀਆ ਗਁਲਬਾਤਾਂ ਵਿੱਚ ਉਲਝਾਉਣ ਦੀ ਕੋਸ਼ਿਸ਼ ਕਰਨਗੇ ਜਿਸ ਤੋਂ ਸਾਨੂੰ ਬਚਣਾ ਹੋਵੇਗਾ। ਮੀਟਿੰਗ ਨੂੰ ਸੰਬੋਧਨ ਕਰਦਿਆ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਖੋਸਾ ਨੇ ਕਿਹਾ ਕਿ ਇੱਕ ਪਾਸੇ ਉਹ ਬੰਦੀ ਸਿੰਘ ਹਨ ਜਿੰਨਾ ਨੂੰ ਅਜੇ ਤੱਕ ਪੈਰੋਲ ਨਹੀ ਦਿੱਤੀ ਗਈ ਅਤੇ ਦੂਜੇ ਪਾਸੇ ਸਰਸਾ ਸਾਧ ਨੂੰ ਮਹੀਨੇ ਬਾਅਦ ਘਰ ਭੇਜਿਆ ਜਾਂਦਾ ਹੈ ਉਨਾਂ ਕਿਹਾ ਕਿ ਸਾਨੂੰ ਇਕੱਠੇ ਹੋਕੇ ਅੱਗੇ ਆਉਣਾ ਪੈਣਾ ਹੈ ਅਤੇ ਸ਼ੰਘਰਸ਼ ਕਰਨਾ ਪੈਣਾ ਹੈ । ਸੁਖਜਿੰਦਰ ਸਿੰਘ ਖੋਸਾ ਨੇ ਕਿਹਾ ਕਿ 15 ਅਗਸਤ ਨੂੰ ਭਾਰਤੀ ਕਿਸਾਨ ਯੂਨੀਅਨ ਖੋਸਾ ਦੇ ਕਿਸਾਨ ਵੱਡੀ ਗਿਣਤੀ ਵਿੱਚ ਚੰਡੀਗੜ੍ਹ ਮੋਰਚੇ ਵਿੱਚ ਵੱਡੇ ਕਾਫਲੇ ਨਾਲ ਪਹੁੰਚਣਗੇ। ਅੱਜ ਦੀ ਇਸ ਮੀਟਿੰਗ ਨੂੰ ਗੁਰਦਰਸ਼ਨ ਸਿੰਘ ਕਾਲੇਕੇ ਸੀਨੀ ਮੀਤ ਪ੍ਰਧਾਨ ਪੰਜਾਬ, ਸੁਖਮੰਦਰ ਸਿੰਘ ਉਗੋਕੇ ਜਿਲਾ ਪ੍ਰਧਾਨ ਮੋਗਾ, ਸੁਖਜਿੰਦਰ ਸਿੰਘ ਖੋਸਾ ਪੰਜਾਬ ਪ੍ਰਧਾਨ ਬੀ ਕੇ ਯੂ ਖੋਸਾ ਨੇ ਇਕੱਠ ਨੂੰ ਸੰਬੋਧਨ ਕੀਤਾ। ਇਸ ਮੀਟਿੰਗ ਦੌਰਾਨ ਸਟੇਜ ਦੀ ਕਾਰਵਾਈ ਕੋਮਲ ਆਲਮਵਾਲਾ ਨੇ ਨਿਭਾਈ।  ਇਸ ਮੌਕੇ ਸੁਰਜੀਤ ਸਿੰਘ ਵਿਰਕ ਬਲਾਕ ਪ੍ਰਧਾਨ ਬਾਘਾ ਪੁਰਾਣਾ, ਤਾਰ ਸਿੰਘ ਸਿੱਧੂ, ਹਰਬਿੰਦਰ ਸਿੰਘ ਚੰਨੂਵਾਲਾ, ਸੂਬੇਦਾਰ ਬਲਵੰਤ ਸਿੰਘ ,ਜਸਵੀਰ ਸਿੰਘ ਪ੍ਰਗਟ ਸਿੰਘ ,ਮਨਦੀਪ ਸਿੰਘ, ਗੁਰਪ੍ਰੀਤ ਸਿੰਘ ਸਰਪੰਚ,ਗੁਰਦੇਵ ਸਿੰਘ ਸਰਪੰਚ, ਦਰਸ਼ਨ ਸਿੰਘ, ਸ਼ਿੰਦਰ ਸਿੰਘ ਉਗੋਕੇ, ਪਲਵਿੰਦਰ ਸਿੰਘ, ਹਰਵਿੰਦਰ ਸਿੰਘ, ਤੇਜਾ ਸਿੰਘ ਸੁਖਾਨੰਦ, ਹਰਪਿੰਦਰ ਸਿੰਘ, ਜਸਵਿੰਦਰ ਸਿੰਘ ਥਰਾਜ, ਪ੍ਰਦੀਪ ਸਿੰਘ, ਬਲਰਾਜ ਸਿੰਘ, ਬਿੰਦਰ ਸਿੰਘ ਖਾਈ, ਜਗਤਾਰ ਸਿੰਘ, ਅਮਨਦੀਪ ਸਿੰਘ ਘੋਲੀਆ, ਜਸਦੀਪ ਸ਼ਰਮਾ, ਰੁਪਿੰਦਰ ਸਿੰਘ ਘੱਲ ਕਲਾਂ, ਗੁਰਪ੍ਰੀਤ ਸਿੰਘ ਪੱਤੋ ਹੀਰਾ ਸਿੰਘ, ਜਗਜੀਤ ਸਿੰਘ ਸਾਫੂਵਾਲਾ, ਜਸਵੀਰ ਸਿੰਘ, ਨਾਹਰ ਸਿੰਘ ਨੱਥੂਵਾਲਾ, ਰਮਨਜੀਤ ਸਿੰਘ ਧੂੜਕੋਟ, ਜਗਦੇਵ ਸਿੰਘ ਬੁਰਜ ਹਮੀਰਾ,ਗੁਰਚਰਨ ਸਿੰਘ, ਗੁਰਸੇਵਕ ਸਿੰਘ ਮੱਲਕੇ, ਜਸਵੀਰ ਸਿੰਘ, ਛੱਤਾ ਬਰਾੜ, ਬੂਟਾ ਸਿੰਘ, ਸੁਖਦੀਪ ਸਿੰਘ ਆਲਮਵਾਲਾ,ਜਸਵਿੰਦਰ ਸਿੰਘ ਸਮਾਲਸਰ, ਗੁਰਦੀਪ ਸਿੰਘ, ਹਰਵਿੰਦਰ ਸਿੰਘ, ਗੁਰਜਿੰਦਰ ਸਿੰਘ ਚੰਨੂਵਾਲਾ, ਕਮਲਜੀਤ ਸਿੰਘ ਆਦਿ ਹਾਜ਼ਰ ਸਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *