ਗਲੋਬਲ ਸਲਿਊਸ਼ਨ ਕੰਪਿਊਟਰ ਇੰਸਟੀਟਿਊਟ ਵੱਲੋਂ 15 ਅਗਸਤ ਦਾ ਦਿਹਾੜਾ ਮਨਾਇਆ 

Spread the love
ਨੂਰਪੁਰ ਬੇਦੀ 16 ਅਗਸਤ ( ਦਲਜੀਤ ਚਨੋਲੀ ) ਐਮ ਡੀ ਬਲਵਿੰਦਰ ਕੁਮਾਰ ਦੀ ਅਗਵਾਈ ਹੇਠ ਗਲੋਬਲ ਸਲਿਊਸ਼ਨ ਕੰਪਿਊਟਰ ਇੰਸਟੀਟਿਊਟ ਵਿਖੇ ਆਜ਼ਾਦੀ ਦੀ 80ਵੀ ਵਰੇਗੰਢ ਮਨਾਈ ਗਈ, ਪ੍ਰੋਗਰਾਮ ਦੀ ਸ਼ੁਰੂਆਤ ਐਮਡੀ ਬਲਵਿੰਦਰ ਕੁਮਾਰ ਵੱਲੋਂ ਤਿਰੰਗਾ ਝੰਡਾ ਲਹਿਰਾ ਕੇ ਅਤੇ ਰਾਸ਼ਟਰੀ ਗੀਤ ਨਾਲ ਕੀਤੀ ਗਈ । ਬਲਵਿੰਦਰ ਕੁਮਾਰ ਨੇ ਵਿਦਿਆਰਥੀਆਂ ਨੂੰ ਆਪਣੇ ਸੰਬੋਧਨ ਵਿੱਚ ਕਿਹਾ ਕਿ ਆਜ਼ਾਦੀ ਲਈ ਸਾਡੇ ਦੇਸ਼ ਭਗਤਾਂ ਦੁਆਰਾ ਕੀਤੇ ਸੰਘਰਸ਼ ਅਤੇ ਕੁਰਬਾਨੀਆਂ ਤੋਂ ਜਾਣੂ ਕਰਾਇਆ । ਇਸ ਦੌਰਾਨ ਇੰਸਟੀਚਿਊਟ ਦੇ ਵਿਦਿਆਰਥੀਆਂ ਵੱਲੋਂ ਵੱਖ-ਵੱਖ ਦੇਸ਼ ਭਗਤੀ ਨਾਲ ਸਬੰਧਤ ਪ੍ਰੋਗਰਾਮ ਪੇਸ਼ ਕੀਤੇ ਗਏ ਅਤੇ ਵਿਦਿਆਰਥੀਆਂ ਵੱਲੋਂ ਅੱਜ ਦੇ ਹਾਲਾਤਾਂ ਨੂੰ ਬਿਆਨ ਕਰਦੇ ਹੋਏ ਸਕਿਟ ਪੇਸ਼ ਕੇ ਉਹਨਾਂ ਦੇ ਬੁਰੇ ਪ੍ਰਭਾਵਾਂ ਬਾਰੇ ਦੱਸ ਕੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ ਅੰਤ ਵਿੱਚ ਮੈਡਮ ਮਨਦੀਪ ਕੌਰ ਨੇ ਆਪਣੇ ਸੰਬੋਧਨ ਦੌਰਾਨ ਵਿਦਿਆਰਥੀਆਂ ਨੂੰ ਆਜ਼ਾਦੀ ਦੇ ਦਿਨ ਨਾਲ ਸੰਬੰਧਿਤ ਘਟਨਾਵਾਂ ਬਾਰੇ ਜਾਣਕਾਰੀ ਦਿੱਤੀ ਅਤੇ ਆਪਣੇ ਹੱਕਾਂ ਲਈ ਯਤਨ ਕਰਨ ਵਾਸਤੇ ਪ੍ਰੇਰਿਤ ਕੀਤਾ ਗਿਆ । ਇਸ ਮੌਕੇ ਮੈਡਮ ਦਿਲਪ੍ਰੀਤ ਕੌਰ, ਹਰਜੋਤ ਸਿੰਘ ਅਤੇ ਸਮੂਹ ਬੱਚੇ ਹਾਜ਼ਰ ਸਨ । ਫੋਟੋ ਕੈਪਸ਼ਨ:- ਐਮਡੀ ਬਲਵਿੰਦਰ ਕੁਮਾਰ ਵਿਦਿਆਰਥੀਆਂ ਨਾਲ ਯਾਦਗਾਰ ਫੋਟੋ ਕਰਾਉਂਦੇ ਹੋਏ ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *