ਜਗਰਾਉਂ12 ਅਗਸਤ (ਜਸਵਿੰਦਰ ਸਿੰਘ ਡਾਂਗੀਆ) ਭਾਰਤੀ ਜਨਤਾ ਪਾਰਟੀ ਜਗਰਾਉਂ ਦੇ ਜ਼ਿਲ੍ਹਾ ਪ੍ਰਧਾਨ ਡਾ. ਰਾਜਿੰਦਰ ਸ਼ਰਮਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲਗਾਤਾਰ ਲੋਕ ਭਾਜਪਾ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਵੱਖ-ਵੱਖ ਰਾਜਨੀਤਕ ਪਾਰਟੀਆਂ ਨਾਲ ਸਬੰਧਿਤ ਵਰਕਰ ਅਤੇ ਆਗੂ ਭਾਜਪਾ ਦਾ ਪੱਲਾ ਫੜ ਰਹੇ ਹਨ, ਜਿਸ ਨਾਲ ਪਾਰਟੀ ਦਾ ਆਧਾਰ ਲਗਾਤਾਰ ਮਜ਼ਬੂਤ ਹੋ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਜਨਰਲ ਸਕੱਤਰ ਪ੍ਰਦੀਪ ਜੰਡ ਦੀ ਪ੍ਰੇਰਨਾ ਸਦਕਾ ਪਿੰਡ ਫੱਲੇਵਾਲ, ਸਰਕਲ ਜੋਧਾਂ ਨਾਲ ਸਬੰਧਿਤ ਆਮ ਆਦਮੀ ਪਾਰਟੀ ਦੀ ਮਹਿਲਾ ਆਗੂ ਕੁਲਵਿੰਦਰ ਕੌਰ ਨੇ ਆਪਣੇ ਸਾਥੀਆਂ ਸਮੇਤ ‘ਆਪ’ ਨੂੰ ਅਲਵਿਦਾ ਕਹਿ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਡਾ. ਰਾਜਿੰਦਰ ਸ਼ਰਮਾ ਨੇ ਕੁਲਵਿੰਦਰ ਕੌਰ ਸਮੇਤ ਜਸਪਾਲ ਕੌਰ, ਹਸੀਨਾ, ਸੀਮਾ ਰਾਣੀ, ਅਮਰਜੀਤ ਕੌਰ, ਸੁਖਵਿੰਦਰ ਕੌਰ, ਪਰਮਜੀਤ ਕੌਰ, ਚਰਨਜੀਤ ਕੌਰ, ਬਲਜਿੰਦਰ ਕੌਰ, ਰਾਜਵੰਤ ਕੌਰ, ਪਰਮਜੀਤ ਕੌਰ, ਕਰਮਜੀਤ ਕੌਰ, ਅਮਨਦੀਪ ਕੌਰ, ਅਮਰਜੀਤ ਕੌਰ, ਸ਼ਾਈਨਾ ਬੇਗਮ ਅਤੇ ਹਰਮਨਦੀਪ ਕੌਰ ਦਾ ਭਾਜਪਾ ਵਿੱਚ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਦੁਨੀਆ ਦੀ ਸਭ ਤੋਂ ਵੱਡੀ ਰਾਜਨੀਤਕ ਪਾਰਟੀ ਭਾਜਪਾ ਵਿੱਚ ਹਰੇਕ ਵਰਕਰ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਂਦਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕੇਂਦਰ ਦੀ ਮੋਦੀ ਸਰਕਾਰ ਦੇ 12 ਸਾਲਾਂ ਦੇ ਕਾਰਜਕਾਲ ਦੌਰਾਨ ਦੇਸ਼ ਨੇ ਵੱਖ-ਵੱਖ ਖੇਤਰਾਂ ਵਿੱਚ ਤਰੱਕੀ ਕੀਤੀ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਸੂਬਿਆਂ ਵਿੱਚ ਡਬਲ ਇੰਜਨ ਦੀ ਸਰਕਾਰ ਹੈ, ਉੱਥੇ ਵਿਕਾਸ ਦੀ ਰਫ਼ਤਾਰ ਲਗਾਤਾਰ ਤੇਜ਼ ਹੋ ਰਹੀ ਹੈ। ਡਾ. ਸ਼ਰਮਾ ਨੇ ਕਿਹਾ ਕਿ ਪੰਜਾਬ ਦੇ ਸੂਝਵਾਨ ਲੋਕ ਵੀ ਸੂਬੇ ਵਿੱਚ ਡਬਲ ਇੰਜਨ ਦੀ ਸਰਕਾਰ ਦੇਖਣਾ ਚਾਹੁੰਦੇ ਹਨ, ਜਿਸ ਕਾਰਨ ਭਾਜਪਾ ਨੂੰ ਪੰਜਾਬ ਵਿੱਚ ਲਗਾਤਾਰ ਮਜ਼ਬੂਤੀ ਮਿਲ ਰਹੀ ਹੈ। ਇਸ ਮੌਕੇ ਸਾਬਕਾ ਜ਼ਿਲ੍ਹਾ ਪ੍ਰਧਾਨ ਮੇਜਰ ਸਿੰਘ ਦੇਤਵਾਲ, ਸਰਕਲ ਪ੍ਰਧਾਨ ਰਣਜੀਤ ਸਿੰਘ ਬਾਠ, ਜ਼ਿਲ੍ਹਾ ਜਨਰਲ ਸਕੱਤਰ ਪ੍ਰਦੀਪ ਜੰਡ, ਸੁਮਿਤ ਅਰੋੜਾ, ਵਿਸ਼ਾਲ ਭਰਤ, ਮਹੀਪਾਲ ਕੁਮਾਰ, ਕਰਮਜੀਤ ਸਿੰਘ, ਅਮਰਿੰਦਰ ਸਿੰਘ, ਬਾਬਾ ਜਗਤਾਰ ਸਿੰਘ, ਜਤਿੰਦਰ ਸਿੰਘ, ਹਰਮਨਜੀਤ ਸਿੰਘ, ਕਰਮਜੀਤ ਸਿੰਘ, ਬਲਵਿੰਦਰ ਸਿੰਘ ਸਮੇਤ ਹੋਰ ਭਾਜਪਾ ਆਗੂ ਅਤੇ ਵਰਕਰ ਹਾਜ਼ਰ ਸਨ।