ਸਰਸਵਤੀ ਸਕੂਲ ’ਚ ਤਿਰੰਗੇ ਹੇਠ ਗੂੰਜਿਆ ਦੇਸ਼-ਪ੍ਰੇਮ ਦੇਸ਼ ਦੀ ਸੇਵਾ ਹੀ ਸੱਚੀ ਦੇਸ਼ਭਗਤੀ : ਰਾਕੇਸ਼ ਰੋਮਾਣਾ

Spread the love
ਜੈਤੋ, 16 ਅਗਸਤ (ਮਨਜੀਤ ਸਿੰਘ ਢੱਲਾ)- ਸਥਾਨਕ ਸਰਸਵਤੀ ਸੀਨੀਅਰ ਸੈਕੰਡਰੀ ਸਕੂਲ ਵਿਖੇ 80ਵਾਂ ਸੁਤੰਤਰਤਾ ਦਿਵਸ ਬੜੇ ਉਤਸ਼ਾਹ ਅਤੇ ਦੇਸ਼ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਰਾਕੇਸ਼ ਰੋਮਾਣਾ, ਸਕੱਤਰ ਮਦਨ ਲਾਲ ਗੋਇਲ, ਮੈਨੇਜਰ ਦਿਨੇਸ਼ ਗੋਇਲ, ਸਿੱਖਿਆ ਸਮਿਤੀ ਦੇ ਚੇਅਰਮੈਨ ਸੁਖਵਿੰਦਰ ਗਰਗ ਅਤੇ ਸਾਲਸੀ ਬੋਰਡ ਦੇ ਚੇਅਰਮੈਨ ਪ੍ਰਸ਼ੋਤਮ ਸਿੰਗਲਾ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ।ਸਕੂਲ ਪ੍ਰਬੰਧਕੀ ਕਮੇਟੀ ਵੱਲੋਂ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਇਸ ਉਪਰੰਤ ਹਾਜ਼ਰੀਨ ਵੱਲੋਂ ਮਿਲ ਕੇ ਰਾਸ਼ਟਰੀ ਗੀਤ ਗਾਇਆ ਗਿਆ। ਵਿਦਿਆਰਥੀਆਂ ਨੇ ਦੇਸ਼ਭਗਤੀ ਨਾਲ ਭਰਪੂਰ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਕੇ ਮਾਹੌਲ ਨੂੰ ਦੇਸ਼-ਪ੍ਰੇਮ ਦੇ ਰੰਗ ਵਿੱਚ ਰੰਗ ਦਿੱਤਾ।ਇਸ ਮੌਕੇ ਪ੍ਰਧਾਨ ਰਾਕੇਸ਼ ਰੋਮਾਣਾ ਨੇ ਸੁਤੰਤਰਤਾ ਦਿਵਸ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਦੇਸ਼ ਦੀ ਸੇਵਾ ਹੀ ਸੱਚੀ ਦੇਸ਼ਭਗਤੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਤਨ-ਮਨ ਨਾਲ ਦੇਸ਼ ਦੀ ਸੇਵਾ ਕਰਨ, ਆਪਣੇ ਫ਼ਰਜ਼ਾਂ ਪ੍ਰਤੀ ਸੁਚੇਤ ਰਹਿਣ ਅਤੇ ਦੇਸ਼ ਦੀ ਤਰੱਕੀ ਵਿੱਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ।ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਕੁਸਮ ਕਾਲੜਾ ਨੇ ਵੀ ਵਿਦਿਆਰਥੀਆਂ ਨੂੰ ਸੁਤੰਤਰਤਾ ਦਿਵਸ ਦੀ ਵਧਾਈ ਦਿੱਤੀ। ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *