ਨਾਂਦੇੜ ਸਾਹਿਬ ਵਿਖੇ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਦੀ ਸੀਨੀਅਰ ਅਕਾਲੀ ਆਗੂ ਗੁਰਪ੍ਰੀਤ ਸਿੰਘ ਗੁੱਜਰ ਰੈਲਮਾਜਰਾ ਵੱਲੋਂ ਸਖ਼ਤ ਨਿਖੇਧੀ

Spread the love
ਨਵਾਂਸ਼ਹਿਰ , 13 ਅਗਸਤ (ਜਤਿੰਦਰਪਾਲ ਸਿੰਘ ਕਲੇਰ) :ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਨਾਂਦੇੜ ਸਾਹਿਬ ਵਿਖੇ ਹੋਏ ਕਾਇਰਾਨਾ ਹਮਲੇ ਦੀ ਹਲਕਾ ਬਲਾਚੌਰ ਦੇ ਸੀਨੀਅਰ ਅਕਾਲੀ ਆਗੂ ਗੁਰਪ੍ਰੀਤ ਸਿੰਘ ਗੁੱਜਰ (ਰੈਲਮਾਜਰਾ) ਵੱਲੋਂ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ ਹੈ। ਇਸ ਘਟਨਾ ‘ਤੇ ਡੂੰਘੇ ਰੋਸ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਆਖਿਆ ਕਿ ਇਹ ਹਮਲਾ ਵਿਰੋਧੀਆਂ ਦੀ ਬੌਖਲਾਹਟ ਦੀ ਸਿੱਧੀ ਨਿਸ਼ਾਨੀ ਹੈ, ਕਿਉਂਕਿ ਸੁਖਬੀਰ ਸਿੰਘ ਬਾਦਲ ਦੀ ਦਿਨ-ਬ-ਦਿਨ ਵਧਦੀ ਲੋਕਪ੍ਰਿਅਤਾ ਨੂੰ ਦੇਖ ਕੇ ਵਿਰੋਧੀ ਪੂਰੀ ਤਰ੍ਹਾਂ ਘਬਰਾਹਟ ਵਿੱਚ ਆ ਗਏ ਹਨ।ਗੁਰਪ੍ਰੀਤ ਸਿੰਘ ਗੁੱਜਰ ਰੈਲਮਾਜਰਾ ਨੇ ਸਪੱਸ਼ਟ ਕੀਤਾ ਕਿ ਇਹ ਹਮਲਾ ਨਾ ਸਿਰਫ਼ ਇੱਕ ਨੇਤਾ ‘ਤੇ ਹੈ, ਬਲਕਿ ਇਹ ਪੰਜਾਬ ਦੀ ਸ਼ਾਂਤੀ, ਆਪਸੀ ਭਾਈਚਾਰੇ ਅਤੇ ਲੋਕਤੰਤਰ ‘ਤੇ ਕੀਤਾ ਗਿਆ ਵੱਡਾ ਹਮਲਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਹਿੰਸਾ ਕਦੇ ਵੀ ਕਿਸੇ ਸਮੱਸਿਆ ਦਾ ਹੱਲ ਨਹੀਂ ਹੋ ਸਕਦੀ ਅਤੇ ਅਜਿਹੀਆਂ ਘਟਨਾਵਾਂ ਲੋਕਤੰਤਰੀ ਢਾਂਚੇ ਲਈ ਬੇਹੱਦ ਖ਼ਤਰਨਾਕ ਹਨ।ਉਨ੍ਹਾਂ ਅੱਗੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਤੋਂ ਹੀ ਸ਼ਾਂਤੀ, ਭਾਈਚਾਰੇ ਅਤੇ ਪੰਜਾਬ ਦੇ ਹਿਤਾਂ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਰਿਹਾ ਹੈ। ਪਾਰਟੀ ਵੱਲੋਂ ਪੰਜਾਬ ਅਤੇ ਪੰਜਾਬੀਅਤ ਦੀ ਚੜ੍ਹਦੀ ਕਲਾ ਲਈ ਕੀਤੇ ਜਾ ਰਹੇ ਯਤਨਾਂ ਨੂੰ ਅਜਿਹੇ ਹਮਲਿਆਂ ਨਾਲ ਦਬਾਇਆ ਨਹੀਂ ਜਾ ਸਕਦਾ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਇਸ ਘਟਨਾ ਦੀ ਡੂੰਘਾਈ ਨਾਲ ਜਾਂਚ ਕਰਕੇ ਦੋਸ਼ੀਆਂ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।
  • Related Posts

    ਅਬੋਹਰ ਬਾਰ ਐਸੋਸੀਏਸ਼ਨ ਚੋਣਾਂ: ਅਮਨਦੀਪ ਬੱਬੂ ਧਾਰੀਵਾਲ ਅਤੇ ਸਮੁੱਚੀ ਟੀਮ ਨੂੰ ਜਿੱਤ ‘ਤੇ ਮਿਲੀਆਂ ਮੁਬਾਰਕਾਂ

    Spread the love

    Spread the love ਪੱਟੀ ਸਦੀਕ, 14 ਸਤੰਬਰ (ਪੱਤਰ ਪ੍ਰੇਰਕ): ਸਥਾਨਕ ਬਾਰ ਐਸੋਸੀਏਸ਼ਨ ਦੀਆਂ ਹੋਈਆਂ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਨ ਵਾਲੇ ਨੁਮਾਇੰਦਿਆਂ ਨੂੰ ਵਕੀਲ ਭਾਈਚਾਰੇ ਵੱਲੋਂ ਭਰਵੀਆਂ ਵਧਾਈਆਂ ਦਿੱਤੀਆਂ ਗਈਆਂ ਹਨ।…

    ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਸਫਲ ਸੈਮੀਨਾਰ ਆਯੋਜਿਤ

    Spread the love

    Spread the love ਅੰਮ੍ਰਿਤਸਰ 14ਸਤੰਬਰ(ਮਨਜੀਤ ਸਿੰਘ ਸ਼ੇਰਗਿੱਲ ) =ਸਮਾਜ ਸੇਵਾ ਦੇ ਖੇਤਰ ਵਿੱਚ ਸਰਗਰਮ ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਅਤੇ ਜਨ ਕਲਿਆਣ ਸੰਗਠਨ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਇੱਕ ਪ੍ਰੇਰਣਾਦਾਇਕ…

    Leave a Reply

    Your email address will not be published. Required fields are marked *