ਮਾਛੀਵਾੜਾ ਸਾਹਿਬ ਵਿਖੇ ਕਾਂਗਰਸ ਵੱਲੋਂ 80ਵਾਂ ਆਜ਼ਾਦੀ ਦਿਵਸ ਸ਼ਰਧਾ ਨਾਲ ਮਨਾਇਆ    ਡਾ.ਅੰਬੇਡਕਰ ਚੌਂਕ ਵਿਖੇ ਸ਼ਹੀਦਾਂ ਤੇ ਸੰਵਿਧਾਨ ਰਚੇਤਾ ਨੂੰ ਦਿੱਤੀ ਸ਼ਰਧਾਂਜਲੀ- ਸ਼ਹਿਰੀ ਪ੍ਰਧਾਨ ਆ ਨੰਦ

Spread the love
ਮਾਛੀਵਾੜਾ ਸਾਹਿਬ,16 ਅਗਸਤ (ਸੁੱਚਾ ਬੰਗੜ)-  ਦੇਸ਼ ਭਰ ਵਿੱਚ ਜਿੱਥੇ 80ਵਾਂ ਸੁਤੰਤਰਤਾ ਦਿਵਸ ਵੱਡੇ ਉਤਸ਼ਾਹ ਅਤੇ ਦੇਸ਼ ਭਗਤੀ ਦੇ ਜਜ਼ਬੇ ਨਾਲ ਮਨਾਇਆ ਗਿਆ, ਉੱਥੇ ਹੀ ਮਾਛੀਵਾੜਾ ਸਾਹਿਬ ਵਿਖੇ ਵੀ ਇਹ ਦਿਨ ਵਿਸ਼ੇਸ਼ ਸ਼ਰਧਾ ਨਾਲ ਮਨਾਇਆ ਗਿਆ। ਕਾਂਗਰਸ ਪਾਰਟੀ ਵੱਲੋਂ ਸ਼ਹਿਰੀ ਪ੍ਰਧਾਨ ਕਪਿਲ ਆਨੰਦ ਦੀ ਅਗਵਾਈ ਹੇਠ ਡਾ. ਬੀ.ਆਰ. ਅੰਬੇਡਕਰ ਚੌਂਕ ਵਿਖੇ ਭਾਰਤ ਦੇ ਸੰਵਿਧਾਨ ਦੇ ਰਚੇਤਾ ਅਤੇ ਸਮਾਜਿਕ ਨਿਆਂ ਦੇ ਪ੍ਰਤੀਕ ਡਾ. ਭੀਮ ਰਾਓ ਅੰਬੇਡਕਰ ਜੀ ਦੀ ਮੂਰਤੀ ‘ਤੇ ਫੁੱਲ ਭੇਂਟ ਕਰਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਇਸ ਦੇ ਨਾਲ ਹੀ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦਾਂ ਨੂੰ ਵੀ ਯਾਦ ਕੀਤਾ ਗਿਆ। ਪ੍ਰੈੱਸ ਨੂੰ ਸੰਬੋਧਨ ਕਰਦਿਆਂ ਸ਼ਹਿਰੀ ਪ੍ਰਧਾਨ ਕਪਿਲ ਆਨੰਦ ਨੇ ਕਿਹਾ ਕਿ ਅੱਜ ਸਾਨੂੰ ਮਾਣ ਹੈ ਕਿ ਸਾਡੇ ਦੇਸ਼ ਨੂੰ ਆਜ਼ਾਦ ਹੋਏ 80 ਸਾਲ ਪੂਰੇ ਹੋ ਗਏ ਹਨ। ਇਹ ਆਜ਼ਾਦੀ ਸਾਨੂੰ ਹਜ਼ਾਰਾਂ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਮਿਲੀ ਹੈ। ਸਾਨੂੰ ਇਸ ਆਜ਼ਾਦੀ ਦੀ ਕਦਰ ਕਰਨੀ ਚਾਹੀਦੀ ਹੈ ਅਤੇ ਸੰਵਿਧਾਨ ਵਿੱਚ ਦਿੱਤੇ ਅਧਿਕਾਰਾਂ ਅਤੇ ਕਰਤੱਵਾਂ ਨੂੰ ਨਿਭਾਉਣਾ ਚਾਹੀਦਾ ਹੈ। ਡਾ. ਅੰਬੇਡਕਰ ਜੀ ਨੇ ਸਾਨੂੰ ਸਮਾਨਤਾ ਅਤੇ ਭਾਈਚਾਰੇ ਦਾ ਰਾਹ ਦਿਖਾਇਆ ਹੈ, ਜਿਸ ‘ਤੇ ਚੱਲ ਕੇ ਹੀ ਅਸੀਂ ਇੱਕ ਮਜ਼ਬੂਤ ਭਾਰਤ ਦਾ ਨਿਰਮਾਣ ਕਰ ਸਕਦੇ ਹਾਂ।ਉਨ੍ਹਾਂ ਅੱਗੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਦੇਸ਼ ਦੀ ਏਕਤਾ, ਅਖੰਡਤਾ ਅਤੇ ਲੋਕਤੰਤਰ ਦੇ ਮੁੱਲਾਂ ਲਈ ਕੰਮ ਕਰਦੀ ਰਹੇਗੀ। ਆਜ਼ਾਦੀ ਦਿਵਸ ਸਾਨੂੰ ਇਹ ਯਾਦ ਦਿਵਾਉਂਦਾ ਹੈ ਕਿ ਅਸੀਂ ਸਾਰੇ ਧਰਮ, ਜਾਤ ਅਤੇ ਭਾਈਚਾਰੇ ਤੋਂ ਉੱਪਰ ਉੱਠ ਕੇ ਦੇਸ਼ ਦੀ ਤਰੱਕੀ ਲਈ ਕੰਮ ਕਰੀਏ। ਇਸ ਮੌਕੇ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ। ਇਸ ਮੌਕੇ ਸਾਬਕਾ ਕੌਂਸਲਰ ਪਰਮਜੀਤ ਪੰਮੀ, ਸਾਬਕਾ ਕੌਂਸਲਰ ਅਮਰਜੀਤ ਕਾਲਾ, ਸਾਬਕਾ ਕੌਂਸਲਰ ਹਰਚੰਦ ਸਿੰਘ, ਚੇਤਨ ਚੁਰਾਇਆ, ਰਾਕੇਸ਼ ਕੁਮਾਰ, ਵਨੀਤ ਕੁਮਾਰ, ਨੰਦ ਕਿਸ਼ੋਰ, ਸੁਭਾਸ਼ ਬੀਟਨ, ਮਨੋਜ ਕੁਮਾਰ, ਅਰੁਣ ਖੋਸਲਾ, ਲਾਲ ਚੰਦ, ਗੁਰਮੀਤ ਸਿੰਘ ਆਦਿ ਪ੍ਰਮੁੱਖ ਤੌਰ ‘ਤੇ ਸ਼ਾਮਲ ਹੋਏ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *