*ਸੂਬਾ ਪੰਜਾਬ ਵਿਖੇ ਵਧਦਾ ਜਾ ਰਿਹਾ ਬੇਖੌਫ ਗੁੰਡਾਰਾਜ : ਅਜੇ ਮੰਗੂਪੁਰ ਜ਼ਿਲਾ ਪ੍ਰਧਾਨ ਕਾਂਗਰਸ*

Spread the love
ਬਲਾਚੌਰ 12 ਅਗਸਤ(ਜਤਿੰਦਰ ਪਾਲ ਸਿੰਘ ਕਲੇਰ ) ਬਲਾਚੌਰ-ਪੰਜਾਬ ਅੰਦਰ ਗੈਂਗਸਟਰਾਂ ਦੇ ਹੌਸਲੇ ਹੁੰਦੇ ਜਾ ਰਹੇ ਬੁਲੰਦ ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਅਜੇ ਮੰਗੂਪੁਰ ਜ਼ਿਲਾ ਪ੍ਰਧਾਨ ਕਾਂਗਰਸ ਨੇ ਪੱਤਰਕਾਰ ਭਾਈਚਾਰੇ ਨਾਲ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਵੇਲੇ ਇਨ੍ਹਾਂ ਗੈਂਗਸਟਰਾਂ ਨੂੰ ਠੱਲ ਪਾਈ ਜਾ ਚੁੱਕੀ ਸੀ ਪਰ ਮੌਕੇ ਦੀ ਸਰਕਾਰ ਵੇਲੇ ਸੂਬਾ ਪੰਜਾਬ ਅੰਦਰ ਫਿਰ ਤੋਂ ਗੁੰਡਾਰਾਜ ਆਪਣੇ ਪੈਰ ਪਸਾਰ ਰਿਹਾ। ਬੀਤੇ ਦਿਨੀ ਹਲਕਾ ਬਲਾਚੌਰ ਦੇ ਪਿੰਡ-ਸੜੋਆ ਵਿਖੇ ਅਣਪਛਾਤੇ ਵੱਲੋਂ ਪਿਸਤੌਲ ਦੀ ਨੋਕ ਤੇ ਭਾਰਤ ਗੈਸ ਏਜਸ਼ੀ ਤੋਂ ਨਕਦੀ ਚੋਰੀ ਕੀਤੀ ਗਈ।  ਨਸ਼ਾ ਤਸਕਰ ਬਿਨਾ ਪੁਲਿਸ ਦੇ ਡਰ ਤੋਂ ਬੇਖੌਫ ਨਸ਼ੇ ਦਾ ਕਾਰੋਬਾਰ ਵਧਾ ਰਹੇ ਹਨ। ਗ਼ੌਰ ਤਲਬ ਹੈ ਕਿ ਪਿਛਲੇ 6 ਮਹੀਨਿਆਂ ਵਿੱਚ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਅੰਦਰ ਫਿਰੌਤੀਆਂ ਦੇ ਮਾਮਲੇ ਵਧਦੇ ਹੀ ਜਾ ਰਹੇ ਹਨ।ਆਪ ਸਰਕਾਰ ਵੇਲੇ ਪੰਜਾਬ ਵਿਚ ਕਤਲ, ਫਿਰੌਤੀਆਂ ਦੀਆਂ ਖ਼ਬਰਾਂ ਅਸੀਂ ਆਏ ਦਿਨ ਅਖਬਾਰਾਂ ਦੀਆਂ ਸੁਰਖ਼ੀਆਂ ‘ਤੇ ਦੇਖਦੇ ਰਹਿੰਦੇ ਹਾਂ। ਪੰਜਾਬ ਵਿਚ ਕਾਨੂੰਨ ਵਿਵਸਥਾ ਕਾਇਮ ਰੱਖਣ ਵਿਚ‘ਆਪ’ ਸਰਕਾਰ ਪੂਰੀ ਤਰ੍ਹਾਂ ਫੇਲ ਸਾਬਤ ਹੋਈ ਹੈ। ਸਰਕਾਰ ਦੀ ਢਿੱਲ ਕਰ ਕੇ ਹੀ ਇਨ੍ਹਾਂ ਗੁੰਡਿਆਂ, ਬਦਮਾਸ਼ਾਂ ਦੇ ਹੌਸਲੇ ਬੁਲੰਦ ਹੁੰਦੇ ਜਾ ਰਹੇ ਹਨ ਅਤੇ ਗੁੰਡਾਰਾਜ ਦੇ ਵੱਧਦਾ ਜਾ ਰਿਹੈ।ਜਦ ਕਾਰੋਬਾਰੀ ਸੁਰੱਖਿਅਤ ਨਹੀ ਹੈ ਪੰਜਾਬ ਤਰੱਕੀ ਵੱਲ ਕਿਵੇਂ ਵਧ ਸਕਦਾ ਹੈ। ਅਜੇ ਮੰਗੂਪੁਰ ਨੇ ਸਰਕਾਰ ਨੂੰ ਇਨ੍ਹਾਂ ਗੈਂਗਸਟਰਾਂ ਨੂੰ ਨੱਥ ਪਾਉਣ ਲਈ ਸਖ਼ਤ ਕਦਮ ਚੁੱਕਣ ਲਈ ਕਿਹਾ ਅਤੇ ਲੋਕਾਂ ਨੂੰ ਵੀ ਸਭ ਕੁੱਝ ਸੋਚ ਸਮਝ ਕੇ ਸਰਕਾਰ ਬਣਾਉਣ ਦੀ ਅਪੀਲ ਕੀਤੀ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *