ਜਿਲ੍ਹਾ ਪ੍ਰਸ਼ਾਸਨ ਵੱਲੋਂ ਸਮਾਜ ਸੇਵਕ ਗੁਰਿੰਦਰ ਸਿੰਘ ਮੱਟੂ ਸਨਮਾਨਿਤ

Spread the love
ਅੰਮ੍ਰਿਤਸਰ 16 (ਮਨਜੀਤ ਸਿੰਘ ਸ਼ੇਰਗਿੱਲ ) ਜ਼ਿਲ੍ਹੇ ਦੇ ਸਕੂਲ ਮੁੱਖੀਆਂ,ਸਮਾਜ ਸੇਵੀਆ,ਖੇਡ ਪ੍ਰੇਮੀਆਂ ਅਤੇ ਹੋਰ ਪ੍ਰਸਿੱਧ ਸਖ਼ਸ਼ੀਅਤਾਂ ਨੂੰ ਇਕ ਮੰਚ ‘ਤੇ ਖੜ੍ਹੇ ਕਰ ਕੇ ਪਿੱਛਲੇ ਡੇਢ ਦਹਾਕੇ ਤੋਂ “ਬੇਟੀ ਬਚਾਓ,ਬੇਟੀ ਪੜ੍ਹਾਓ” ਦੇ ਨਾਅਰੇ ਹੇਠ ਭਰੂਣ ਹੱਤਿਆ ਖ਼ਿਲਾਫ ਅਵਾਜ ਬੁਲੰਦ ਕਰਕੇ (ਇੰਡੀਆ ਬੁੱਕ ਵਿੱਚ ਆਪਣਾ ਨਾਂਅ ਦਰਜ਼ ਕਰਨ ਤੋਂ ਕਰਨ ਅਤੇ ਮਹਿਲਾਵਾਂ ਅਤੇ ਧੀਆਂ ਦੇ ਹੱਕ ‘ਚ ਹਾਅ ਦਾ ਨਾਅਰਾ ਮਾਰਣ ਵਾਲੀ ਅਤੇ ਸਮਾਜ ਸੇਵਾ ਦੇ ਖੇਤਰ ‘ਚ ਵਿਲੱਖਣ ਪਛਾਣ ਬਣਾ ਕੇ ਕੌਮੀ, ਰਾਜ ਅਤੇ ਜ਼ਿਲ੍ਹਾ ਪੱਧਰੀ ਐਵਾਰਡ ਪ੍ਰਾਪਤ ਕਰਨ ਵਾਲੀ ਪੰਜਾਬ ਦੀ ਨਾਮਵਰ ਸਮਾਜ ਸੇਵੀ ਸੰਸਥਾ “ਮਾਣ ਧੀਆਂ ‘ਤੇ” ਸਮਾਜ ਭਲਾਈ ਸੋਸਾਇਟੀ (ਰਜਿ) ਅਤੇ ਸਰਹੱਦ-ਏ-ਪੰਜਾਬ ਸਪੋਰਟਸ ਕਲੱਬ (ਰਜਿ) ਅੰਮ੍ਰਿਤਸਰ ਦੇ ਪ੍ਰਧਾਨ ਅਤੇ ਪ੍ਰਸਿੱਧ ਸਮਾਜ ਸੇਵਕ ਗੁਰਿੰਦਰ ਸਿੰਘ ਮੱਟੂ (ਇੰਡੀਆ ਬੁੱਕ ਰਿਕਾਰਡ ਹੋਲਡਰ) ਨੂੰ 80ਵੇਂ ਅਜ਼ਾਦੀ ਦਿਵਸ ਮੌਕੇ ਜਿਲ੍ਹਾ ਪ੍ਰਸ਼ਾਸਨ ਵੱਲੋਂ ਪਿੱਛਲੇ 25 ਸਾਲ ਦੌਰਾਨ ਖੇਡਾਂ ਨੂੰ ਪ੍ਰਮੋਟ ਕਰਨ ਅਤੇ ਸਮਾਜ ਸੇਵਾ ਵਿੱਚ ਬੇਹਤਰੀਨ ਸੇਵਾਵਾਂ ਪ੍ਰਦਾਨ ਕਰਨ ਸਦਕਾ ਸ਼੍ਰੀ ਅਮਨ ਅਰੋੜਾ (ਕੈਬਿਨੇਟ ਮੰਤਰੀ ਪੰਜਾਬ),ਡੀਸੀ ਅੰਮ੍ਰਿਤਸਰ ਸ. ਦਲਵਿੰਦਰ ਸਿੰਘ,ਪੁਲਿਸ ਕਮਿਸ਼ਨਰ ਸ. ਹਰਮਨਬੀਰ ਸਿੰਘ ਗਿੱਲ, ਐਸਡੀਐਮ ਗੁਰਮਿੰਦਰ ਸਿੰਘ,ਐਸਡੀਐਮ ਅਲਕਾ ਕਾਲੀਆ ਵੱਲੋਂ ਜਿਲ੍ਹਾ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ I ਇਸ ਮੌਕੇ ਪ੍ਰਧਾਨ ਗੁਰਿੰਦਰ ਸਿੰਘ ਮੱਟੂ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਭਰੂਣ ਹੱਤਿਆ ਖ਼ਿਲਾਫ਼ ਚਲਾਈ ਗਈ ਹਸਤਾਖ਼ਰ ਮੁਹਿੰਮ ਵਿੱਚ 148 ਸਕੂਲਾਂ-ਕਾਲਜਾਂ ਦੇ 1 ਲੱਖ 3 ਹਜਾਰ 209 ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ ਅਤੇ ਏਸ਼ੀਆ ਬੁੱਕ ਆਫ਼ ਰਿਕਾਰਡ ਵਿੱਚ ਦਰਜ਼ ਹੋਇਆ ਹੈ I ਇਸ ਮੌਕੇ ਵਧਾਈ ਦੇਣ ਵਾਲਿਆਂ ਵਿੱਚ ਸਰਪ੍ਰਸਤ ਰਾਜੇਸ਼ ਸ਼ਰਮਾ (ਪੀਸੀਐਸ), ਚੇਅਰਮੈਨ ਹਰਦੇਸ਼ ਸ਼ਰਮਾ,ਵਾਇਸ ਚੇਅਰਮੈਨ ਮਖਤੂਲ ਸਿੰਘ ਔਲਖ,ਵਾਇਸ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ (ਯੂਕੇ),ਸੀ. ਮੀਤ ਪ੍ਰਧਾਨ ਨਿਰਵੈਰ ਸਿੰਘ ਸਰਕਾਰੀਆ,ਮੀਤ ਪ੍ਰਧਾਨ ਜੀਤ ਸਲੂਜਾ, ਐਡਵੋਕੇਟ ਅਜੈ ਕੁਮਾਰ ਵਰਮਾਨੀ,ਡਾ.ਮੰਗਲ ਸਿੰਘ ਕਿਸ਼ਨਪੁਰੀ, ਨਿਰਵੈਰ ਸਿੰਘ,ਪ੍ਰਿੰ. ਰਾਜੇਸ਼ ਪ੍ਰਭਾਕਰ,ਗੁਰਦੇਵ ਸਿੰਘ ਮਾਹਲ,ਕੰਵਲਜੀਤ ਕੌਰ ਟੀਨਾ,ਸੀਮਾ ਚੋਪੜਾ, ਨਰਿੰਦਰ ਕੌਰ,ਕਰਮਜੀਤ ਕੌਰ ਜੱਸਲ,ਬਲਦੇਵ ਰਾਜ,ਜਗਜੀਤ ਕੌਰ ਰਾਜਵੰਤ ਕੌਰ,ਪ੍ਰਿੰ.ਚਾਂਦ ਪੁਸਕਰਨਾ,ਪ੍ਰਿੰ.ਅਮਨਦੀਪ ਕੌਰ,ਵਿਜੈ ਭਾਟੀਆ, ਯੋਧਾ ਸਿੰਘ,ਜਸਵਿੰਦਰ ਸਿੰਘ,ਮਨਦੀਪ ਸਿੰਘ, ਅਵਤਾਰ ਸਿੰਘ ਬਿੱਟੂ, ਬਲਜੀਤ ਕੌਰ ਦਿਲਬਾਗ ਰਾਏ,ਮਨਪ੍ਰੀਤ ਕੌਰ, ਬਲਕਾਰ ਸਿੰਘ,ਰੋਹਿਨੀ ਭਰਾਦਵਾਜ,ਸਾਹਿਲ ਅਮਨਦੀਪ ਕੌਰ, ਇਕਬਾਲ ਸਿੰਘ ਰੰਧਾਵਾ, ਪ੍ਰਿੰ.ਅਨੀਤਾ ਬੱਤਰਾ, ਬਚਨ ਸਿੰਘ,ਵਿਸ਼ਾਲ ਕਾਲੀਆਂ,ਵੀਨਾ ਮੱਟੂ, ਨਰਿੰਦਰ ਸਿੰਘ, ਦਮਨਪ੍ਰੀਤ ਕੌਰ ਅਤੇ ਬਲਜਿੰਦਰ ਸਿੰਘ, ਹਰਪ੍ਰੀਤ ਕੌਰ,ਸੁਲਤਾਨ ਸਿੰਘ ਅਤੇ ਮਨਿੰਦਰ ਸਿੰਘ ਦੇ ਨਾਂਅ ਸ਼ਾਮਿਲ ਹਨ  I
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *