ਕੂੜੇ ਦਾ ਡੰਪ ਦੇਖ ਨਗਰ ਕੌਂਸਲ ਪ੍ਰਧਾਨ ਨੇ ਸ਼ਹਿਰ ਵਾਸੀਆਂ ਨੂੰ ਸਫਾਈ ਵਿੱਚ ਸਹਿਯੋਗ ਦੀ ਕੀਤੀ ਅਪੀਲ  ਰਾਧਾ ਕ੍ਰਿਸ਼ਨ ਪਾਰਕ 24 ਲੱਖ ਨਾਲ ਆਧੁਨਿਕ ਬਣੇਗਾ-ਕੁੰਦਰਾ

Spread the love
ਮਾਛੀਵਾੜਾ ਸਾਹਿਬ, 12 ਅਗਸਤ (ਸੁੱਚਾ ਬੰਗੜ) -ਸ਼ਹਿਰ ਨੂੰ ਸਾਫ-ਸੁਥਰਾ ਬਣਾਉਣ ਦੇ ਦਾਅਵਿਆਂ ਦੇ ਬਾਵਜੂਦ ਅਡਿਆਣਾ ਰੋਡ ‘ਤੇ ਕੂੜੇ ਦੇ ਢੇਰ ਲੱਗੇ ਹੋਣ ਕਾਰਨ ਨਗਰ ਕੌਂਸਲ ਪ੍ਰਧਾਨ ਮੋਹਿਤ ਕੁੰਦਰਾ ਨੇ ਨਾਗਰਿਕਾਂ ਨੂੰ ਸਖਤ ਸ਼ਬਦਾਂ ਵਿੱਚ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ। ਅੱਜ ਨਗਰ ਕੌਂਸਲ ਪ੍ਰਧਾਨ ਮੋਹਿਤ ਕੁੰਦਰਾ ਨੇ ਰਾਧਾ ਕ੍ਰਿਸ਼ਨ ਪਾਰਕ ਦੇ ਨੇੜੇ ਅਡਿਆਣਾ ਰੋਡ ਦਾ ਅਚਾਨਕ ਦੌਰਾ ਕੀਤਾ। ਉੱਥੇ ਫਿਰ ਤੋਂ ਕੂੜੇ ਦੇ ਵੱਡੇ-ਵੱਡੇ ਡੰਪ ਲੱਗੇ ਦੇਖ ਕੇ ਉਨ੍ਹਾਂ ਨੇ ਨਿਰਾਸ਼ਾ ਜ਼ਾਹਰ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਕੁਝ ਦਿਨ ਪਹਿਲਾਂ ਵੀ ਇਸੇ ਥਾਂ ਦੀ ਕੂੜੇ ਨਾਲ ਭਰੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਸੀ। ਨਗਰ ਕੌਂਸਲ ਨੇ ਉਸ ਵਿਅਕਤੀ ਦੀ ਸ਼ਿਕਾਇਤ ਦਾ ਵਿਰੋਧ ਕਰਨ ਦੀ ਬਜਾਏ ਉਸਦਾ ਧੰਨਵਾਦ ਕੀਤਾ ਅਤੇ ਤੁਰੰਤ ਮੁਲਾਜ਼ਮ ਭੇਜ ਕੇ ਉਸ ਜਗ੍ਹਾ ਦੀ ਸਫਾਈ ਕਰਵਾ ਦਿੱਤੀ ਸੀ। ਪਰ ਦੋ ਦਿਨ ਬਾਅਦ ਹੀ ਲੋਕਾਂ ਵੱਲੋਂ ਫਿਰ ਉੱਥੇ ਕੂੜਾ ਸੁੱਟ ਦਿੱਤਾ ਗਿਆ।ਪ੍ਰਧਾਨ ਨੇ ਕਿਹਾ ਕਿ ਨਗਰ ਕੌਂਸਲ ਦੇ ਸਫਾਈ ਕਰਮਚਾਰੀ ਦਿਨ-ਰਾਤ ਮਿਹਨਤ ਕਰਕੇ ਸ਼ਹਿਰ ਨੂੰ ਸਾਫ ਰੱਖਣ ਵਿੱਚ ਜੁਟੇ ਹੋਏ ਹਨ। ਪਰ ਜੇਕਰ ਸ਼ਹਿਰ ਵਾਸੀ ਹੀ ਸਹਿਯੋਗ ਨਾ ਕਰਨ ਤਾਂ ਸਫਾਈ ਰੱਖਣਾ ਮੁਸ਼ਕਲ ਹੋ ਜਾਂਦਾ ਹੈ। ਉਨ੍ਹਾਂ ਅਪੀਲ ਕੀਤੀ ਕਿ ਘਰਾਂ ਦਾ ਕੂੜਾ ਇਕੱਠਾ ਕਰਕੇ ਨਗਰ ਕੌਂਸਲ ਦੀ ਗੱਡੀ ਆਉਣ ‘ਤੇ ਉਸੇ ਵਿੱਚ ਪਾਇਆ ਜਾਵੇ। ਗਲੀਆਂ, ਪਾਰਕਾਂ ਅਤੇ ਸੜਕਾਂ ਦੇ ਕਿਨਾਰੇ ਕੂੜਾ ਨਾ ਸੁੱਟਿਆ ਜਾਵੇ। ਸ਼ਹਿਰ ਨੂੰ ਸੁੰਦਰ ਰੱਖਣਾ ਸਿਰਫ ਪ੍ਰਧਾਨ ਜਾਂ ਨਗਰ ਕੌਂਸਲ ਦੀ ਜ਼ਿੰਮੇਵਾਰੀ ਨਹੀਂ, ਇਹ ਸਾਡੇ ਸਾਰਿਆਂ ਦਾ ਫਰਜ਼ ਹੈ।ਮੋਹਿਤ ਕੁੰਦਰਾ ਨੇ ਕਿਹਾ ਕਿ ਅਡਿਆਣਾ ਰੋਡ ਲੰਬੇ ਸਮੇਂ ਤੋਂ ਖਸਤਾ ਹਾਲਤ ਵਿੱਚ ਹੈ, ਪਰ ਇਹ ਸੜਕ ਨਗਰ ਕੌਂਸਲ ਦੇ ਅਧੀਨ ਨਹੀਂ ਸਗੋਂ ਪੀ.ਡਬਲਯੂ.ਡੀ ਦੇ ਅਧੀਨ ਆਉਂਦੀ ਹੈ। ਫਿਰ ਵੀ ਨਗਰ ਕੌਂਸਲ ਵੱਲੋਂ ਇਸ ਸੜਕ ਦੀ ਮੁਰੰਮਤ ਲਈ ਸਬੰਧਤ ਵਿਭਾਗ ਨਾਲ ਗੱਲ ਕਰਕੇ ਜਲਦੀ ਹੱਲ ਕੱਢਣ ਦੀ ਕੋਸ਼ਿਸ਼ ਕੀਤੀ ਜਾਵੇਗੀ।ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਰਾਧਾ ਕ੍ਰਿਸ਼ਨ ਪਾਰਕ ਨੂੰ ਆਧੁਨਿਕ ਰੂਪ ਦੇਣ ਲਈ 24 ਲੱਖ ਰੁਪਏ ਦਾ ਟੈਂਡਰ ਪਾਸ ਹੋ ਚੁੱਕਾ ਹੈ। ਕਈ ਸਰਕਾਰਾਂ ਅਤੇ ਕਈ ਪ੍ਰਧਾਨ ਬਦਲ ਚੁੱਕੇ ਹਨ ਪਰ ਇਸ ਪਾਰਕ ਵੱਲ ਕਿਸੇ ਦਾ ਧਿਆਨ ਨਹੀਂ ਗਿਆ। ਹੁਣ ਇਸ ਪਾਰਕ ਨੂੰ ਨਵੇਂ ਸਿਰੇ ਤੋਂ ਸਜਾਇਆ ਜਾਵੇਗਾ ਤਾਂ ਜੋ ਬੱਚਿਆਂ ਅਤੇ ਬਜ਼ੁਰਗਾਂ ਨੂੰ ਬੈਠਣ ਲਈ ਵਧੀਆ ਜਗ੍ਹਾ ਮਿਲ ਸਕੇ।ਪ੍ਰਧਾਨ ਨੇ ਕਿਹਾ ਕਿ ਸ਼ਹਿਰ ਵਿੱਚ ਹੁਣ ਤੱਕ ਕਈ ਵਿਕਾਸ ਕਾਰਜ ਮੁਕੰਮਲ ਹੋ ਚੁੱਕੇ ਹਨ ਅਤੇ ਹੋਰ ਕਈ ਕੰਮਾਂ ਦੇ ਟੈਂਡਰ ਲੱਗ ਚੁੱਕੇ ਹਨ, ਜਿਨ੍ਹਾਂ ‘ਤੇ ਜਲਦੀ ਕੰਮ ਸ਼ੁਰੂ ਕਰਵਾਇਆ ਜਾਵੇਗਾ। ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਮਾਛੀਵਾੜਾ ਸਾਹਿਬ ਦੇ ਸਮਝਦਾਰ ਅਤੇ ਇਮਾਨਦਾਰ ਨਾਗਰਿਕ ਸ਼ਹਿਰ ਨੂੰ ਸਾਫ-ਸੁਥਰਾ ਰੱਖਣ ਵਿੱਚ ਨਗਰ ਕੌਂਸਲ ਦਾ ਪੂਰਾ ਸਾਥ ਦੇਣਗੇ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *