15 ਅਗਸਤ ਲਈ ਖੰਨਾ ਪੁਲਿਸ ਅਲਰਟ,  ਐਸ ਐਸ ਪੀ ਦਾ ਸ਼ਰਾਰਤੀ ਅਨਸਰਾਂ ਨੂੰ ਸਖਤ ਸੰਦੇਸ਼ – ਨਸ਼ਾ ਤਸਕਰਾਂ ਖਿਲਾਫ ਮੁਹਿੰਮ ਹੋਵੇਗੀ ਹੋਰ ਤੇਜ਼

Spread the love
ਮਾਛੀਵਾੜਾ ਸਾਹਿਬ, 12 ਅਗਸਤ (ਸੁੱਚਾ ਬੰਗੜ) –  ਦੇਸ਼ ਦੀ 80ਵੀਂ ਅਜ਼ਾਦੀ ਦਿਹਾੜੇ ਦੀਆਂ ਤਿਆਰੀਆਂ ਦੇ ਮੱਦੇਨਜ਼ਰ *ਪੁਲਿਸ ਜ਼ਿਲ੍ਹਾ ਖੰਨਾ* ਵੱਲੋਂ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਖੰਨਾ ਦੇ ਐਸ ਐਸ ਪੀ ਡਾ.ਦਰਪਣ ਆਹਲੂਵਾਲੀਆ ਨੇ ਦੱਸਿਆ ਕਿ ਅਜ਼ਾਦੀ ਦਿਵਸ ਦੇ ਮੌਕੇ ‘ਤੇ ਜ਼ਿਲ੍ਹੇ ਭਰ ਵਿੱਚ ਵੱਖ-ਵੱਖ ਥਾਵਾਂ ‘ਤੇ ਚੈਕਿੰਗ ਨਾਕੇ ਲਗਾਏ ਗਏ ਹਨ। ਅਮਨ-ਕਾਨੂੰਨ ਬਰਕਰਾਰ ਰੱਖਣ ਲਈ ਵਾਧੂ ਪੁਲਿਸ ਜਵਾਨਾਂ ਦੀ ਤਾਇਨਾਤੀ ਵੀ ਕੀਤੀ ਗਈ ਹੈ। ਉਹਨਾਂ ਨੇ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰਦਾ ਹੈ ਤਾਂ ਉਸਨੂੰ ਕਿਸੇ ਵੀ ਸੂਰਤ ਵਿੱਚ ਬਖਸ਼ਿਆ ਨਹੀਂ ਜਾਵੇਗਾ। ਕਾਨੂੰਨ ਨੂੰ ਹੱਥ ਵਿੱਚ ਲੈਣ ਵਾਲਿਆਂ ਖਿਲਾਫ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।ਨਸ਼ਿਆਂ ਖਿਲਾਫ ਚਲਾਈ ਮੁਹਿੰਮ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਨਸ਼ਾ ਵੇਚਣ ਵਾਲਿਆਂ ਵਿਰੁੱਧ ਲਗਾਤਾਰ ਕਾਰਵਾਈ ਜਾਰੀ ਹੈ। ਬਹੁਤ ਜਲਦ ਇਸ ਧੰਦੇ ਨਾਲ ਜੁੜੇ ਵੱਡੇ ਮੁਖੀਆਂ ਨੂੰ ਵੀ ਗ੍ਰਿਫਤ ਵਿੱਚ ਲਿਆ ਜਾਵੇਗਾ। ਪਿਛਲੇ ਦਿਨਾਂ ਦੌਰਾਨ ਪੁਲਿਸ ਨੇ ਕਈ ਤਸਕਰਾਂ ਦੀ ਕਰੋੜਾਂ ਰੁਪਏ ਦੀ ਜਾਇਦਾਦ ਵੀ ਕੁੜਕ ਕੀਤੀ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਪੂਰਾ ਖੰਨਾ ਜ਼ਿਲ੍ਹਾ ਨਸ਼ਾ ਮੁਕਤ ਨਹੀਂ ਹੁੰਦਾ ਇਹ ਮੁਹਿੰਮ ਇਸੇ ਤਰ੍ਹਾਂ ਚਲਦੀ ਰਹੇਗੀ। ਨਸ਼ਾ ਛੱਡਣ ਦੇ ਚਾਹਵਾਨ ਨੌਜਵਾਨਾਂ ਲਈ ਕਾਉਂਸਲਿੰਗ ਕਰਵਾ ਕੇ ਉਨ੍ਹਾਂ ਨੂੰ ਨਸ਼ਾ ਛਡਾਊ ਕੇਂਦਰਾਂ ਵਿੱਚ ਦਾਖਲ ਕਰਵਾਇਆ ਜਾ ਰਿਹਾ ਹੈ। ਇਸ ਉਪਰਾਲੇ ਸਦਕਾ ਕਈ ਨੌਜਵਾਨ ਨਸ਼ੇ ਦੀ ਆਦਤ ਛੱਡ ਕੇ ਮੁੱਖ ਧਾਰਾ ਵਿੱਚ ਵਾਪਸ ਆ ਚੁੱਕੇ ਹਨ। ਉਹਨਾਂ ਨੇ ਅੱਗੇ ਦੱਸਿਆ ਕਿ ਮੈਡੀਕਲ ਨਸ਼ਿਆਂ ‘ਤੇ ਨਕੇਲ ਕੱਸਣ ਲਈ ਡਰੱਗ ਇੰਸਪੈਕਟਰ ਦੇ ਨਾਲ ਮਿਲ ਕੇ ਮੈਡੀਕਲ ਸਟੋਰਾਂ ਦੀ ਚੈਕਿੰਗ ਵੀ ਕੀਤੀ ਜਾ ਰਹੀ ਹੈ ਅਤੇ ਇਹ ਮੁਹਿੰਮ ਆਉਣ ਵਾਲੇ ਦਿਨਾਂ ਵਿੱਚ ਹੋਰ ਤੇਜ਼ ਕੀਤੀ ਜਾਵੇਗੀ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *