ਸੈਂਟਰੀਐਂਟ ਫਾਰਮਾਸਿਊਟੀਕਲਜ਼ ਤੇ ਸਫੈਰੂਲ ਫ਼ਾਊਂਡੇਸ਼ਨ ਵੱਲੋਂ ਰੈਲਮਾਜਰਾ ਵਿਖੇ ਬੱਚਿਆਂ ਲਈ ਮੁਫ਼ਤ ਮੈਗਾ ਮੈਡੀਕਲ ਕੈਂਪ ਆਯੋਜਿਤ 100 ਦੇ ਕਰੀਬ ਬੱਚਿਆਂ ਦੀ ਮਾਹਿਰ ਡਾਕਟਰਾਂ ਵੱਲੋਂ ਕੀਤੀ ਗਈ ਮੁਫ਼ਤ ਜਾਂਚ, ਲੋੜਵੰਦਾਂ ਨੂੰ ਮੁਫ਼ਤ ਦਿੱਤੀਆਂ ਦਵਾਈਆਂ

Spread the love
ਬਲਾਚੌਰ , 16 ਅਗਸਤ (ਜਤਿੰਦਰ ਪਾਲ ਸਿੰਘ ਕਲੇਰ ) : ਸਮਾਜ ਸੇਵਾ ਅਤੇ ਲੋਕ ਭਲਾਈ ਕਾਰਜਾਂ ਨੂੰ ਸਮਰਪਿਤ ਸੰਸਥਾ ਸੈਂਟਰੀਐਂਟ ਫਾਰਮਾਸਿਊਟੀਕਲਜ਼ ਅਤੇ ਸਫੈਰੂਲ ਫ਼ਾਊਂਡੇਸ਼ਨ ਵੱਲੋਂ ਇਲਾਕੇ ਦੇ ਵੱਖ-ਵੱਖ ਪਿੰਡਾਂ ਵਿੱਚ ਲਗਾਈ ਜਾ ਰਹੀ ਮੁਫ਼ਤ ਮੈਡੀਕਲ ਕੈਂਪਾਂ ਦੀ ਲੜੀ ਤਹਿਤ ਅੱਜ ਨੇੜਲੇ ਪਿੰਡ ਰੈਲਮਾਜਰਾ ਵਿਖੇ ਛੋਟੇ ਬੱਚਿਆਂ ਦੀ ਸਿਹਤ ਸੰਭਾਲ ਲਈ ਇੱਕ ਵਿਸ਼ੇਸ਼ ਮੁਫ਼ਤ ਮੈਗਾ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਇਲਾਕੇ ਅਤੇ ਪਿੰਡ ਦੇ ਆਮ ਪਰਿਵਾਰਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਅਤੇ ਆਪਣੇ ਬੱਚਿਆਂ ਦੀ ਸਿਹਤ ਦੀ ਜਾਂਚ ਕਰਵਾਈ।ਕੈਂਪ ਦੌਰਾਨ ਬੱਚਿਆਂ ਦੇ ਰੋਗਾਂ ਦੇ ਮਾਹਿਰ ਡਾ. ਸਾਨੀਆ ਅਹੂਜਾ ਨੇ ਵਿਸ਼ੇਸ਼ ਤੌਰ ‘ਤੇ ਪਹੁੰਚ ਕੇ ਬੱਚਿਆਂ ਦਾ ਚੈੱਕ-ਅੱਪ ਕੀਤਾ ਅਤੇ ਮੌਸਮੀ ਬਿਮਾਰੀਆਂ ਤੋਂ ਬਚਾਅ ਸੰਬੰਧੀ ਮਾਪਿਆਂ ਨੂੰ ਜ਼ਰੂਰੀ ਡਾਕਟਰੀ ਸਲਾਹ ਦਿੱਤੀ। ਇਸ ਮੌਕੇ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਕਰੀਬ 100 ਬੱਚਿਆਂ ਦੀ ਸਿਹਤ ਦੀ ਮੁਫ਼ਤ ਜਾਂਚ ਕੀਤੀ ਗਈ ਅਤੇ ਜ਼ਰੂਰਤ ਅਨੁਸਾਰ ਲੋੜਵੰਦ ਬੱਚਿਆਂ ਨੂੰ ਉੱਚ ਮਿਆਰ ਦੀਆਂ ਦਵਾਈਆਂ ਬਿਲਕੁਲ ਮੁਫ਼ਤ ਮੁਹੱਈਆ ਕਰਵਾਈਆਂ ਗਈਆਂ। ਕੈਂਪ ਵਿੱਚ ਡਾ. ਅਕਸ਼ੇ ਵਿਸ਼ੇਸ਼ (ਐਮ.ਬੀ.ਬੀ.ਐਸ.) ਅਤੇ ਫਿਜ਼ੀਓਥੈਰੇਪਿਸਟ ਡਾ. ਵਸੁਧਾ ਵੱਲੋਂ ਵੀ ਮਰੀਜ਼ਾਂ ਦੀ ਜਾਂਚ ਕਰਕੇ ਬਣਦੀਆਂ ਡਾਕਟਰੀ ਸੇਵਾਵਾਂ ਦਿੱਤੀਆਂ ਗਈਆਂ।ਇਸ ਮੌਕੇ ਪਿੰਡ ਦੇ ਪਤਵੰਤਿਆਂ ਅਤੇ ਪੰਚਾਇਤ ਨੁਮਾਇੰਦਿਆਂ ਨੇ ਸੰਸਥਾ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਪੇਂਡੂ ਖੇਤਰਾਂ ਵਿੱਚ ਅਜਿਹੇ ਮੈਡੀਕਲ ਕੈਂਪ ਲੱਗਣ ਨਾਲ ਗ਼ਰੀਬ ਤੇ ਲੋੜਵੰਦ ਪਰਿਵਾਰਾਂ ਨੂੰ ਘਰ ਬੈਠੇ ਮਿਆਰੀ ਸਿਹਤ ਸਹੂਲਤਾਂ ਮਿਲਦੀਆਂ ਹਨ। ਇਸ ਕੈਂਪ ਨੂੰ ਸਫ਼ਲ ਬਣਾਉਣ ਵਿੱਚ ਇੰਚਾਰਜ ਅਨਿਲ ਮਿਸ਼ਰਾ, ਹਰਚੰਦ ਸਿੰਘ ਭਟੋਆ, ਸੁਨੇਹਾ, ਪ੍ਰਿਅੰਕਾ, ਸਰਪੰਚ ਸਿਕੰਦਰ ਸਿੰਘ ਰੈਲਮਾਜਰਾ, ਕੁਲਭੂਸ਼ਣ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਅਤੇ ਪਤਵੰਤੇ ਸੱਜਣ ਹਾਜ਼ਰ ਸਨ।
  • Related Posts

    ਅਬੋਹਰ ਬਾਰ ਐਸੋਸੀਏਸ਼ਨ ਚੋਣਾਂ: ਅਮਨਦੀਪ ਬੱਬੂ ਧਾਰੀਵਾਲ ਅਤੇ ਸਮੁੱਚੀ ਟੀਮ ਨੂੰ ਜਿੱਤ ‘ਤੇ ਮਿਲੀਆਂ ਮੁਬਾਰਕਾਂ

    Spread the love

    Spread the love ਪੱਟੀ ਸਦੀਕ, 14 ਸਤੰਬਰ (ਪੱਤਰ ਪ੍ਰੇਰਕ): ਸਥਾਨਕ ਬਾਰ ਐਸੋਸੀਏਸ਼ਨ ਦੀਆਂ ਹੋਈਆਂ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਨ ਵਾਲੇ ਨੁਮਾਇੰਦਿਆਂ ਨੂੰ ਵਕੀਲ ਭਾਈਚਾਰੇ ਵੱਲੋਂ ਭਰਵੀਆਂ ਵਧਾਈਆਂ ਦਿੱਤੀਆਂ ਗਈਆਂ ਹਨ।…

    ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਸਫਲ ਸੈਮੀਨਾਰ ਆਯੋਜਿਤ

    Spread the love

    Spread the love ਅੰਮ੍ਰਿਤਸਰ 14ਸਤੰਬਰ(ਮਨਜੀਤ ਸਿੰਘ ਸ਼ੇਰਗਿੱਲ ) =ਸਮਾਜ ਸੇਵਾ ਦੇ ਖੇਤਰ ਵਿੱਚ ਸਰਗਰਮ ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਅਤੇ ਜਨ ਕਲਿਆਣ ਸੰਗਠਨ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਇੱਕ ਪ੍ਰੇਰਣਾਦਾਇਕ…

    Leave a Reply

    Your email address will not be published. Required fields are marked *