ਸੰਕਲਪ ਕੋਟਾ ਕਲਾਸ ਵੱਲੋਂ 100 ਬੱਚਿਆਂ ਨੂੰ ਮੁਫ਼ਤ ਆਈ.ਆਈ.ਟੀ.-ਜੇ.ਈ.ਈ. ਅਤੇ ਹੋਰ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣਾ ਸ਼ਲਾਘਾਯੋਗ ਉਪਰਾਲਾ: ਸਪੀਕਰ ਸੰਧਵਾਂ

Spread the love
ਫਰੀਦਕੋਟ, 13 ਅਗਸਤ (ਗੁਰਦੀਪ ਸਿੰਘ ਢਿੱਲੋਂ ):-ਸੰਕਲਪ ਕੋਟਾ ਕਲਾਸ ਫਰੀਦਕੋਟ ਵੱਲੋਂ 6ਵੀਂ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਮੁਫ਼ਤ ਆਈ.ਆਈ.ਟੀ.-ਜੇ.ਈ.ਈ. ਅਤੇ ਹੋਰ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣ ਲਈ 100 ਬੱਚਿਆਂ ਦੀ ਚੋਣ ਸਬੰਧੀ ਮੁਕਾਬਲਾ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਪ੍ਰੋਗਰਾਮ ਦਾ ਬਰੋਸ਼ਰ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਜਾਰੀ ਕੀਤਾ ਗਿਆ।ਇਸ ਮੌਕੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸੰਕਲਪ ਕੋਟਾ ਕਲਾਸ ਵੱਲੋਂ 100 ਬੱਚਿਆਂ ਨੂੰ ਮੁਫ਼ਤ ਸਿੱਖਿਆ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣ ਦਾ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਆਰਥਿਕ ਤੌਰ ਤੇ ਕਮਜ਼ੋਰ ਪਰ ਹੋਣਹਾਰ ਵਿਦਿਆਰਥੀਆਂ ਨੂੰ ਉੱਚ ਪੱਧਰੀ ਸਿੱਖਿਆ ਦੇ ਮੌਕੇ ਪ੍ਰਦਾਨ ਕਰਨਾ ਸਮਾਜ ਦੀ ਬਿਹਤਰੀ ਲਈ ਇੱਕ ਵੱਡਾ ਕਦਮ ਹੈ।ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ 6ਵੀਂ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਮੁਕਾਬਲਾ ਕਰਵਾਇਆ ਜਾਵੇਗਾ। ਇਸ ਦੇ ਪਹਿਲੇ ਪੜਾਅ ਦੀ ਆਫਲਾਈਨ ਪ੍ਰੀਖਿਆ 11 ਅਕਤੂਬਰ 2026 ਨੂੰ ਹੋਵੇਗੀ, ਜਦਕਿ ਦੂਜੇ ਪੜਾਅ ਦੀ ਪ੍ਰੀਖਿਆ 27 ਦਸੰਬਰ 2026 ਨੂੰ ਕਰਵਾਈ ਜਾਵੇਗੀ। ਚੋਣ ਉਪਰੰਤ 100 ਬੱਚਿਆਂ ਨੂੰ ਮੁਫ਼ਤ ਤੌਰ ’ਤੇ ਆਈ.ਆਈ.ਟੀ.-ਜੇ.ਈ.ਈ. ਅਤੇ ਹੋਰ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਵਾਈ ਜਾਵੇਗੀ।ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਅਜਿਹੇ ਉਪਰਾਲੇ ਵਿਦਿਆਰਥੀਆਂ ਨੂੰ ਆਪਣੇ ਸੁਪਨੇ ਸਾਕਾਰ ਕਰਨ ਲਈ ਸਹੀ ਦਿਸ਼ਾ ਅਤੇ ਮੌਕੇ ਪ੍ਰਦਾਨ ਕਰਦੇ ਹਨ। ਉਨ੍ਹਾਂ ਕਿਹਾ ਕਿ ਸੰਕਲਪ ਕੋਟਾ ਕਲਾਸ ਵੱਲੋਂ ਕੀਤੀ ਗਈ ਇਹ ਸ਼ੁਰੂਆਤ ਨੌਜਵਾਨਾਂ ਦੇ ਭਵਿੱਖ ਨੂੰ ਬਿਹਤਰ ਬਣਾਉਣ ਵਿੱਚ ਸਹਾਈ ਸਿੱਧ ਹੋਵੇਗੀ।ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਵਿਦਿਆਰਥੀ ਇਸ ਦਾ ਲਾਭ ਲੈ ਕੇ ਆਪਣੇ ਜੀਵਨ ਵਿੱਚ ਕਾਮਯਾਬੀ ਹਾਸਲ ਕਰਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *