ਸਿਵਲ ਹਸਪਤਾਲ ਸਮਰਾਲਾ ਵਿਖੇ ਐਚ.ਆਈ.ਵੀ. ਜਾਗਰੂਕਤਾ ਸਬੰਧੀ ਨੁੱਕੜ ਨਾਟਕ ਕਰਵਾਇਆ

Spread the love
ਸਮਰਾਲਾ, 16 ਅਗਸਤ (ਮੁਕੇਸ਼ ਵਰਮਾ) ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਡਾ. ਰਮਨਦੀਪ ਕੌਰ ਦੇ ਦਿਸ਼ਾ-ਨਿਰਦੇਸ਼ ਹੇਠ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਗੁਰਤਜਿੰਦਰ ਕੌਰ ਦੀ ਅਗਵਾਈ ਵਿੱਚ ਸਿਵਲ ਹਸਪਤਾਲ ਸਮਰਾਲਾ ਵਿਖੇ ਐਚ.ਆਈ.ਵੀ. ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਨੁੱਕੜ ਨਾਟਕ ਕਰਵਾਇਆ ਗਿਆ।ਨੁੱਕੜ ਨਾਟਕ ਰਾਹੀਂ ਕਲਾਕਾਰਾਂ ਨੇ ਐਚ.ਆਈ.ਵੀ. ਦੇ ਫੈਲਣ ਦੇ ਕਾਰਨਾਂ, ਇਸ ਤੋਂ ਬਚਾਅ ਦੇ ਤਰੀਕਿਆਂ ਅਤੇ ਇਸ ਨਾਲ ਜੁੜੀਆਂ ਭਰਮ-ਭਰੀਆਂ ਧਾਰਨਾਵਾਂ ਬਾਰੇ ਲੋਕਾਂ ਨੂੰ ਬਹੁਤ ਹੀ ਸਰਲ ਭਾਸ਼ਾ ਵਿੱਚ ਜਾਣਕਾਰੀ ਦਿੱਤੀ। ਇਸ ਦੌਰਾਨ ਲੋਕਾਂ ਨੂੰ ਐਚ.ਆਈ.ਵੀ. ਸਬੰਧੀ ਸਹੀ ਜਾਣਕਾਰੀ ਹਾਸਲ ਕਰਨ ਅਤੇ ਜਾਗਰੂਕ ਰਹਿਣ ਲਈ ਪ੍ਰੇਰਿਤ ਕੀਤਾ ਗਿਆ।ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ. ਗੁਰਤਜਿੰਦਰ ਕੌਰ ਨੇ ਕਿਹਾ ਕਿ ਨੌਜਵਾਨ ਦੇਸ਼ ਅਤੇ ਸਮਾਜ ਦੀ ਤਾਕਤ ਅਤੇ ਭਵਿੱਖ ਹਨ। ਐਚ.ਆਈ.ਵੀ. ਤੋਂ ਬਚਾਅ ਲਈ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ ਸਹੀ ਜਾਣਕਾਰੀ ਅਤੇ ਜਾਗਰੂਕਤਾ ਹੈ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਿਹਤਮੰਦ ਜੀਵਨਸ਼ੈਲੀ ਅਪਣਾਉਣ ਦੀ ਅਪੀਲ ਕੀਤੀ।ਇਸ ਮੌਕੇ ਕੌਂਸਲਰ ਸੁਖਵਿੰਦਰ ਸਿੰਘ ਨੇ ਕਿਹਾ ਕਿ ਐਚ.ਆਈ.ਵੀ. ਤੋਂ ਬਚਾਅ ਲਈ ਅਸੁਰੱਖਿਅਤ ਜਿਨਸੀ ਸਬੰਧਾਂ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਹਮੇਸ਼ਾ ਮਾਨਤਾ ਪ੍ਰਾਪਤ ਬਲੱਡ ਬੈਂਕ ਤੋਂ ਹੀ ਖੂਨ ਲੈਣਾ ਚਾਹੀਦਾ ਹੈ ਅਤੇ ਇਨਫੈਕਟਡ ਸਰਿੰਜਾਂ ਤੇ ਸੂਈਆਂ ਦੀ ਵਰਤੋਂ ਨਹੀਂ ਕਰਨੀ ਚਾਹੀਦੀ। ਉਨ੍ਹਾਂ ਦੱਸਿਆ ਕਿ ਐਚ.ਆਈ.ਵੀ. ਪ੍ਰਭਾਵਿਤ ਮਾਂ ਦੀ ਡਿਲੀਵਰੀ ਸਿਵਲ ਹਸਪਤਾਲ ਵਿੱਚ ਕਰਵਾਉਣ ਨਾਲ ਮੌਕੇ ’ਤੇ ਲੋੜੀਂਦੀਆਂ ਦਵਾਈਆਂ ਅਤੇ ਸਿਹਤ ਸਹੂਲਤਾਂ ਉਪਲਬਧ ਕਰਵਾਈਆਂ ਜਾ ਸਕਦੀਆਂ ਹਨ, ਜਿਸ ਨਾਲ ਬੱਚੇ ਨੂੰ ਐਚ.ਆਈ.ਵੀ. ਤੋਂ ਬਚਾਉਣ ਵਿੱਚ ਮਦਦ ਮਿਲਦੀ ਹੈ।ਇਸ ਮੌਕੇ ਰਮਨਦੀਪ ਸਿੰਘ ਹਰਿਓ, ਗੁਰਪ੍ਰੀਤ ਸਿੰਘ ਹਰਿਓ ਕਲਾਂ ਸਮੇਤ ਹੋਰ ਪਤਵੰਤੇ ਸੱਜਣ ਅਤੇ ਸਿਹਤ ਵਿਭਾਗ ਦੇ ਕਰਮਚਾਰੀ ਹਾਜ਼ਰ ਸਨ।
  • Related Posts

    ਅਬੋਹਰ ਬਾਰ ਐਸੋਸੀਏਸ਼ਨ ਚੋਣਾਂ: ਅਮਨਦੀਪ ਬੱਬੂ ਧਾਰੀਵਾਲ ਅਤੇ ਸਮੁੱਚੀ ਟੀਮ ਨੂੰ ਜਿੱਤ ‘ਤੇ ਮਿਲੀਆਂ ਮੁਬਾਰਕਾਂ

    Spread the love

    Spread the love ਪੱਟੀ ਸਦੀਕ, 14 ਸਤੰਬਰ (ਪੱਤਰ ਪ੍ਰੇਰਕ): ਸਥਾਨਕ ਬਾਰ ਐਸੋਸੀਏਸ਼ਨ ਦੀਆਂ ਹੋਈਆਂ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਨ ਵਾਲੇ ਨੁਮਾਇੰਦਿਆਂ ਨੂੰ ਵਕੀਲ ਭਾਈਚਾਰੇ ਵੱਲੋਂ ਭਰਵੀਆਂ ਵਧਾਈਆਂ ਦਿੱਤੀਆਂ ਗਈਆਂ ਹਨ।…

    ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਸਫਲ ਸੈਮੀਨਾਰ ਆਯੋਜਿਤ

    Spread the love

    Spread the love ਅੰਮ੍ਰਿਤਸਰ 14ਸਤੰਬਰ(ਮਨਜੀਤ ਸਿੰਘ ਸ਼ੇਰਗਿੱਲ ) =ਸਮਾਜ ਸੇਵਾ ਦੇ ਖੇਤਰ ਵਿੱਚ ਸਰਗਰਮ ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਅਤੇ ਜਨ ਕਲਿਆਣ ਸੰਗਠਨ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਇੱਕ ਪ੍ਰੇਰਣਾਦਾਇਕ…

    Leave a Reply

    Your email address will not be published. Required fields are marked *