ਅੰਤਰਰਾਸ਼ਟਰੀ ਯੁਵਾ ਦਿਵਸ ਮੌਕੇ ਸਰਵਿੰਗ ਹੈਂਡਸ ਵੈਲਫੇਅਰ ਸੋਸਾਇਟੀ ਸਨਮਾਨਿਤ

Spread the love
ਨੂਰਪੁਰ ਬੇਦੀ : ਦਲਜੀਤ ਚਨੌਲੀ  (12/8/26)ਅੰਤਰਰਾਸ਼ਟਰੀ ਯੁਵਾ ਦਿਵਸ ਮੌਕੇ ਰੋਟਰੀ ਕਲੱਬ ਰੂਪਨਗਰ ਵੱਲੋਂ ਸਮਾਜ ਸੇਵਾ ਦੇ ਖੇਤਰ ਵਿੱਚ ਸ਼ਲਾਘਾਯੋਗ ਯੋਗਦਾਨ ਪਾਉਣ ਲਈ ਸਰਵਿੰਗ ਹੈਂਡਸ ਵੈਲਫੇਅਰ ਸੋਸਾਇਟੀ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।ਸਰਵਿੰਗ ਹੈਂਡਸ ਵੈਲਫੇਅਰ ਸੋਸਾਇਟੀ ਵੱਲੋਂ ਪਿਛਲੇ ਸਮੇਂ ਤੋਂ ਲਗਾਤਾਰ ਖੂਨਦਾਨ ਕੈਂਪ ਲਗਾਏ ਜਾ ਰਹੇ ਹਨ। ਸੋਸਾਇਟੀ ਹੁਣ ਤੱਕ ਅਨੇਕਾਂ ਖੂਨਦਾਨ ਕੈਂਪ ਲਗਾ ਚੁੱਕੀ ਹੈ, ਜਿਨ੍ਹਾਂ ਰਾਹੀਂ ਇਕੱਠਾ ਕੀਤਾ ਖੂਨ ਲੋੜਵੰਦ ਮਰੀਜ਼ਾਂ ਤੱਕ ਪਹੁੰਚਾਉਣ ਵਿੱਚ ਸਹਾਇਤਾ ਕੀਤੀ ਜਾਂਦੀ ਹੈ। ਖਾਸ ਕਰਕੇ ਐਮਰਜੈਂਸੀ ਸਮੇਂ ਲੋੜਵੰਦ ਮਰੀਜ਼ਾਂ ਲਈ ਖੂਨ ਦਾ ਪ੍ਰਬੰਧ ਕਰਕੇ ਉਨ੍ਹਾਂ ਦੀ ਜ਼ਿੰਦਗੀ ਬਚਾਉਣ ਵਿੱਚ ਯੋਗਦਾਨ ਪਾਇਆ ਜਾਂਦਾ ਹੈ।ਖੂਨਦਾਨ ਤੋਂ ਇਲਾਵਾ ਸੋਸਾਇਟੀ ਵੱਲੋਂ ਲੋੜਵੰਦ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਮਰੀਜ਼ਾਂ ਦੀ ਮਦਦ ਲਈ ਮੈਡੀਕਲ ਬੈੱਡ, ਆਕਸੀਜਨ ਮਸ਼ੀਨ, ਵ੍ਹੀਲਚੇਅਰ, ਟ੍ਰਾਈਸਾਈਕਲ, ਵਾਕਰ ਅਤੇ ਹੋਰ ਜ਼ਰੂਰੀ ਮੈਡੀਕਲ ਸਾਮਾਨ ਵੀ ਮੁਹੱਈਆ ਕਰਵਾਇਆ ਜਾਂਦਾ ਹੈ। ਸੋਸਾਇਟੀ ਦਾ ਉਦੇਸ਼ ਲੋੜ ਦੇ ਸਮੇਂ ਹਰ ਸੰਭਵ ਮਦਦ ਪਹੁੰਚਾ ਕੇ ਮਨੁੱਖਤਾ ਦੀ ਸੇਵਾ ਕਰਨਾ ਹੈ।ਸਨਮਾਨ ਪ੍ਰਾਪਤ ਕਰਦੇ ਹੋਏ ਸੋਸਾਇਟੀ ਦੇ ਪ੍ਰਧਾਨ ਹੇਮੰਤ ਸੈਣੀ, ਸੰਜੀਵ ਮੋਠਾਂਪੁਰ ਅਤੇ ਹਰਦੀਪ ਸੀ.ਏ. ਨੇ ਰੋਟਰੀ ਕਲੱਬ ਰੂਪਨਗਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਸਨਮਾਨ ਸੋਸਾਇਟੀ ਦੇ ਸਮੂਹ ਮੈਂਬਰਾਂ, ਖੂਨਦਾਤਾਵਾਂ ਅਤੇ ਸਹਿਯੋਗੀਆਂ ਦੀ ਸਾਂਝੀ ਮਿਹਨਤ ਦਾ ਸਨਮਾਨ ਹੈ। ਇਹ ਸਨਮਾਨ ਉਨ੍ਹਾਂ ਨੂੰ ਭਵਿੱਖ ਵਿੱਚ ਹੋਰ ਉਤਸ਼ਾਹ ਅਤੇ ਸਮਰਪਣ ਨਾਲ ਸਮਾਜ ਸੇਵਾ ਕਰਨ ਲਈ ਪ੍ਰੇਰਿਤ ਕਰੇਗਾ।ਰੋਟਰੀ ਕਲੱਬ ਰੂਪਨਗਰ ਵੱਲੋਂ ਸੋਸਾਇਟੀ ਦੇ ਸੇਵਾ ਕਾਰਜਾਂ ਦੀ ਸ਼ਲਾਘਾ ਕਰਦਿਆਂ ਕਿਹਾ ਗਿਆ ਕਿ ਨੌਜਵਾਨਾਂ ਵੱਲੋਂ ਸਮਾਜ ਦੀ ਭਲਾਈ ਲਈ ਕੀਤੇ ਜਾ ਰਹੇ ਅਜਿਹੇ ਉਪਰਾਲੇ ਹੋਰਨਾਂ ਲਈ ਵੀ ਪ੍ਰੇਰਣਾ ਦਾ ਸਰੋਤ ਹਨ। ਸਰਵਿੰਗ ਹੈਂਡਸ ਵੈਲਫੇਅਰ ਸੋਸਾਇਟੀ ਵੱਲੋਂ ਭਵਿੱਖ ਵਿੱਚ ਵੀ ਖੂਨਦਾਨ ਕੈਂਪਾਂ ਅਤੇ ਲੋੜਵੰਦ ਮਰੀਜ਼ਾਂ ਦੀ ਸਹਾਇਤਾ ਦੇ ਕਾਰਜ ਲਗਾਤਾਰ ਜਾਰੀ ਰੱਖਣ ਦਾ ਭਰੋਸਾ ਦਿੱਤਾ ਗਿਆ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *