ਗੁਰੂਹਰਸਹਾਏ ਵਿੱਚ ਪੰਜਾਬ ਬਚਾਓ ਰੈਲੀ ਨੇ ਰਚਿਆ ਇਤਿਹਾਸ  15 ਹਜਾਰ ਤੋਂ ਵੱਧ ਅਕਾਲੀ ਵਰਕਰਾਂ ਨੂੰ ਸੰਬੋਧਨ ਕਰਨ ਪਹੁੰਚੇ ਬੀਬਾ ਹਰਸਿਮਰਤ ਕੌਰ ਬਾਦਲ 

Spread the love
ਗੁਰੂਹਰਸਹਾਏ, 16 ਅਗਸਤ (ਪੰਜਾਬ ਦਾ ਖੁਲਾਸਾ) ਅੱਜ ਗੁਰੂਹਰਸਹਾਏ ਦਾਣਾ ਮੰਡੀ ਵਿਖੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਬਚਾਓ ਰੈਲੀ ਆਯੋਜਿਤ ਕੀਤੀ ਗਈ ਜਿਸ ਦੀ ਅਗਵਾਈ ਬੀਬਾ ਹਰਸਿਮਰਤ ਕੌਰ ਬਾਦਲ ਨੇ ਕੀਤੀ ਅਤੇ ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਜ੍ਹਿਨਾਂ ਵਿੱਚ ਬਲਵਿੰਦਰ ਸਿੰਘ ਭੂੰਦੜ, ਡਾਕਟਰ ਦਿਲਜੀਤ ਸਿੰਘ ਚੀਮਾ,ਸਿਕੰਦਰ ਸਿੰਘ ਮਲੂਕਾ,ਜਨਮੇਜਾ ਸਿੰਘ ਸੇਖੋ,ਜਿਲਾ ਪ੍ਰਧਾਨ ਜੋਗਿੰਦਰ ਸਿੰਘ ਜਿੰਦੂ,ਡਾਕਟਰ ਰਾਜ ਸਿੰਘ ਡਿੱਬੀਪੁਰਾ, ਬੀਬਾ ਕਸ਼ਮੀਰ ਸਿੰਘ ਸਮੇਤ ਵੱਡੇ ਆਗੂਆਂ ਨੇ ਇਸ ਰੈਲੀ ਵਿੱਚ ਸ਼ਮੂਲੀਅਤ ਕੀਤੀ। ਪਹਿਲਾਂ ਇਸ ਰੈਲੀ ਨੂੰ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਸੰਬੋਧਨ ਕਰਨ ਲਈ ਪਹੁੰਚਣਾ ਸੀ ਪਰ ਉਹ ਦਿੱਲੀ ਵਿਖੇ ਹਸਪਤਾਲ ਵਿੱਚ ਜੇਰੇ ਇਲਾਜ ਹੋਣ ਕਰਕੇ ਇਸ ਰੈਲੀ ਵਿੱਚ ਨਹੀਂ ਪਹੁੰਚ ਸਕੇ। ਆਪ ਸਭ ਨੂੰ ਪਤਾ ਹੈ ਕਿ ਸਰਦਾਰ ਬਾਦਲ ‘ਤੇ ਬੀਤੇ ਦਿਨੀ ਹਜੂਰ ਸਾਹਿਬ ਵਿਖੇ ਜਾਨਲੇਵਾ ਹਮਲਾ ਹੋਇਆ ਸੀ ਤੇ ਉਨਾਂ ਨੇ ਇਹ ਬਿਆਨ ਵੀ ਦਿੱਤਾ ਸੀ ਕਿ ਪੰਜਾਬ ਬਚਾਓ ਰੈਲੀਆਂ ਕੈਂਸਲ ਨਹੀਂ ਕੀਤੀਆਂ ਜਾਣਗੀਆਂ ।ਇਸ ਕਰਕੇ ਉਹਨਾਂ ਦੀ ਗੈਰ ਹਾਜ਼ਰੀ ਵਿੱਚ ਬੀਬਾ ਹਰਸਿਮਰਤ ਕੌਰ ਬਾਦਲ ਸਾਬਕਾ ਕੇਂਦਰੀ ਮੰਤਰੀ ਨੇ ਇਸ ਰੈਲੀ ਦੀ ਅਗਵਾਈ ਕੀਤੀ । ਬੀਬਾ ਬਾਦਲ ਨੇ ਪੰਜਾਬ ਵਾਸੀਆਂ ਨੂੰ ਪੰਥ ਵਿਰੋਧੀ ਤਾਕਤਾਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ ਅਤੇ ਸ਼੍ਰੋਮਣੀ ਅਕਾਲੀ ਦਲ ਦੀ 2027 ਵਿੱਚ ਸਰਕਾਰ ਬਣਾਉਣ ਲਈ ਅਕਾਲੀ ਦਲ ਨੂੰ ਵੋਟ ਪਾਉਣ ਦੀ ਬੇਨਤੀ ਕੀਤੀ ।ਇਸ ਮੌਕੇ ਉਹਨਾਂ ਆਪਣੇ ਸੰਬੋਧਨ ਵਿੱਚ ਦੱਸਿਆ ਕਿ ਕਿਵੇਂ ਪੰਥ ਵਿਰੋਧੀ ਸ਼ਕਤੀਆਂ ਸ਼੍ਰੋਮਣੀ ਅਕਾਲੀ ਦਲ ਨੂੰ ਖਤਮ ਕਰਨ ਲਈ ਸਰਦਾਰ ਸੁਖਬੀਰ ਸਿੰਘ ਬਾਦਲ ਉੱਪਰ ਜਾਣ ਲੇਵਾ ਹਮਲੇ ਕਰ ਰਹੀਆਂ ਹਨ ਤਾਂ ਜੋ ਉਹਨਾਂ ਨੂੰ ਖਤਮ ਕਰਕੇ ਉਹ ਪੰਜਾਬ ਉੱਪਰ ਕਾਬਜ ਹੋ ਸਕਣ ਪਰ ਪੰਜਾਬੀ ਉਹਨਾਂ ਦੇ ਮਨਸੂਬਿਆਂ ਨੂੰ ਕਦੇ ਵੀ ਪੂਰਾ ਨਹੀਂ ਹੋਣ ਦੇਣਗੇ ਤੇ ਉਹ ਹਮੇਸ਼ਾ ਸਰਦਾਰ ਸੁਖਬੀਰ ਸਿੰਘ ਬਾਦਲ ਦੇ ਨਾਲ ਡੱਟ ਕੇ ਖੜੇ ਰਹਿਣਗੇ ।ਬੀਬਾ ਬਾਦਲ ਨੇ ਇਸ ਰੈਲੀ ਦੀ ਸਫਲ ਆਯੋਜਨ ਲਈ ਵਰਦੇਵ ਸਿੰਘ ਨੋਨੀ ਮਾਨ ਹਲਕਾ ਇੰਚਾਰਜ ਗੁਰੂ ਹਰ ਸਹਾਏ ਅਤੇ ਨਰਦੇਵ ਸਿੰਘ ਬੋਬੀ ਮਾਨ ਦਾ ਧੰਨਵਾਦ ਕੀਤਾ ਤੇ ਸਮੁੱਚੀ ਸੰਗਤ ਨੂੰ ਉਹਨਾਂ ਨੂੰ ਕਾਮਯਾਬ ਕਰਨ ਦੀ ਅਪੀਲ ਕੀਤੀ। ਇਸ ਰੈਲੀ ਨੂੰ ਸਰਦਾਰ ਬਲਵਿੰਦਰ ਸਿੰਘ ਭੂੰਦੜ ,ਡਾਕਟਰ ਦਲਜੀਤ ਸਿੰਘ ਚੀਮਾ ,ਸਿਕੰਦਰ ਸਿੰਘ ਮਲੂਕਾ , ਜੋਗਿੰਦਰ ਸਿੰਘ ਜਿੰਦੂ ,ਨਰਦੇਵ ਸਿੰਘ ਬੋਬੀ ਮਾਨ , ਡਾਕਟਰ ਰਾਜ ਸਿੰਘ ਡਿੱਬੀਪੁਰਾ ਸਮੇਤ ਹਲਕੇ ਦੀ ਲੀਡਰਸ਼ਿਪ ਨੇ ਸੰਬੋਧਨ ਕੀਤਾ। ਵਰਦੇਵ ਸਿੰਘ ਨੋਨੀ ਮਾਨ ਨੇ ਆਪਣੇ ਸੰਬੋਧਨ ਵਿੱਚ ਹਲਕੇ ਦੀਆਂ ਮੁਸ਼ਕਿਲਾਂ ਤੋਂ ਬੀਬਾ ਬਾਦਲ ਨੂੰ ਜਾਣੂ ਕਰਵਾਇਆ ਤੇ ਇਹ ਭਰੋਸਾ ਦਿੱਤਾ ਕਿ 2027 ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ ਤੇ ਅਸੀਂ ਹਲਕੇ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਾਂਗੇ ਅਤੇ ਹਲਕੇ ਦਾ ਵਿਕਾਸ ਕਰਵਾਵਾਂਗੇ। ਉਹਨਾਂ ਕਿਹਾ ਕਿ ਬੀਤੇ ਸਮੇਂ ਵਿੱਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੇ ਗੁਰੂ ਹਰ ਸਹਾਇ ਹਲਕੇ ਦੇ ਵਿੱਚ ਇੱਕ ਵੀ ਵਿਕਾਸ ਦਾ ਕਾਰਜ ਨਹੀਂ ਕਰਾਇਆ ਜਿਸ ਕਰਕੇ ਅੱਜ ਹਲਕਾ ਵਾਸੀਆਂ ਦਾ ਬੁਰਾ ਹਾਲ ਹੋ ਚੁੱਕਾ ਹੈ ।ਵਰਦੇਵ ਸਿੰਘ ਮਾਨ ਨੇ ਹਲਕਾ ਵਾਸੀਆਂ ਦਾ ਧੰਨਵਾਦ ਕੀਤਾ ਜਿਨਾਂ ਨੇ ਵੱਡੀ ਗਿਣਤੀ ਵਿੱਚ ਇਸ ਰੈਲੀ ਨੂੰ ਕਾਮਯਾਬ ਕਰਨ ਲਈ ਸ਼ਮੂਲੀਅਤ ਕੀਤੀ।ਇਸ ਤੋਂ ਇਲਾਵਾ ਇਸ ਮੌਕੇ ਨਰਦੇਵ ਸਿੰਘ ਬੋਬੀ ਮਾਨ ਇੰਚਾਰਜ ਲੋਕ ਸਭਾ ਫਿਰੋਜ਼ਪੁਰ , ਹਰਪ੍ਰੀਤ ਸਿੰਘ ਹੀਰੋ ਹਲਕਾ ਇੰਚਾਰਜ ਜੀਰਾ ਸੁਖਪਾਲ ਸਿੰਘ ਨਨੂੰ ਹਲਕਾ ਇੰਚਾਰਜ ਫਿਰੋਜਪੁਰ ਸ਼ਹਿਰੀ , ਦਰਸ਼ਨ ਸਿੰਘ ਮੋਠਾਂਵਾਲਾ ਮੈਂਬਰ ਐਸਜੀਪੀਸੀ , ਪ੍ਰੀਤਮ ਸਿੰਘ ਮਲਸੀਆਂ ਮੈਂਬਰ ਐਸਜੀਪੀਸੀ ,ਬੀਬੀ ਕਸ਼ਮੀਰ ਕੌਰ ,ਗੁਰਸੇਵਕ ਸਿੰਘ ਕੈਸ਼ਮਾਨ ,ਹਰਪਿੰਦਰ ਸਿੰਘ ਮਾਨ ,ਪ੍ਰੇਮ ਸੱਚਦੇਵਾ , ਗੁਰਵਿੰਦਰ ਸਿੰਘ ਚੁੱਗਾ ਯੂਥ ਪ੍ਰਧਾਨ ,ਹਰਜਿੰਦਰ ਸਿੰਘ ਕਿਲੀ , ਮੈਂਬਰ ਜ਼ਿਲ੍ਾ ਪਰਿਸ਼ਦ , ਮੇਜਰ ਸਿੰਘ ਸੋਢੀ ਵਾਲਾ ,ਚਮਕੌਰ ਸਿੰਘ ਟਿੱਬੀ ,ਨਰਿੰਦਰ ਕੌਰ ਮਾਨ ,ਰਣਬੀਰ ਸਿੰਘ ਢਿੱਲੋ ,ਹੈਪੀ ਭੰਡਾਰੀ ,ਪ੍ਰਵੀਨ ਕੁਮਾਰ ਮੇਘਾ ,ਅਸ਼ੋਕ ਕੁਮਾਰ ਸਮੇਤ ਵੱਡੀ ਗਿਣਤੀ ਵਿੱਚ ਅਕਾਲੀ ਲੀਡਰ ਹਾਜ਼ਰ ਸਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *