ਸਰਦਾਰ ਚਰਨਜੀਤ ਸਿੰਘ ਕਾਲੇਵਾਲ (ਐਸ.ਜੀ.ਪੀ.ਸੀ ਮੈਂਬਰ) ਨੇ ਪਿੰਡ ਸਹੌੜਾਂ ਦੇ ਮੋਹਤਵਾਰਾਂ ਨਾਲ ਕੀਤੀ ਮੁਲਾਕਾਤ

Spread the love
ਕੁਰਾਲੀ 16 ਅਗਸਤ (ਜਗਦੇਵ ਸਿੰਘ ) ਅੱਜ ਪਿੰਡ ਸਹੌੜਾਂ ਵਿਖੇ ਸਰਦਾਰ ਚਰਨਜੀਤ ਸਿੰਘ ਕਾਲੇਵਾਲ ਵੱਲੋਂ ਪਿੰਡਾਂ ਵਾਸੀਆਂ ਨਾਲ਼ ਰਾਜਨੀਤਿਕ ਚਰਚਾ ਕੀਤੀ ਗਈ। ਇਸ ਮੀਟਿੰਗ ਵਿੱਚ ਸਰਦਾਰ ਚਰਨਜੀਤ ਸਿੰਘ ਕਾਲੇਵਾਲ ਨੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਗਹਿਰਾਈ ਨਾਲ ਸੁਣਿਆ।ਮੀਟਿੰਗ ਦੌਰਾਨ ਲੋਕਾਂ ਵੱਲੋਂ ਇਲਾਕੇ ਵਿੱਚ ਆ ਰਹੀਆਂ ਰੋਜ਼ਮਰ੍ਹਾ ਦੀਆਂ ਮੁਸ਼ਕਲਾਂ ਬਾਰੇ ਖੁੱਲ੍ਹ ਕੇ ਗੱਲ ਕੀਤੀ ਗਈ।ਸਰਦਾਰ ਚਰਨਜੀਤ ਸਿੰਘ ਕਾਲੇਵਾਲ ਨੇ ਪਿੰਡ ਵਾਸੀਆਂ ਨੂੰ ਇਕਜੁੱਟ ਰਹਿਣ, ਰਾਜਨੀਤਿਕ ਤੌਰ ’ਤੇ ਸੁਚੇਤ ਰਹਿਣ ਅਤੇ ਇਲਾਕੇ ਦੇ ਵਿਕਾਸ ਲਈ ਮਿਲ ਕੇ ਕੰਮ ਕਰਨ ਦੀ ਅਪੀਲ ਕੀਤੀ।ਮੀਟਿੰਗ ਵਿੱਚ ਸਰਪੰਚ ਰਘੁਵੀਰ ਸਿੰਘ, ਪੰਚ ਸੁਰਿੰਦਰ ਸਿੰਘ, ਕੁਲਦੀਪ ਸਿੰਘ, ਜਸਮੇਰ ਸਿੰਘ ਬਾਈ ਜੀ, ਜੋਗਿੰਦਰ ਸਿੰਘ, ਮਨਜੀਤ ਸਿੰਘ ਅਤੇ ਹੋਰ ਪੰਚਾਇਤ ਮੈਂਬਰਾਂ ਨੇ ਹਾਜ਼ਰੀ ਭਰੀ। ਉਨ੍ਹਾਂ ਸਰਦਾਰ ਚਰਨਜੀਤ ਸਿੰਘ ਕਾਲੇਵਾਲ ਦੀ ਅਗਵਾਈ ਅਤੇ ਯਤਨਾਂ ਦੀ ਪ੍ਰਸ਼ੰਸਾ ਕੀਤੀ ਅਤੇ ਭਵਿੱਖ ਵਿੱਚ ਵੀ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।
  • Related Posts

    ਅਬੋਹਰ ਬਾਰ ਐਸੋਸੀਏਸ਼ਨ ਚੋਣਾਂ: ਅਮਨਦੀਪ ਬੱਬੂ ਧਾਰੀਵਾਲ ਅਤੇ ਸਮੁੱਚੀ ਟੀਮ ਨੂੰ ਜਿੱਤ ‘ਤੇ ਮਿਲੀਆਂ ਮੁਬਾਰਕਾਂ

    Spread the love

    Spread the love ਪੱਟੀ ਸਦੀਕ, 14 ਸਤੰਬਰ (ਪੱਤਰ ਪ੍ਰੇਰਕ): ਸਥਾਨਕ ਬਾਰ ਐਸੋਸੀਏਸ਼ਨ ਦੀਆਂ ਹੋਈਆਂ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਨ ਵਾਲੇ ਨੁਮਾਇੰਦਿਆਂ ਨੂੰ ਵਕੀਲ ਭਾਈਚਾਰੇ ਵੱਲੋਂ ਭਰਵੀਆਂ ਵਧਾਈਆਂ ਦਿੱਤੀਆਂ ਗਈਆਂ ਹਨ।…

    ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਸਫਲ ਸੈਮੀਨਾਰ ਆਯੋਜਿਤ

    Spread the love

    Spread the love ਅੰਮ੍ਰਿਤਸਰ 14ਸਤੰਬਰ(ਮਨਜੀਤ ਸਿੰਘ ਸ਼ੇਰਗਿੱਲ ) =ਸਮਾਜ ਸੇਵਾ ਦੇ ਖੇਤਰ ਵਿੱਚ ਸਰਗਰਮ ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਅਤੇ ਜਨ ਕਲਿਆਣ ਸੰਗਠਨ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਇੱਕ ਪ੍ਰੇਰਣਾਦਾਇਕ…

    Leave a Reply

    Your email address will not be published. Required fields are marked *