ਰਿਆਤ ਬਾਹਰਾ ਯੂਨੀਵਰਸਿਟੀ ਵਿੱਚ ਲਾਇਬ੍ਰੇਰੀਅਨ ਦਿਵਸ ਮਨਾਇਆ ਡਾ. ਐਸ. ਆਰ. ਰੰਗਨਾਥਨ ਦੀਆਂ ਲਾਇਬ੍ਰੇਰੀ ਵਿਗਿਆਨ ਵਿੱਚ ਸੇਵਾਵਾਂ ਨੂੰ ਕੀਤਾ ਯਾਦ

Spread the love
ਕੁਰਾਲੀ 13 ਅਗਸਤ(ਜਗਦੇਵ ਸਿੰਘ ): ਰਿਆਤ ਬਾਹਰਾ ਯੂਨੀਵਰਸਿਟੀ ਦੀ ਕੇਂਦਰੀ ਲਾਇਬ੍ਰੇਰੀ ਵੱਲੋਂ ਭਾਰਤ ਵਿੱਚ ਲਾਇਬ੍ਰੇਰੀ ਵਿਗਿਆਨ ਦੇ ਪਿਤਾਮਾ ਡਾ. ਐਸ. ਆਰ. ਰੰਗਨਾਥਨ ਦੇ ਜਨਮ ਦਿਵਸ ਨੂੰ ਸਮਰਪਿਤ ਲਾਇਬ੍ਰੇਰੀਅਨ ਦਿਵਸ ਮਨਾਇਆ ਗਿਆ। ਇਸ ਮੌਕੇ ਡਾ. ਰੰਗਨਾਥਨ ਦੇ ਲਾਇਬ੍ਰੇਰੀ ਅਤੇ ਸੂਚਨਾ ਵਿਗਿਆਨ ਦੇ ਖੇਤਰ ਵਿੱਚ ਪਾਏ ਮਹੱਤਵਪੂਰਨ ਯੋਗਦਾਨ ਨੂੰ ਯਾਦ ਕੀਤਾ ਗਿਆ।ਸਮਾਗਮ ਵਿੱਚ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. (ਡਾ.) ਸੰਜੇ ਕੁਮਾਰ, ਪ੍ਰੋ-ਵਾਈਸ ਚਾਂਸਲਰ ਪ੍ਰੋ. (ਡਾ.) ਸਤੀਸ਼ ਕੁਮਾਰ, ਰਜਿਸਟਰਾਰ ਡਾ. ਨਵਨੀਤ ਯਾਦਵ, ਡੀਨ, ਵਿਭਾਗਾਂ ਦੇ ਮੁਖੀ, ਫੈਕਲਟੀ ਮੈਂਬਰ ਅਤੇ ਵਿਦਿਆਰਥੀ ਸ਼ਾਮਲ ਹੋਏ। ਇਸ ਮੌਕੇ ਡਾ. ਐਸ. ਆਰ. ਰੰਗਨਾਥਨ ਨੂੰ ਫੁੱਲ ਭੇਟ ਕਰਕੇ ਸ਼ਰਧਾਂਜਲੀ ਅਰਪਿਤ ਕੀਤੀ ਗਈ।ਇਸ ਉਪਰੰਤ ਯੂਨੀਵਰਸਿਟੀ ਦੀ ਲਾਇਬ੍ਰੇਰੀਅਨ ਸਾਕਸ਼ੀ ਬਹਿਲ ਨੇ ਸੰਬੋਧਨ ਕਰਦਿਆਂ ਡਾ. ਰੰਗਨਾਥਨ ਦੀਆਂ ਲਾਇਬ੍ਰੇਰੀ ਅਤੇ ਸੂਚਨਾ ਵਿਗਿਆਨ ਦੇ ਖੇਤਰ ਵਿੱਚ ਮੋਹਰੀ ਸੇਵਾਵਾਂ ਬਾਰੇ ਚਾਨਣਾ ਪਾਇਆ। ਉਨ੍ਹਾਂ ਨੇ ਡਾ. ਰੰਗਨਾਥਨ ਵੱਲੋਂ ਦਿੱਤੇ ਲਾਇਬ੍ਰੇਰੀ ਵਿਗਿਆਨ ਦੇ ਪ੍ਰਸਿੱਧ ਪੰਜ ਸਿਧਾਂਤਾਂ, ਕੋਲਨ ਵਰਗੀਕਰਨ ਪ੍ਰਣਾਲੀ ਅਤੇ ਲਾਇਬ੍ਰੇਰੀਆਂ ਨੂੰ ਸਿੱਖਿਆ, ਗਿਆਨ ਅਤੇ ਸਿੱਖਣ ਦੇ ਸਰਗਰਮ ਕੇਂਦਰਾਂ ਵਜੋਂ ਵਿਕਸਤ ਕਰਨ ਸਬੰਧੀ ਉਨ੍ਹਾਂ ਦੀ ਦੂਰਦਰਸ਼ੀ ਸੋਚ ਬਾਰੇ ਜਾਣਕਾਰੀ ਦਿੱਤੀ। ਲਾਇਬ੍ਰੇਰੀ ਵਿਗਿਆਨ ਅਤੇ ਸਿੱਖਿਆ ਦੇ ਖੇਤਰ ਵਿੱਚ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ਲਈ ਡਾ. ਰੰਗਨਾਥਨ ਨੂੰ ਸਾਲ 1957 ਵਿੱਚ ਪਦਮ ਸ਼੍ਰੀ ਨਾਲ ਸਨਮਾਨਿਤ ਕੀਤਾ ਗਿਆ ਸੀ।ਸਮਾਗਮ ਦੌਰਾਨ ਵਿਦਿਆਰਥੀਆਂ ਨੇ ਵੀ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੀਆਂ ਮਨਪਸੰਦ ਕਿਤਾਬਾਂ ਦੀਆਂ ਸਮੀਖਿਆਵਾਂ ਸਾਂਝੀਆਂ ਕੀਤੀਆਂ ਅਤੇ ਹੋਰਨਾਂ ਨੂੰ ਵੀ ਪੜ੍ਹਨ ਦੀ ਆਦਤ ਵਿਕਸਿਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਯੂਨੀਵਰਸਿਟੀ ਦੇ ਪਤਵੰਤਿਆਂ ਨੇ ਵਿਦਿਆਰਥੀਆਂ ਅਤੇ ਅਕਾਦਮਿਕ ਭਾਈਚਾਰੇ ਨੂੰ ਪ੍ਰਭਾਵਸ਼ਾਲੀ ਲਾਇਬ੍ਰੇਰੀ ਸੇਵਾਵਾਂ ਪ੍ਰਦਾਨ ਕਰਨ ਅਤੇ ਇੱਕ ਜੀਵੰਤ ਅਕਾਦਮਿਕ ਵਾਤਾਵਰਣ ਕਾਇਮ ਰੱਖਣ ਲਈ ਕੇਂਦਰੀ ਲਾਇਬ੍ਰੇਰੀ ਦੀ ਟੀਮ ਦੀ ਸ਼ਲਾਘਾ ਕੀਤੀ
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *