ਈਸੜੂ ਰੈਲੀ ਦੇ ਪੋਸਟਰਾਂ ’ਤੇ ਚੰਨੀ ਦੀ ਤਸਵੀਰ ਕਰਕੇ ਖੁੱਲ੍ਹ ਕੇ ਸਾਹਮਣੇ ਆਈ ਕਾਂਗਰਸ ਦੀ ਧੜੇਬੰਦੀ

Spread the love
ਮਾਛੀਵਾੜਾ ਸਾਹਿਬ, 11 ਅਗਸਤ (ਸੁੱਚਾ ਬੰਗੜ) –  ਕਾਂਗਰਸ ਵੱਲੋਂ 15 ਅਗਸਤ ਨੂੰ ਪੁਲਸ ਜ਼ਿਲ੍ਹਾ ਖੰਨਾ ਦੇ ਪਿੰਡ ਈਸੜੂ ਵਿਖੇ ਗੋਆ ਦੇ ਸ਼ਹੀਦ ਕਰਨਲ ਸਿੰਘ ਅਤੇ ਭੁਪਿੰਦਰ ਸਿੰਘ ਦੀ ਯਾਦ ਵਿੱਚ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਿਆਸੀ ਇਕੱਠ ਕਰਵਾਇਆ ਜਾ ਰਿਹਾ ਹੈ। ਪਰ ਇਸ ਵਾਰ ਰੈਲੀ ਤੋਂ ਪਹਿਲਾਂ ਹੀ ਪਾਰਟੀ ਅੰਦਰਲੀ ਖਿੱਚੋਤਾਣ ਪੋਸਟਰਾਂ ਰਾਹੀਂ ਜਗ-ਜ਼ਾਹਰ ਹੋ ਗਈ ਹੈ।ਖੰਨਾ ਪੁਲਿਸ ਜ਼ਿਲ੍ਹੇ ਅਧੀਨ ਆਉਂਦੇ ਖੰਨਾ, ਪਾਇਲ ਅਤੇ ਸਮਰਾਲਾ ਤਿੰਨਾਂ ਵਿਧਾਨ ਸਭਾ ਹਲਕਿਆਂ ਦੇ ਪਾਰਟੀ ਆਗੂਆਂ ਵੱਲੋਂ ਲਗਾਏ ਗਏ ਪੋਸਟਰਾਂ ਵਿੱਚ ਪ੍ਰਦੇਸ਼ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪਾਸੇ ਕਰਕੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਵੱਡੀ ਤਸਵੀਰ ਨੂੰ ਪ੍ਰਮੁੱਖਤਾ ਦਿੱਤੀ ਗਈ ਹੈ। ਖੰਨਾ ਤੋਂ ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ, ਪਾਇਲ ਤੋਂ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਅਤੇ ਸਮਰਾਲਾ ਤੋਂ ਪਾਰਟੀ ਇੰਚਾਰਜ ਰੁਪਿੰਦਰ ਸਿੰਘ ਰਾਜਾ ਗਿੱਲ ਵੱਲੋਂ ਲਗਵਾਏ ਗਏ ਪੋਸਟਰਾਂ ਵਿੱਚ ਚੰਨੀ ਦਾ ਖੁੱਲ੍ਹਾ ਸਮਰਥਨ ਨਜ਼ਰ ਆ ਰਿਹਾ ਹੈ। ਇਹ ਤਿੰਨੇ ਆਗੂ ਪਹਿਲਾਂ ਵੀ ਚੰਨੀ ਵੱਲੋਂ ਕੀਤੀਆਂ ਜਾ ਰਹੀਆਂ ਮੀਟਿੰਗਾਂ ਵਿੱਚ ਸ਼ਾਮਲ ਹੁੰਦੇ ਰਹੇ ਹਨ ਅਤੇ ਉਨ੍ਹਾਂ ਨੂੰ ਆਉਣ ਵਾਲੀਆਂ ਚੋਣਾਂ ਵਿੱਚ ਪੰਜਾਬ ਦਾ ਮੁੱਖ ਮੰਤਰੀ ਚਿਹਰਾ ਬਣਾਉਣ ਦੀ ਮੰਗ ਕਰਦੇ ਆ ਰਹੇ ਹਨ। ਦੱਸਣਯੋਗ ਹੈ ਕਿ ਪਾਰਟੀ ਦੇ ਸੂਬਾ ਇੰਚਾਰਜ ਭੁਪੇਸ਼ ਬਘੇਲ ਵੱਲੋਂ ਪਿਛਲੇ 8 ਦਿਨਾਂ ਦੇ ਪੰਜਾਬ ਦੌਰੇ ਦੌਰਾਨ ਧੜੇਬੰਦੀ ਖਤਮ ਕਰਨ ਦੇ ਯਤਨ ਕੀਤੇ ਗਏ ਸਨ, ਪਰ ਇਸਦਾ ਉਲਟ ਅਸਰ ਦੇਖਣ ਨੂੰ ਮਿਲਿਆ। ਹਾਲ ਹੀ ਵਿੱਚ ਹੋਈ ਖੰਨਾ ਦੀ ਰੈਲੀ ਦੌਰਾਨ ਵੀ ਰਾਜਾ ਵੜਿੰਗ ਨੇ ਨਾਮ ਨਾ ਲੈਂਦੇ ਹੋਏ ਗੁਰਕੀਰਤ ਕੋਟਲੀ ਨੂੰ ਚੰਨੀ ਦਾ ਵਧੇਰੇ ਸਮਰਥਨ ਨਾ ਕਰਨ ਦੇ ਇਸ਼ਾਰੇ ਕੀਤੇ ਸਨ।ਇਸ ਦੇ ਬਾਵਜੂਦ ਈਸੜੂ ਰੈਲੀ ਦੇ ਪੋਸਟਰਾਂ ’ਤੇ ਚੰਨੀ ਦੀਆਂ ਵੱਡੀਆਂ ਤਸਵੀਰਾਂ ਲਗਾ ਕੇ ਤਿੰਨੋਂ ਆਗੂਆਂ ਨੇ ਇਹ ਸੰਕੇਤ ਦੇ ਦਿੱਤਾ ਹੈ ਕਿ ਉਹ ਚੰਨੀ ਦੇ ਨਾਲ ਖੜ੍ਹੇ ਹਨ। ਸਿਆਸੀ ਮਾਹਰਾਂ ਦਾ ਕਹਿਣਾ ਹੈ ਕਿ ਪੰਜਾਬ ਕਾਂਗਰਸ ਵਿੱਚ ਵਧ ਰਹੀ ਇਸ ਅੰਦਰੂਨੀ ਖਿੱਚੋਤਾਣ ਕਾਰਨ ਵਰਕਰਾਂ ਵਿੱਚ ਨਿਰਾਸ਼ਾ ਪੈਦਾ ਹੋ ਰਹੀ ਹੈ। ਜੇਕਰ ਹਾਈਕਮਾਂਡ ਨੇ ਸਮੇਂ ਸਿਰ ਇਸ ਨੂੰ ਨਾ ਰੋਕਿਆ ਤਾਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਨੂੰ ਇਸ ਦਾ ਨੁਕਸਾਨ ਝੱਲਣਾ ਪੈ ਸਕਦਾ ਹੈ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *