ਨਾਬਾਲਿਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਲਿਜਾਣ ਦਾ ਮਾਮਲਾ, ਕੇਸ ਦਰਜ-

Spread the love
ਸ੍ਰੀ ਮੁਕਤਸਰ ਸਾਹਿਬ, 17 ਅਗਸਤ  (ਮਨਜੀਤ ਸਿੱਧੂ):- ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਨਾਬਾਲਿਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਲਿਜਾਣ ਦੇ ਮਾਮਲੇ ਵਿੱਚ ਇੱਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਲੜਕੀ ਦੇ ਪਿਤਾ ਨੇ ਦੱਸਿਆ ਕਿ ਉਸ ਦੀ ਨਾਬਾਲਿਗ ਧੀ ਸਰਕਾਰੀ ਕੰਨਿਆ ਸਕੂਲ, ਬਠਿੰਡਾ ਰੋਡ ਵਿਖੇ 10ਵੀਂ ਜਮਾਤ ਵਿੱਚ ਪੜ੍ਹਦੀ ਹੈ। 14 ਅਗਸਤ ਨੂੰ ਸਕੂਲ ਤੋਂ ਛੁੱਟੀ ਮਗਰੋਂ ਲੜਕੀ ਨੇ ਵਟਸਐਪ ਕਾਲ ਰਾਹੀਂ ਪਰਿਵਾਰ ਨੂੰ ਦੱਸਿਆ ਕਿ ਉਹ ਸਾਹਿਲ ਪੁੱਤਰ ਸੁਖਵਿੰਦਰ ਸਿੰਘ, ਵਾਸੀ ਮੋੜ ਰੋਡ, ਵਿਨਾਇਕ ਕਲੋਨੀ ਨਾਲ ਜਾ ਰਹੀ ਹੈ ਅਤੇ ਉਸ ਵੱਲੋਂ ਵਿਆਹ ਕਰਵਾਉਣ ਦੀ ਗੱਲ ਕਹੀ ਗਈ ਹੈ। ਪਰਿਵਾਰ ਵੱਲੋਂ ਲੜਕੀ ਦੀ ਕਾਫ਼ੀ ਭਾਲ ਕੀਤੀ ਗਈ, ਪਰ ਉਸ ਦਾ ਪਤਾ ਨਹੀਂ ਲੱਗ ਸਕਿਆ। ਸ਼ਿਕਾਇਤਕਰਤਾ ਮੁਤਾਬਕ ਲੜਕੀ ਦੀ ਜਨਮ ਮਿਤੀ 10 ਮਾਰਚ 2010 ਹੈ। ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ਦੇ ਆਧਾਰ ’ਤੇ ਸਾਹਿਲ ਖ਼ਿਲਾਫ਼ 2NS ਦੀਆਂ ਧਾਰਾਵਾਂ 137(2), 87 ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
  • Related Posts

    ਅਬੋਹਰ ਬਾਰ ਐਸੋਸੀਏਸ਼ਨ ਚੋਣਾਂ: ਅਮਨਦੀਪ ਬੱਬੂ ਧਾਰੀਵਾਲ ਅਤੇ ਸਮੁੱਚੀ ਟੀਮ ਨੂੰ ਜਿੱਤ ‘ਤੇ ਮਿਲੀਆਂ ਮੁਬਾਰਕਾਂ

    Spread the love

    Spread the love ਪੱਟੀ ਸਦੀਕ, 14 ਸਤੰਬਰ (ਪੱਤਰ ਪ੍ਰੇਰਕ): ਸਥਾਨਕ ਬਾਰ ਐਸੋਸੀਏਸ਼ਨ ਦੀਆਂ ਹੋਈਆਂ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਨ ਵਾਲੇ ਨੁਮਾਇੰਦਿਆਂ ਨੂੰ ਵਕੀਲ ਭਾਈਚਾਰੇ ਵੱਲੋਂ ਭਰਵੀਆਂ ਵਧਾਈਆਂ ਦਿੱਤੀਆਂ ਗਈਆਂ ਹਨ।…

    ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਸਫਲ ਸੈਮੀਨਾਰ ਆਯੋਜਿਤ

    Spread the love

    Spread the love ਅੰਮ੍ਰਿਤਸਰ 14ਸਤੰਬਰ(ਮਨਜੀਤ ਸਿੰਘ ਸ਼ੇਰਗਿੱਲ ) =ਸਮਾਜ ਸੇਵਾ ਦੇ ਖੇਤਰ ਵਿੱਚ ਸਰਗਰਮ ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਅਤੇ ਜਨ ਕਲਿਆਣ ਸੰਗਠਨ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਇੱਕ ਪ੍ਰੇਰਣਾਦਾਇਕ…

    Leave a Reply

    Your email address will not be published. Required fields are marked *