ਨੈਸ਼ਨਲ ਪਬਲਿਕ ਸਕੂਲ ਵਿੱਚ ਤੀਆਂ ਦਾ ਤਿਉਹਾਰ ਮਨਾਇਆ ਗਿਆ

Spread the love
ਕੁਰਾਲੀ 13ਅਗਸਤ (ਜਗਦੇਵ ਸਿੰਘ ) : ਮੋਰਿੰਡਾ ਰੋਡ ਸਥਿਤ ਨੈਸ਼ਨਲ ਪਬਲਿਕ ਸਕੂਲ ਵਿੱਚ 13 ਅਗਸਤ 2026 ਨੂੰ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਚੇਅਰਪਰਸਨ ਸ਼੍ਰੀਮਤੀ ਸੰਤੋਸ਼ ਸ਼ਰਮਾ ਜੀ, ਮੈਨੇਜਰ ਸ਼੍ਰੀਮਾਨ ਅਮਨ ਸ਼ਰਮਾ ਜੀ ਅਤੇ ਖ਼ਜ਼ਾਨਚੀ ਸ਼੍ਰੀਮਾਨ ਈਸ਼ ਅਗਰਵਾਲ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸਕੂਲ ਦੀ ਮੁੱਖ ਅਧਿਆਪਿਕਾ ਡਾ. ਕਵਿਤਾ ਕੁੰਦਰਾ ਜੀ ਦੀ ਦੇਖ-ਰੇਖ ਹੇਠ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਨੰਨ੍ਹੇ-ਮੁੰਨ੍ਹੇ ਵਿਦਿਆਰਥੀਆਂ ਨੇ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਦੀਆਂ ਵੱਖ-ਵੱਖ ਝਲਕੀਆਂ ਪੇਸ਼ ਕੀਤੀਆਂ। UKG ਦੀਆਂ ਵਿਦਿਆਰਥਣਾਂ ਵੱਲੋਂ ਗਿੱਧਾ ਅਤੇ LKG ਦੇ ਵਿਦਿਆਰਥੀਆਂ ਵੱਲੋਂ ਭੰਗੜਾ ਪੇਸ਼ ਕੀਤਾ ਗਿਆ, ਜਿਸ ਨੇ ਸਭ ਦਾ ਮਨ ਮੋਹ ਲਿਆ । ਇਸ ਤੋਂ ਇਲਾਵਾ ਵਿਦਿਆਰਥੀਆਂ ਵੱਲੋਂ ਰੈਂਪ ਵਾਕ ਅਤੇ ਡਾਂਸ ਦੀਆਂ ਪੇਸ਼ਕਾਰੀਆਂ ਵੀ ਕੀਤੀਆਂ ਗਈਆਂ । ਪ੍ਰੋਗਰਾਮ ਦੀ ਐਂਕਰਿੰਗ UKG ਦੇ ਵਿਦਿਆਰਥੀਆਂ ਵੱਲੋਂ ਬੜੇ ਆਤਮ-ਵਿਸ਼ਵਾਸ ਨਾਲ ਕੀਤੀ ਗਈ। ਪ੍ਰੋਗਰਾਮ ਦੇ ਅੰਤ ਵਿੱਚ ਸਕੂਲ ਦੀ ਮੁੱਖ ਅਧਿਆਪਿਕਾ ਡਾ. ਕਵਿਤਾ ਕੁੰਦਰਾ ਜੀ ਨੇ ਸਭ ਦਾ ਧੰਨਵਾਦ ਕੀਤਾ । ਉਨ੍ਹਾਂ ਨੇ ਤੀਆਂ ਦੇ ਤਿਉਹਾਰ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਅਜਿਹੇ ਸੱਭਿਆਚਾਰਕ ਸਮਾਗਮ ਬੱਚਿਆਂ ਨੂੰ ਆਪਣੀਆਂ ਪੰਜਾਬੀ ਪਰੰਪਰਾਵਾਂ, ਲੋਕ-ਨਾਚਾਂ ਅਤੇ ਵਿਰਸੇ ਨਾਲ ਜੋੜਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਇਸ ਨਾਲ ਵਿਦਿਆਰਥੀਆਂ ਵਿੱਚ ਆਤਮ-ਵਿਸ਼ਵਾਸ, ਰਚਨਾਤਮਕਤਾ ਅਤੇ ਸੱਭਿਆਚਾਰ ਪ੍ਰਤੀ ਸਤਿਕਾਰ ਦੀ ਭਾਵਨਾ ਵੀ ਪੈਦਾ ਹੁੰਦੀ ਹੈ। ਸਮਾਗਮ ਦੌਰਾਨ ਸਕੂਲ ਦਾ ਸਮੁੱਚਾ ਵਾਤਾਵਰਨ ਪੰਜਾਬੀ ਸੱਭਿਆਚਾਰ ਦੀਆਂ ਰੰਗੀਨ ਝਲਕਾਂ ਨਾਲ ਰੰਗਿਆ ਗਿਆ ਅਤੇ ਸਾਰੇ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਇਸ ਤਿਉਹਾਰ ਦਾ ਭਰਪੂਰ ਆਨੰਦ ਮਾਣਿਆ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *