ਮੈਰਿਟ ਦੀ ਰੌਸ਼ਨੀ ਨਾਲ ਮਨਪ੍ਰੀਤ ਕੌਰ ਦੇ ਸੁਪਨਿਆਂ ਨੂੰ ਮਿਲੀ ਉਡਾਣ ਆਂਗਣਵਾੜੀ ਵਰਕਰ ਵਜੋਂ ਨਵੀਂ ਜ਼ਿੰਮੇਵਾਰੀ ਸੰਭਾਲੀ; ਪਾਰਦਰਸ਼ੀ ਨਿਯੁਕਤੀ ਪ੍ਰਕਿਰਿਆ ਦੀ ਕੀਤੀ ਸ਼ਲਾਘਾ

Spread the love
ਜੈਤੋ, 12 ਅਗਸਤ (ਮਨਜੀਤ ਸਿੰਘ ਢੱਲਾ)- ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਚਲਾਏ ਜਾ ਰਹੇ ‘ਮਿਸ਼ਨ ਰੋਜ਼ਗਾਰ’ ਤਹਿਤ ਮੈਰਿਟ ਅਤੇ ਪਾਰਦਰਸ਼ੀ ਪ੍ਰਕਿਰਿਆ ਰਾਹੀਂ ਕੀਤੀਆਂ ਜਾ ਰਹੀਆਂ ਨਿਯੁਕਤੀਆਂ ਦੀ ਲੜੀ ਤਹਿਤ ਪਿੰਡ ਰੋਮਾਣਾ ਅਲਬੇਲ ਸਿੰਘ ਦੀ ਮਨਪ੍ਰੀਤ ਕੌਰ ਪੁੱਤਰੀ ਆਤਮਾ ਸਿੰਘ ਨੂੰ ਆਂਗਣਵਾੜੀ ਵਰਕਰ ਵਜੋਂ ਨਿਯੁਕਤੀ ਪੱਤਰ ਸੌਂਪਿਆ ਗਿਆ।ਨਿਯੁਕਤੀ ਪੱਤਰ ਦਫ਼ਤਰ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਕੋਟਕਪੂਰਾ-2 ਵਿਖੇ ਹੋਏ ਸਾਦੇ ਸਮਾਗਮ ਦੌਰਾਨ ਦਿੱਤਾ ਗਿਆ। ਮਨਪ੍ਰੀਤ ਕੌਰ ਦੀ ਤਾਇਨਾਤੀ ਪਿੰਡ ਰੋਮਾਣਾ ਅਲਬੇਲ ਸਿੰਘ ਦੇ ਆਂਗਣਵਾੜੀ ਸੈਂਟਰ ਵਿੱਚ ਕੀਤੀ ਗਈ ਹੈ, ਜਿੱਥੇ ਉਨ੍ਹਾਂ ਨੇ ਆਪਣੀ ਡਿਊਟੀ ਵੀ ਸੰਭਾਲ ਲਈ ਹੈ। ਇਸ ਮੌਕੇ ਕੋਟਕਪੂਰਾ-ਜੈਤੋ ਬਲਾਕ ਦੇ ਸੀ.ਡੀ.ਪੀ.ਓ., ਦਫ਼ਤਰੀ ਕਰਮਚਾਰੀ ਅਤੇ ਸੁਪਰਵਾਈਜ਼ਰ ਹਾਜ਼ਰ ਸਨ।ਨਿਯੁਕਤੀ ਪੱਤਰ ਪ੍ਰਾਪਤ ਕਰਨ ਉਪਰੰਤ ਮਨਪ੍ਰੀਤ ਕੌਰ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਮੈਰਿਟ ਦੇ ਆਧਾਰ ’ਤੇ ਮਿਲਿਆ ਰੋਜ਼ਗਾਰ ਨੌਜਵਾਨਾਂ ਲਈ ਹੌਸਲੇ ਅਤੇ ਉਮੀਦ ਦੀ ਨਵੀਂ ਕਿਰਨ ਹੈ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ।ਉਨ੍ਹਾਂ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ, ਵਿਧਾਇਕ ਗੁਰਦਿੱਤ ਸਿੰਘ ਸੇਖੋਂ, ਵਿਧਾਇਕ ਜੈਤੋ ਅਮੋਲਕ ਸਿੰਘ, ਟਰੱਕ ਯੂਨੀਅਨ ਜੈਤੋ ਦੇ ਪ੍ਰਧਾਨ ਹਰਸਿਮਰਨ ਮਲੋਹਤਰਾ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਗੁਰਭੇਜ ਸਿੰਘ ਬਰਾੜ ਦਾ ਵੀ ਧੰਨਵਾਦ ਕੀਤਾ।ਇਸ ਮੌਕੇ ਮਹੰਤ ਜਸਵਿੰਦਰ ਦਾਸ, ਪੰਚਾਇਤ ਮੈਂਬਰ ਬਲਵਿੰਦਰ ਸਿੰਘ ਰੋਮਾਣਾ ਅਲਬੇਲ ਸਿੰਘ, ਸਾਬਕਾ ਸਰਪੰਚ ਬਿੱਟੂ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *