ਆਜ਼ਾਦੀ ਦਿਵਸ ਮੌਕੇ ਸੀਨੀਅਰ ਪੱਤਰਕਾਰ ਰਾਕੇਸ਼ ਸ਼ਰਮਾ ਦਾ ਵਿਸ਼ੇਸ਼ ਸਨਮਾਨ

Spread the love
ਪਟਿਆਲਾ: ਆਜ਼ਾਦੀ ਦਿਵਸ ਦੇ 80ਵੇਂ ਸਮਾਗਮ ਦੌਰਾਨ ਪਟਿਆਲਾ ਦੇ ਸੀਨੀਅਰ ਪੱਤਰਕਾਰ ਰਾਕੇਸ਼ ਸ਼ਰਮਾ ਨੂੰ ਕੈਬਨਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪੱਤਰਕਾਰੀ ਅਤੇ ਸਮਾਜ ਸੇਵਾ ਦੇ ਖੇਤਰ ਵਿੱਚ ਪਾਏ ਯੋਗਦਾਨ ਲਈ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।ਰਾਕੇਸ਼ ਸ਼ਰਮਾ ਪਿਛਲੇ ਦੋ ਦਹਾਕਿਆਂ ਤੋਂ ਪੱਤਰਕਾਰੀ ਦੇ ਖੇਤਰ ਵਿੱਚ ਸਰਗਰਮ ਹਨ ਅਤੇ ਉਨ੍ਹਾਂ ਨੇ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਲਗਾਤਾਰ ਆਪਣੀ ਪੱਤਰਕਾਰੀ ਰਾਹੀਂ ਉਜਾਗਰ ਕੀਤਾ ਹੈ। ਪੱਤਰਕਾਰੀ ਦੇ ਨਾਲ-ਨਾਲ ਉਹ ਵੱਖ-ਵੱਖ ਸਮਾਜ ਸੇਵੀ ਗਤੀਵਿਧੀਆਂ ਵਿੱਚ ਵੀ ਆਪਣਾ ਯੋਗਦਾਨ ਪਾਉਂਦੇ ਰਹੇ ਹਨ।ਹਾਲ ਹੀ ਵਿੱਚ ਰਾਕੇਸ਼ ਸ਼ਰਮਾ ਵੱਲੋਂ ਸਿਹਤ ਵਿਭਾਗ ਦੀ ਟੀਮ ਦੇ ਸਹਿਯੋਗ ਨਾਲ ਗੈਰ-ਕਾਨੂੰਨੀ ਲਿੰਗ ਜਾਂਚ ਕਰਨ ਵਾਲੇ ਸਮਾਜ ਵਿਰੋਧੀ ਅਨਸਰਾਂ ਦਾ ਪਰਦਾਫਾਸ਼ ਕਰਨ ਵਿੱਚ ਵੀ ਅਹਿਮ ਭੂਮਿਕਾ ਨਿਭਾਈ ਗਈ। ਇਸ ਕਾਰਵਾਈ ਰਾਹੀਂ ਗੈਰ-ਕਾਨੂੰਨੀ ਲਿੰਗ ਜਾਂਚ ਵਰਗੇ ਗੰਭੀਰ ਸਮਾਜਿਕ ਅਪਰਾਧ ਵਿਰੁੱਧ ਆਵਾਜ਼ ਬੁਲੰਦ ਕੀਤੀ ਗਈ।ਸਨਮਾਨ ਮਿਲਣ ਉਪਰੰਤ ਰਾਕੇਸ਼ ਸ਼ਰਮਾ ਨੇ ਕਿਹਾ ਕਿ ਇਹ ਸਨਮਾਨ ਉਨ੍ਹਾਂ ਲਈ ਸਿਰਫ਼ ਨਿੱਜੀ ਮਾਣ ਨਹੀਂ, ਸਗੋਂ ਨਿਰਪੱਖ ਅਤੇ ਲੋਕ-ਹਿੱਤ ਵਾਲੀ ਪੱਤਰਕਾਰੀ ਨੂੰ ਮਿਲਿਆ ਸਨਮਾਨ ਹੈ। ਉਨ੍ਹਾਂ ਕਿਹਾ ਕਿ ਉਹ ਭਵਿੱਖ ਵਿੱਚ ਵੀ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਰਕਾਰ ਅਤੇ ਪ੍ਰਸ਼ਾਸਨ ਤੱਕ ਪਹੁੰਚਾਉਣ ਦੇ ਨਾਲ-ਨਾਲ ਸਮਾਜਿਕ ਬੁਰਾਈਆਂ ਖ਼ਿਲਾਫ਼ ਆਪਣੀ ਆਵਾਜ਼ ਬੁਲੰਦ ਕਰਦੇ ਰਹਿਣਗੇ।ਆਜ਼ਾਦੀ ਦਿਵਸ ਮੌਕੇ ਮਿਲੇ ਇਸ ਵਿਸ਼ੇਸ਼ ਸਨਮਾਨ ਨਾਲ ਪੱਤਰਕਾਰ ਭਾਈਚਾਰੇ ਅਤੇ ਰਾਕੇਸ਼ ਸ਼ਰਮਾ ਦੇ ਸਾਥੀਆਂ ਵਿੱਚ ਵੀ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲੀ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *