ਭਾਰਤੀ ਕਿਸਾਨ ਯੂਨੀਅਨ ਏਕਤਾ- ਡਕੌਂਦਾ ਦੀ ਅਗਵਾਈ ਹੇਠ ਡੀਸੀ ਦਫ਼ਤਰ ਬਰਨਾਲਾ ਅੱਗੇ ਗਰਜੇ ਕਿਸਾਨ 

Spread the love

 ਐਸਕੇਐਮ ਭਾਰਤ ਦੇ ਸੱਦੇ ਤੇ 23 ਦਸੰਬਰ ਨੂੰ ਡੀਸੀ ਦਫ਼ਤਰ ਬਰਨਾਲਾ ਅੱਗੇ ਦਿੱਤੇ ਜਾ ਧਰਨੇ ਵਿੱਚ ਸ਼ਾਮਿਲ ਹੋਵਾਂਗੇ -ਕੁਲਵੰਤ ਭਦੌੜ 

ਬਰਨਾਲਾ, 19 ਦਸੰਬਰ (ਬਲਵਿੰਦਰ ਆਜ਼ਾਦ):- ਸੁੰਡੀ ਨਾਲ ਤਬਾਹ ਹੋਈ ਕਣਕ ਦਾ ਮੁਆਵਜ਼ਾ ਲੈਣ, ਮਜਬੂਰੀ ਵੱਸ ਪਰਾਲੀ ਫੂਕਣ ਵਾਲੇ ਕਿਸਾਨਾਂ ’ਤੇ ਪਾਏ ਕੇਸ, ਜ਼ੁਰਮਾਨੇ ਤੇ ਰੈੱਡ ਐਂਟਰੀਆਂ ਰੱਦ ਕਰਵਾਉਣ ਅਤੇ ਝੋਨੇ ਦੇ ਰੇਟ ’ਤੇ ਲੱਗੀ ਕਾਟ ਦੇ ਪੈਸੇ ਵਾਪਸ ਦਿਵਾਉਣ,ਘੱਟ ਨਿੱਕਲੇ ਝਾੜ ਦਾ ਮੁਆਵਜ਼ਾ ਦਿਵਾਉਣ ਲਈ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ, ਡਿਪਟੀ ਕਮਿਸ਼ਨਰ ਬਰਨਾਲਾ ਦੇ ਦਫ਼ਤਰ ਦੇ ਬਾਹਰ ਧਰਨਾ ਦੇ ਕੇ ਮੰਗ ਪੱਤਰ ਦਿੱਤਾ ਗਿਆ। ਜਥੇਬੰਦੀ ਦੀ ਬਰਨਾਲਾ ਜ਼ਿਲ੍ਹਾ ਕਮੇਟੀ ਦੀ ਅਗਵਾਈ ਵਿੱਚ ਲੱਗੇ ਧਰਨੇ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਭਦੌੜ, ਜ਼ਿਲ੍ਹਾ ਜਨਰਲ ਸਕੱਤਰ ਸਾਹਿਬ ਸਿੰਘ ਬਡਬਰ, ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਜਗਰਾਜ ਸਿੰਘ ਹਰਦਾਸਪੁਰਾ ਤੇ ਜ਼ਿਲ੍ਹਾ ਖ਼ਜ਼ਾਨਚੀ ਗੁਰਦੇਵ ਸਿੰਘ ਮਾਂਗੇਵਾਲ ਨੇ ਕਿਹਾ ਕਿ ਵਾਤਾਵਰਨ ਨੂੰ ਪ੍ਰਦੂਸ਼ਣ ਤੋਂ ਬਚਾਉਣ ਦੇ ਇਰਾਦੇ ਨਾਲ ਕਿਸਾਨਾਂ ਵੱਲੋਂ ਜਿਨ੍ਹਾਂ ਖੇਤਾਂ ਵਿੱਚ ਪਰਾਲੀ ਨੂੰ ਅੱਗ ਲਾਏ ਬਿਨਾਂ ਪਰਾਲੀ ਨੂੰ ਵਿੱਚ ਹੀ ਵਾਹ ਕੇ ਕਣਕ ਬੀਜੀ ਗਈ ਹੈ, ਉਨ੍ਹਾਂ ਖੇਤਾਂ ਵਿੱਚ ਸੁੰਡੀ ਨੇ ਪੁੰਗਰ ਰਹੀ ਕਣਕ ਉੱਤੇ ਜ਼ੋਰਦਾਰ ਹਮਲਾ ਕਰ ਦਿੱਤਾ ਹੈ ਤੇ ਖੇਤੀਬਾੜੀ ਮਾਹਰਾਂ ਵੱਲੋਂ ਸਿਫਾਰਸ਼ ਕੀਤੀਆਂ ਸਪਰੇਹਾਂ ਨਾਲ ਵੀ ਉਹ ਸੁੰਡੀ ਮਰ ਨਹੀਂ ਰਹੀ ਜਿਸ ਕਾਰਨ ਉਨ੍ਹਾਂ ਖੇਤਾਂ ਨੂੰ ਵਾਹ ਕੇ ਦੁਬਾਰਾ ਕਣਕ ਬੀਜਣੀ ਪੈ ਰਹੀ ਹੈ। ਕਿਸਾਨਾਂ ਨੇ ਪਹਿਲਾਂ ਉਸ ਪਰਾਲੀ ਨੂੰ ਖੇਤਾਂ ਵਿੱਚ ਹੀ ਵਾਹ ਕੇ ਮਿੱਟੀ ਵਿੱਚ ਮਿਲਾਉਣ ’ਤੇ ਵਾਧੂ ਖ਼ਰਚਾ ਕੀਤਾ, ਫੇਰ ਸੁੰਡੀ ਤੋਂ ਕਣਕ ਨੂੰ ਬਚਾਉਣ ਲਈ ਸਪਰੇਹਾਂ ’ਤੇ ਖ਼ਰਚਾ ਕੀਤਾ ਤੇ ਹੁਣ ਫੇਰ ਦੁਬਾਰਾ ਕਣਕ ਬੀਜਣ ’ਤੇ ਖ਼ਰਚਾ ਕਰਨਾ ਪੈ ਰਿਹਾ ਹੈ। ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਕਿਸਾਨਾਂ ਦੇ ਹੋਏ ਇਸ ਵਾਧੂ ਖ਼ਰਚੇ ਦੀ ਭਰਪਾਈ ਸਰਕਾਰ ਕਰੇ। ਕਿਸਾਨ ਆਗੂਆਂ ਨੇ ਕਿਹਾ ਕਿ ਤਿੰਨ-ਚਾਰ ਸਾਲ ਪਹਿਲਾਂ ਦੇਸ਼ ਭਰ ਦੇ ਕਿਸਾਨਾਂ ਨੇ ਦਿੱਲੀ ਦੇ ਬਾਰਡਰਾਂ ਤੇ ਲਗਭਗ ਸਵਾ ਸਾਲ ਲੰਮਾ ਸੰਘਰਸ਼ ਲੜ ਕੇ ਉਸ ਸਮੇਂ ਕੇਂਦਰ ਸਰਕਾਰ ਵੱਲੋਂ ਲਿਆਂਦੇ ਖੇਤੀ-ਕਿਸਾਨੀ ਵਿਰੋਧੀ ਤਿੰਨੇ ਕਾਲੇ ਕਾਨੂੰਨ ਰੱਦ ਕਰਵਾਏ ਸਨ, ਪਰ ਸਰਕਾਰ ਹੁਣ ਉਨ੍ਹਾਂ ਤਿੰਨੇ ਕਾਨੂੰਨਾਂ ਵਿੱਚ ਹੋਰ ਵੀ ਕਈ ਹੋਰ ਵਧੇਰੇ ਖ਼ਤਰਨਾਕ ਗੱਲਾਂ ਜੋੜਕੇ ਉਨ੍ਹਾਂ ਕਾਨੂੰਨਾਂ ਨੂੰ ਨਵੇਂ ਢੰਗ ਨਾਲ ਲਾਗੂ ਕਰਵਾਉਣ ਦੇ ਰਾਹ ਪੈ ਗਈ ਹੈ। ਇਸ ਸਬੰਧ ਵਿੱਚ ਕੇਂਦਰ ਸਰਕਾਰ ਵੱਲੋਂ ਸੂਬਾ ਸਰਕਾਰਾਂ ਨੂੰ ਏਪੀਐਮਸੀ ਦਾ ਇੱਕ ਦਸਤਾਵੇਜ ਭੇਜ ਕੇ ਉਸ ਮੁਤਾਬਕ ਸੂਬੇ ਦੀ ਖੇਤੀ ਨੀਤੀ ਤਿਆਰ ਕਰਨ ਲਈ ਕਿਹਾ ਗਿਆ ਹੈ। ਅਗਰ ਸੂਬਾ ਸਰਕਾਰਾਂ ਉਸ ਮੁਤਾਬਕ ਆਪਣੀਆਂ ਖੇਤੀ ਨੀਤੀਆਂ ਬਣਾਉਂਦੀਆਂ ਤੇ ਲਾਗੂ ਕਰਦੀਆਂ ਹਨ ਤਾਂ ਸਰਕਾਰੀ ਮੰਡੀਆਂ ਖ਼ਤਮ ਹੋ ਜਾਣਗੀਆਂ ਤੇ ਜਿਹੜੀ ਹੁਣ ਤੱਕ ਕਣਕ-ਝੋਨੇ ਦੀ ਸਰਕਾਰੀ ਖ੍ਰੀਦ ਯਕੀਨੀ ਹੋ ਰਹੀ ਹੈ, ਉਹ ਵੀ ਬੰਦ ਹੋ ਜਾਵੇਗੀ। ਪਰ ਕਿਸਾਨ ਅਜਿਹਾ ਕਦੇ ਵੀ ਨਹੀਂ ਹੋਣਗੇ ਤੇ ਇਸ ਸਬੰਧ ਵਿੱਚ ਸੰਯੁਕਤ ਕਿਸਾਨ ਮੋਰਚਾ ਭਾਰਤ ਵੱਲੋਂ 23 ਦਸੰਬਰ ਨੂੰ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਦਿੱਤੇ ਜਾ ਰਹੇ ਧਰਨਿਆਂ ਵਿੱਚ ਜਥੇਬੰਦੀ ਪੂਰੇ ਜ਼ੋਰ-ਸ਼ੋਰ ਨਾਲ ਹਿੱਸਾ ਲਵੇਗੀ। ਜ਼ਿਲ੍ਹੇ ਦੇ ਤਿੰਨੇ ਬਲਾਕ ਦੇ

ਪ੍ਰਧਾਨਾਂ ਬਾਬੂ ਸਿੰਘ ਖੁੱਡੀਕਲਾਂ, ਨਾਨਕ ਸਿੰਘ ਅਮਲਾ ਸਿੰਘ ਵਾਲਾ ਤੇ ਕਾਲਾ ਜੈਦ ਭਦੌੜ ਨੇ ਕਿਹਾ ਕਿ ਜਿਨ੍ਹਾਂ ਕਿਸਾਨਾਂ ਉੱਪਰ ਪਰਾਲੀ ਫੂਕ ਕੇ ਪ੍ਰਦੂਸ਼ਣ ਫੈਲਾਉਣ ਦੇ ਕੇਸ ਪਾਏ ਗਏ ਹਨ, ਜ਼ੁਰਮਾਨੇ ਕੀਤੇ ਗਏ ਹਨ ਤੇ ਉਨ੍ਹਾਂ ਦੀਆਂ ਜ਼ਮੀਨਾਂ ਨਾਲ ਸਬੰਧਤ ਮਾਲ ਮਹਿਕਮੇ ਦੇ ਰਿਕਾਰਡ ਵਿੱਚ ਰੈੱਡ ਐਂਟਰੀਆਂ ਦਰਜ ਕੀਤੀਆਂ ਗਈਆਂ ਹਨ, ਸਰਕਾਰ ਉਹ ਕੇਸ ਤੇ ਜੁਰਮਾਨੇ ਤੁਰੰਤ ਰੱਦ ਕਰੇ ਤੇ ਰੈੱਡ ਐਂਟਰੀਆਂ ਖ਼ਤਮ ਕਰੇ ਨਹੀਂ ਤਾਂ ਕਿਸਾਨ ਜ਼ੋਰਦਾਰ ਐਕਸ਼ਨ ਕਰਨ ਲਈ ਮਜ਼ਬੂਰ ਹੋਣਗੇ। ਇਸ ਵਾਰ ਮੀਂਹ ਘੱਟ ਪੈਣ ਕਰਕੇ 4-6 ਕੁਇੰਟਲ ਝੋਨੇ ਦਾ ਝਾੜ ਘੱਟ ਨਿੱਕਲਣ ਕਰਕੇ 10-15 ਹਜ਼ਾਰ ਦਾ ਨੁਕਸਾਨ ਉਠਾਉਣਾ ਪਿਆ ਹੈ। ਇਸ ਲਈ ਪੰਜਾਬ ਸਰਕਾਰ ਇਸ ਘਾਟੇ ਦੀ ਪੂਰਤੀ ਲਈ ਵਿਸ਼ੇਸ਼ ਪੈਕੇਜ ਦਾ ਐਲਾਨ ਕਰੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਪ੍ਰੈੱਸ ਸਕੱਤਰ ਸਤਨਾਮ ਸਿੰਘ ਬਰਨਾਲਾ, ਕੁਲਵੰਤ ਸਿੰਘ ਹੰਡਿਆਇਆ, ਰਾਮ ਸਿੰਘ ਸ਼ਹਿਣਾ, ਭਿੰਦਰ ਸਿੰਘ ਮੂੰਮ, ਅਮਨਦੀਪ ਸਿੰਘ ਟਿੰਕੂ ਅਤੇ  ਸਤਨਾਮ ਸਿੰਘ ਮੂੰਮ ਆਦਿ ਆਗੂਆਂ ਨੇ ਵੀ ਸੰਬੋਧਨ ਕਰਦਿਆਂ ਕਿਹਾ ਕਿ ਕਣਕ ਦੀ ਬਿਜਾਈ ਸਮੇਂ ਡੀਏਪੀ ਖਾਦ ਅਤੇ ਹੁਣ ਯੂਰੀਆ ਖਾਦ ਦੀ ਘਾਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਲਈ ਆਉਣ ਵਾਲੇ ਸਮੇਂ ਦੀਆਂ ਵੱਡੀਆਂ ਵੰਗਾਰਾਂ ਦਾ ਟਾਕਰਾ ਕਰਨ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ।

  • Related Posts

    ਤਿੰਨ ਘੰਟੇ ਲਈ ਹੋਇਆ ਟੋਲ ਫਰੀ,  ਲੋਕਾਂ ਨੇ ਲਿਆ ਸੁੱਖ ਦਾ ਸਾਹ

    Spread the love

    Spread the love   ਕੈਸ਼ ਲੈਸ ਤੇ  ਯੂ ਪੀ ਆਈ ਭੁਗਤਾਨ ਦੇ ਖਿਲਾਫ, ਟੋਲ ਪਲਾਜਾ ਮੁਲਾਜ਼ਮਾਂ ਵੱਲੋਂ ਰੋਸ ਪ੍ਰਦਰਸ਼ਨ ਤੇਜ ਸਨੌਰ 15  ਅਪ੍ਰੈਲ ( ਸ਼ਰਮਾ ਗੁਣੀ ਮਾਜਰਾ ) ਧਰੇੜੀ ਜੱਟਾਂ ਟੋਲ…

    ਜੇ ਵੀ ਟੀ ਟਰੈਵਲ ਏਜੰਟ ਵੱਲੋਂ ਪ੍ਰੈਸ ਕਲੱਬ ਦੇ ਪ੍ਰਧਾਨ ਨੂੰ ਭੇਜੇ ਲੀਗਲ ਨੋਟਿਸ ਦੀ ਦਿ ਡਿਸਟ੍ਰਿਕਟ ਪ੍ਰੈੱਸ ਕਲੱਬ ਐਂਡ ਵੈਲਫੇਅਰ ਸੁਸਾਇਟੀ ਕੜੇ ਸ਼ਬਦਾਂ ਵਿੱਚ ਨਿਖੇਧੀ ਕਰਦੀ ਹੈ

    Spread the love

    Spread the loveਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ)ਸਮਾਜ ਵਿੱਚ ਸੁਚਾਰੂ ਢੰਗ ਨਾਲ ਆਪਣਾ ਫਰਜ ਨਿਭਾਉਂਦੇ ਹੋਏ ਪੱਤਰਕਾਰਿਤਾ ਨੂੰ ਸਮਾਜ ਦਾ ਚੌਥਾ ਥੰਬ ਮੰਨਿਆ ਜਾਂਦਾ ਹੈ, ਜੋ ਦਬੇ ਕੁਚਲੇ ਅਤੇ ਪੀੜਿਤ ਵਰਗ…

    Leave a Reply

    Your email address will not be published. Required fields are marked *