ਦਸ਼ਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮਹਿਤਾ ਚੌਂਕ ਵਿਖੇ ਮਨਾਇਆ ਆਜ਼ਾਦੀ ਦਿਵਸ । 

Spread the love
ਚੌਂਕ ਮਹਿਤਾ 16 ਅਗਸਤ ਰਾਜਵਿੰਦਰ ਸਿੰਘ ਰੰਧਾਵਾ ਇਲਾਕੇ ਦੀ ਮੰਨੀ-ਪ੍ਮੰਨੀ ਸੰਸਥਾ ਦਸ਼ਮੇਸ਼ ਪਬਲਿਕ ਸੀਨੀਅਰ ਸੈਕੈਂਡਰੀ ਸਕੂਲ ਮਹਿਤਾ ਚੌਂਕ ਵਿਖੇ ਆਜ਼ਾਦੀ ਦਿਵਸ ਬੜੇ ਧੂਮ ਧਾਮ ਨਾਲ ਮਨਾਇਆ ਗਿਆ, ਜਿਸ ਵਿੱਚ ਵਿਦਿਆਰਥੀਆਂ ਵੱਲੋਂ ਬੜੇ ਉਤਸ਼ਾਹ ਤੇ ਚਾਅ ਨਾਲ ਆਪਣਾ ਯੋਗਦਾਨ ਦੇ ਕੇ ਦੇਸ਼ ਦੀ ਆਜ਼ਾਦੀ ਲਈ ਜਾਨਾਂ ਕੁਰਬਾਨ ਕਰ ਚੁੱਕੇ ਸੁਤੰਤਰਤਾ ਸੰਗਰਾਮੀਆਂ ਨੂੰ ਯਾਦ ਕੀਤਾ ਗਿਆ। ਵਿਦਿਆਰਥੀਆਂ ਦੁਆਰਾ ਸਟੇਜ਼ੀ ਗਤੀਵਿਧੀਆਂ ਜਿਸ ਵਿੱਚ ਗੀਤ ਸੰਗੀਤ, ਕਵਿਤਾਵਾਂ, ਗਰੁੱਪ-ਸੌਂਗ, ਗਰੁੱਪ-ਡਾਂਸ,ਭਾਸ਼ਣ ਆਦਿ ਪੇਸ਼ ਕਰਕੇ ਦੇਸ਼ ਪ੍ਰੇਮ ਅਤੇ ਦੇਸ਼ ਭਗਤੀ ਦੇ ਭਾਵਾਂ ਨੂੰ ਪ੍ਰਗਟ ਕੀਤਾ। ਸਕੂਲ ਵਿੱਚ ਚੱਲ ਰਹੇ ਤਿੰਨ ਹਾਊਸ-ਸਤਲੁਜ,ਬਿਆਸ ਤੇ ਰਾਵੀ ਦੇ ਸੀਨੀਅਰ ਵਿੰਗ ਦੇ ਵਿਦਿਆਰਥੀਆਂ ਵਿੱਚ ਕਵਿਜ਼ ਮੁਕਾਬਲਾ ਕਰਵਾਇਆ ਗਿਆ ਤੇ ਜੂਨੀਅਰ ਵਿਦਿਆਰਥੀਆਂ ਵਿੱਚ ਪੇਂਟਿੰਗ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਕ੍ਮਵਾਰ ਸਤਲੁਜ ਹਾਊਸ ਨੇ ਪਹਿਲਾ, ਬਿਆਸ ਹਾਊਸ ਨੇ ਦੂਸਰਾ ਤੇ ਰਾਵੀ ਹਾਊਸ ਨੇ ਤੀਸਰਾ ਸਥਾਨ ਹਾਸਿਲ ਕੀਤਾ। ਸੰਸਥਾ ਦੇ ਚੇਅਰਮੈਨ ਸ੍: ਗੁਰਦੀਪ ਸਿੰਘ ਰੰਧਾਵਾ ਨੇ ਵਿਦਿਆਰਥੀਆਂ ਨਾਲ ਦੇਸ਼ ਦੀ ਆਜ਼ਾਦੀ ਦੇ ਇਤਿਹਾਸ ਤੇ ਗੌਰਵਮਈ ਪਿਛੋਕੜ ਬਾਰੇ ਵਿਚਾਰ ਪ੍ਰਗਟ ਕੀਤੇ। ਉਹਨਾਂ ਨੇ ਵਿਦਿਆਰਥੀਆਂ ਨੂੰ ਦੇਸ਼ ਦੇ ਚੰਗੇ ਨਾਗਰਿਕ ਬਣਨ ਦੀ ਪ੍ਰੇਰਨਾ ਦਿੱਤੀ। ਸੰਸਥਾ ਦੇ ਅਧਿਆਪਕਾਂ ਨੇ ਵੀ ਪੂਰੇ ਸਹਿਯੋਗ ਨਾਲ ਵੱਧ ਚੜ ਕੇ ਇਸ ਦਿਵਸ ਨੂੰ ਸਫਲ ਬਣਾਉਣ ਲਈ ਆਪਣਾ ਯੋਗਦਾਨ ਦਿੱਤਾ। ਇਸ ਮੌਕੇ ਪ੍ਰਿੰਸੀਪਲ ਮੈ.ਗੁਰਬੀਰ ਕੌਰ, ਡਾਇਰੈਕਟਰ ਮੈ.ਹਰਪ੍ਰੀਤ ਕੌਰ, ਮੈ. ਰਵਿੰਦਰ ਕੌਰ, ਮੈ.ਰਕੇਸ਼ ਬਾਵਾ, ਮੈ. ਸੁਧਾ ਸ਼ਰਮਾ, ਸਰ ਅੰਮ੍ਰਿਤਪਾਲ ਸਿੰਘ, ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *